Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਡੀਸੀ ਰੂਪਨਗਰ ਹਿਮਾਂਸ਼ੂ ਜੈਨ ਵੱਲੋਂ ਸਿਹਤ ਵਿਭਾਗ ਨੂੰ ਨਸ਼ਾ ਵਿਰੋਧੀ ਮੁਹਿੰਮ ਅਤੇ ਇਲਾਜ ਸੇਵਾਵਾਂ ਨੂੰ ਮਜ਼ਬੂਤ ​​ਕਰਨ ਦੇ ਨਿਰਦੇਸ਼

ਮਰੀਜ਼ਾਂ ਨੂੰ ਪੌਸ਼ਟਿਕ ਭੋਜਨ ਤੇ ਹਾਂ-ਪੱਖੀ ਕਾਊਂਸਲਿੰਗ ਉੱਤੇ ਜ਼ੋਰ ਦੇਣ ਲਈ ਕਿਹਾ

Himanshu Jain, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 03 Mar 2025

Last updated on: Mar 03, 2025, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਪਿੰਡ-ਪਿੰਡ ਪਹੁੰਚਾਉਣ ਦੇ ਹੁਕਮ ਦਿੱਤੇ ਜਿਸ ਤਹਿਤ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਹਰ ਪੱਧਰ ਉੱਤੇ ਇਲਾਜ ਸੇਵਾਵਾਂ ਮੁੱਹਈਆ ਕਰਵਾਉਣਾ ਹੈ।

ਇਸ ਸੰਬੰਧੀ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਵਿਆਪਕ ਪੱਧਰ ਉਤੇ ਨਸ਼ਾ ਤਸਕਰਾਂ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਕਰਕੇ ਅੱਜ ਸਮੇ ਦੀ ਲੋੜ ਹੈ ਕਿ ਨਸ਼ਾ ਪੀੜਤਾਂ ਨੂੰ ਇਸ ਦਲਦਲ ਤੋਂ ਕੱਢਣ ਲਈ ਸਿਹਤ ਵਿਭਾਗ ਨੌਜਵਾਨਾਂ ਦਾ ਇਲਾਜ ਕਰਕੇ ਮੁੜ੍ਹ ਤੋਂ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਲਈ ਪ੍ਰੇਰਿਤ ਕਰੇ। 

ਉਨ੍ਹਾਂ ਸਿਵਲ ਸਰਜਨ ਡਾ. ਤਰਸੇਮ ਸਿੰਘ ਨੂੰ ਸਿਵਲ ਹਸਪਤਾਲ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਮਰੀਜ਼ਾਂ ਨੂੰ ਪੌਸ਼ਟਿਕ ਭੋਜਨ ਤੇ ਹਾਂ-ਪੱਖੀ ਕਾਊਂਸਲਿੰਗ ਉੱਤੇ ਜ਼ੋਰ ਦੇਣ ਲਈ ਕਿਹਾ ਤਾਂ ਜੋ ਮਰੀਜ਼ ਵਿਚ ਨਸ਼ਾ ਛੱਡਣ ਲਈ ਆਤਮ-ਵਿਸ਼ਵਾਸ ਪੈਦਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਇਲਾਜ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਦੀ ਵੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਮਰੀਜ਼ ਦੀ ਘਰ ਜਾ ਕੇ ਵੀ ਚੰਗੀ ਤਰ੍ਹਾਂ ਸਿਹਤ ਸੰਭਾਲ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਨਸ਼ਾ ਇਕ ਤਰ੍ਹਾਂ ਦਾ ਮਾਨਸਿਕ ਰੋਗ ਹੁੰਦਾ ਹੈ ਪਰ ਇਸ ਤੋਂ ਹਿੰਮਤ ਅਤੇ ਚੰਗੇ ਇਲਾਜ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ ਬਸ਼ਰਤੇ ਕਿ ਮਰੀਜ਼ ਖ਼ੁਦ ਆਪ ਨਸ਼ਾ ਛੱਡਣ ਦਾ ਇੱਛੁਕ ਹੋਵੇ ਜੋ ਕਿ ਕੌਂਸਲਿੰਗ ਨਾਲ ਸੰਭਵ ਹੈ। ਉਨ੍ਹਾਂ ਗੁੰਮਰਾਹ ਹੋਏ ਨੌਜਵਾਨਾਂ ਨੂੰ ਅਪੀਲ ਕਰਦੀਆਂ ਕਿਹਾ ਕਿ ਇਨਸਾਨ ਆਤਮ ਵਿਸ਼ਵਾਸ ਨਾਲ ਦੁਨੀਆ ਦਾ ਕੋਈ ਵੀ ਟੀਚਾ ਹਾਸਲ ਕਰ ਸਕਦਾ ਹੈ। 

ਇਸੇ ਤਰ੍ਹਾਂ ਨਸ਼ਾ ਛੱਡਣ ਲਈ ਤੁਹਾਨੂੰ ਸਿਰਫ ਦ੍ਰਿੜ ਇਰਾਦੇ ਅਤੇ ਸਹੀ ਭਾਵਨਾ ਦੀ ਲੋੜ ਹੁੰਦੀ ਹੈ। ਜਿਸ ਲਈ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰੀ ਨਸ਼ਾ ਕੇਂਦਰ ਵਿਚ ਆਪ ਸਭ ਨੂੰ ਹਰ ਲੋੜੀਂਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਿਵਲ ਸਰਜਨ ਡਾ. ਤਰਸੇਮ ਸਿੰਘ ਅਤੇ ਡਾ. ਕੰਵਰਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਮੇ ਨਸ਼ਾ ਛੁਡਾਊ ਕੇਂਦਰ ਵਿੱਚ 7 ਮਰੀਜ਼ ਦਾਖਲ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਜਲਦ ਨਸ਼ਾ ਛੁਡਾਊ ਕੇਂਦਰ ਦੀ ਸਮਰੱਥਾ 10 ਤੋਂ 20 ਬੈੱਡ ਕਰਨ ਦੀ ਤਜਵੀਜ਼ ਭੇਜਣ ਲਈ ਕਿਹਾ ਅਤੇ ਰੋਜ਼ਾਨਾ ਕੇਂਦਰ ਦਾ ਖ਼ੁਦ ਦੌਰਾ ਕਰਕੇ ਸਮੀਖਿਆ ਕਰਨ ਦੀ ਹਿਦਾਇਤ ਕੀਤੀ।

 

Tags: Himanshu Jain , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD