Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ

13 ਕਿਲੋ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police, Anti Drug Mission, Yudh Nashian Virudh

Web Admin

Web Admin

5 Dariya News

ਐਸ.ਏ.ਐਸ.ਨਗਰ , 03 Mar 2025

Last updated on: Mar 03, 2025, 00:00 IST

ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ ਸਪਲਾਈ ਚੇਨ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਥਾਣਾ ਜ਼ੀਰਕਪੁਰ ਦੀ ਹਦੂਦ ਅੰਦਰ ਇੱਕ ਨਸ਼ਾ ਤਸਕਰ ਨੂੰ 13 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਦੀਪਕ ਪਾਰੀਕ, ਆਈ ਪੀ ਐਸ ਨੇ ਦੱਸਿਆ ਕਿ 02 ਮਾਰਚ, 2025 ਨੂੰ ਇੱਕ ਗੁਪਤ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮਨਪ੍ਰੀਤ ਸਿੰਘ ਪੀ ਪੀ ਐਸ, ਐਸ ਪੀ (ਦਿਹਾਤੀ), ਐਸ ਏ ਐਸ ਨਗਰ, ਅਤੇ ਜਸਪਿੰਦਰ ਸਿੰਘ ਗਿੱਲ ਪੀ ਪੀ ਐਸ, ਡੀ ਐਸ ਪੀ, ਸਬ ਡਵੀਜ਼ਨ ਜ਼ੀਰਕਪੁਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਪੁਲਿਸ ਟੀਮ ਦਾ ਗਠਨ ਕੀਤਾ ਗਿਆ ਸੀ।  

ਇਸ ਕਾਰਵਾਈ ਨੂੰ ਥਾਣਾ ਜ਼ੀਰਕਪੁਰ ਦੇ ਐਸ ਐਚ ਓ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਅਤੇ ਸੀ ਆਈ ਏ ਸਟਾਫ਼ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਅੰਜਾਮ ਦਿੱਤਾ। ਪੁਲਿਸ ਨੇ ਥਾਣਾ ਜ਼ੀਰਕਪੁਰ ਵਿਖੇ ਧਾਰਾ 18-61-85 ਐਨ ਡੀ ਪੀ ਐਸ ਐਕਟ ਅਤੇ 111 ਬੀ ਐਨ ਐਸ ਤਹਿਤ ਐਫ ਆਈ ਆਰ ਨੰਬਰ 103 ਦਰਜ ਕਰਕੇ ਮੁਲਜ਼ਮ ਨੂੰ ਪੀ ਬੀ-65-ਬੀ ਜੇ-9095 (ਮਾਰੂਤੀ ਸਿਆਜ਼) ਰਜਿਸਟ੍ਰੇਸ਼ਨ ਨੰਬਰ ਵਾਲੀ ਗੱਡੀ ਸਮੇਤ ਕਾਬੂ ਕਰ ਲਿਆ।  

ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਦੇ ਅਨੁਸਾਰ ਪਾਬੰਦੀਸ਼ੁਦਾ ਨਸ਼ਾ ਝਾਰਖੰਡ ਤੋਂ ਲਿਆਂਦਾ ਗਿਆ ਸੀ। ਐਸ.ਐਸ.ਪੀ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ,  ਫੜੇ ਗਏ ਮੁਲਜ਼ਮ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਡੀ.ਐਸ.ਪੀ ਜ਼ੀਰਕਪੁਰ ਜਸਪਿੰਦਰ ਸਿੰਘ ਦੀ ਮੌਜੂਦਗੀ ਵਿੱਚ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਲਲਚੀਆਂ, ਥਾਣਾ ਲੱਖੋ ਕੇ ਬਹਿਰਾਮ, ਤਹਿਸੀਲ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਪਾਸੋਂ 13 ਕਿਲੋਗ੍ਰਾਮ ਅਫ਼ੀਮ ਮਾਰੂਤੀ ਸਿਆਜ਼ PB-65-BJ-9095 ਨੂੰ ਚੋਂ ਬਰਾਮਦ ਹੋਈ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਤੇ ਇਸ ਤੋਂ ਪਹਿਲਾਂ ਹੇਠ ਲਿਖੇ ਅਪਰਾਧਿਕ  ਕੇਸ ਦਰਜ ਹਨ:

 1. ਐਫ.ਆਈ.ਆਰ ਨੰ: 88, ਮਿਤੀ 06-04-2022, ਧਾਰਾ 307 ਆਈ.ਪੀ.ਸੀ. ਅਧੀਨ, ਥਾਣਾ ਸਿਟੀ, ਫਰੀਦਕੋਟ।

 2. ਐਫ.ਆਈ.ਆਰ ਨੰਬਰ 109, ਮਿਤੀ 12-09-2023, ਐਨ.ਡੀ.ਪੀ.ਐਸ. ਐਕਟ ਦੀ ਧਾਰਾ 18, 29, 85 ਅਧੀਨ, ਥਾਣਾ ਅਰਨੀਵਾਲਾ, ਜਿਲਾ ਫਾਜ਼ਿਲਕਾ।

 3. ਐਫ ਆਈ ਆਰ ਨੰਬਰ 160, ਮਿਤੀ 20-10-2023, ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 22, 85 ਅਧੀਨ, ਥਾਣਾ ਅਰਨੀਵਾਲਾ, ਜਿਲਾ ਫਾਜ਼ਿਲਕਾ।

ਦੋਸ਼ੀ ਨੂੰ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ ਅਤੇ ਡਰੱਗ ਸਪਲਾਈ ਚੇਨ ਦੇ ਹੋਰ ਸਬੰਧਾਂ ਦਾ ਪਤਾ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸ.ਏ.ਐਸ.ਨਗਰ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਗ੍ਰਿਫਤਾਰੀ ਤੋਂ ਇਲਾਵਾ ਮੁਹਾਲੀ ਪੁਲਿਸ ਵੱਲੋਂ ਵੱਖ-ਵੱਖ ਠਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ। 

ਹਾਲ ਹੀ ਦੇ ਦਿਨਾਂ ਵਿੱਚ, ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਈ ਗ੍ਰਿਫਤਾਰੀਆਂ ਹੋਈਆਂ ਹਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਇਸ ਆਪ੍ਰੇਸ਼ਨ ਨੂੰ ਜਾਰੀ ਰੱਖਦੇ ਹੋਏ ਅੱਜ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਨਾਲ ਪੰਜ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ।

ਐਸ ਪੀ ਮਨਪ੍ਰੀਤ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ  ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD