Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 02 Mar 2025

Last updated on: Mar 02, 2025, 00:00 IST

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।

ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ ਗਈ ਇਸ ਸਮੀਖਿਆ ਮੀਟਿੰਗ ਵਿੱਚ ਸਾਰੇ ਚੀਫ਼ ਇੰਜੀਨੀਅਰਾਂ ਅਤੇ ਜਾਇੰਟ ਸਕੱਤਰ ਪੀ.ਡਬਲਿਊ.ਡੀ ਅਮਰਬੀਰ ਸਿੱਧੂ ਹਾਜ਼ਰੀ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਗੁਣਵੱਤਾ ਦੇ ਪਹਿਲੂਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾਂ ਕਿਸੇ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਗੁਣਵੱਤਾ ਜਾਂਚ ਕਰਨ। ਉਨ੍ਹਾਂ ਨੇ ਟੈਂਡਰਿੰਗ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਦੀ ਮਹੱਤਤਾ 'ਤੇ ਵਾਰ-ਵਾਰ ਜ਼ੋਰ ਦਿੰਦਿਆਂ ਇਸ ਸਬੰਧੀ ਪਾਰਦਰਸ਼ਤਾ ਐਕਟ ਅਨੁਸਾਰ ਨਿਰਧਾਰਤ ਪ੍ਰਕਿਰਿਆ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਕੰਮ ਦੀਆਂ ਬਦਲਦੀਆਂ ਹਾਲਤਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਆਰੀ ਬੋਲੀ ਦਸਤਾਵੇਜ਼ ਵਿੱਚ ਲੋੜ ਅਨੁਸਾਰ ਸੋਧ ਕਰਨ ਦੀ ਵੀ ਸਲਾਹ ਦਿੱਤੀ। ਉਨ੍ਹਾਂ ਜ਼ਮੀਨ ਐਕਵਾਇਰ, ਯੂਟੀਲਿਟੀ ਸ਼ਿਫ਼ਟਿੰਗ, ਜੰਗਲਾਤ ਅਤੇ ਹੋਰ ਕਾਨੂੰਨੀ ਪ੍ਰਵਾਨਗੀਆਂ ਕਾਰਨ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਹੋ ਰਹੀ ਦੇਰੀ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਮੇਂ-ਸਮੇਂ 'ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਦਫ਼ਤਰਾਂ ਵੱਲੋਂ ਪ੍ਰੋਜੈਕਟ ਫਾਲੋਅਪ ਵਿੱਚ ਪਏ ਪਾੜੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਸ ਪਾੜੇ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ, “ਲੋੜ ਪੈਣ ‘ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੇਰੇ ਦਫ਼ਤਰ ਰਾਹੀਂ ਸਬੰਧਤ ਦਫਤਰ ਨੂੰ ਭੇਜਿਆ ਜਾਵੇ, ਤਾਂ ਜੋ ਪ੍ਰੋਜੈਕਟ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ।“

ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ਤਾ ਵਧਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD