Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਡਾ ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ

ਅਧਿਕਾਰੀ ਸਾਰੀਆਂ ਫਾਇਲਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ-ਡਾ. ਪ੍ਰੀਤੀ ਯਾਦਵ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 03 Mar 2025

Last updated on: Mar 03, 2025, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਵੱਖ-ਵੱਖ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਫਾਇਲ 7 ਦਿਨਾਂ ਤੋਂ ਵੱਧ ਸਮੇਂ ਲਈ ਲੰਬਿਤ ਨਾ ਰੱਖੀ ਜਾਵੇ ਅਤੇ ਹਰੇਕ ਫਾਇਲ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮਾਂ ਦੀ ਹਫ਼ਤਾਵਾਰੀ ਰਿਪੋਰਟ ਵੀ ਸੌਂਪਣ ਦੀ ਹਦਾਇਤ ਕੀਤੀ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕੋਲ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪੁੱਜੀਆਂ ਦਰਖਾਸਤਾਂ ਅਤੇ ਡਾਕ ਸਮੇਤ ਮੀਡੀਆ ਵਿੱਚ ਆਈਆਂ ਖ਼ਬਰਾਂ ਉਪਰ ਵੀ ਸਬੰਧਤ ਵਿਭਾਗਾਂ ਵੱਲੋਂ ਸਮਾਂ ਬੱਧ ਕਾਰਵਾਈ ਕੀਤੀ ਜਾਂਦੀ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਾਰੀਆਂ ਦਰਖਾਸਤਾਂ ਤੇ ਫਾਇਲਾਂ ਉਪਰ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਧਰਮ ਅਰਥ ਬ੍ਰਾਂਚ ਲਈ ਐਸ.ਡੀ.ਐਮ ਨਾਭਾ ਡਾ ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਸੀ.ਐਮ.ਐਫ.ਓ ਡਾ ਨਵਜੋਤ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਭੇਜੀ ਡਾਕ ਅਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਬ੍ਰਾਂਚਾਂ ਦੇ ਹੇਠਲੇ ਕਰਮਚਾਰੀਆਂ ਨੂੰ ਵੀ ਆਪਣੇ ਕੰਮਾਂ ਦੇ ਸਮਾਂਬੱਧ ਤੇ ਪਾਰਦਰਸ਼ੀ ਨਿਪਟਾਰੇ ਲਈ ਪਾਬੰਦ ਕੀਤਾ ਜਾਵੇ ਤੇ ਕੋਈ ਅਧਿਕਾਰੀ ਤੇ ਕਰਮਚਾਰੀ ਕਿਸੇ ਪ੍ਰਕਾਰ ਦੀ ਕੁਤਾਹੀ ਨਾ ਕਰੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਅਤੇ ਹੋਰ ਬ੍ਰਾਂਚਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD