Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਲੱਗੇ ਜਨ ਸੁਵਿਧਾ ਕੈਂਪ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 03 Mar 2025

Last updated on: Mar 03, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕਰਵਾਈ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤਹਿਸੀਲ ਸਮਾਣਾ ਦੇ ਪਿੰਡ ਦੁੱਲੜ, ਪਟਿਆਲਾ ਸਬ ਡਵੀਜ਼ਨ ਦੇ ਪਿੰਡ ਮਵੀ ਸੱਪਾ ਤੇ ਨਾਭਾ ਦੇ ਪਿੰਡ ਚਹਿਲ ਵਿਖੇ ਜਨ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਦੁੱਲੜ ਦੇ ਜਨ ਸੁਵਿਧਾ ਕੈਂਪ 'ਚ ਪੁੱਜ ਕੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੇ।

ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਹਫ਼ਤੇ ਲਗਾਏ ਜਾ ਰਹੇ ਹਨ, ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇੱਕੋਂ ਛੱਤ ਥੱਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਤੇ ਮੌਕੇ 'ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਤੇ ਰਹਿੰਦੇ ਮਸਲਿਆਂ ਦਾ ਵੀ ਸਮਾਂਬੱਧ ਹੱਲ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜਿਥੇ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ ਉਥੇ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ। ਐਸ.ਡੀ.ਐਮਜ਼ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ-ਡਵੀਜ਼ਨ ਪੱਧਰ 'ਤੇ ਲਗਾਤਾਰ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਭਾਗ ਸ਼ਾਮਲ ਸਨ, ਜਿਨ੍ਹਾਂ 'ਚ ਖੁਰਾਕ ਤੇ ਸਿਵਲ ਸਪਲਾਈ, ਸੀ.ਡੀ.ਪੀ.ਓ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਤਹਿਸੀਲ ਦਫ਼ਤਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ 'ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਜਿਥੇ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਅੱਜ ਪਿੰਡ ਦੁੱਲੜ ਤੋਂ ਇਲਾਵਾ ਪਟਿਆਲਾ ਸਬ ਡਵੀਜ਼ਨ ਦੇ ਪਿੰਡ ਮਵੀ ਸੱਪਾ ਤੇ ਨਾਭਾ ਦੇ ਪਿੰਡ ਚਹਿਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ ਹੈ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD