Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੀ ਮਹਿਲਾ ਹੈਲਪਲਾਈਨ 181: ਮੁਸੀਬਤ ਵਿੱਚ ਫਸੀਆਂ ਔਰਤਾਂ ਲਈ ਇੱਕ ਜੀਵਨ ਰੇਖਾ

ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 03 Mar 2025

Last updated on: Mar 03, 2025, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ  ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ  ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। 

ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਕੈਬਨਿਟ ਮੰਤਰੀ  ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ। 

ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। 

ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਭਵਿੱਖ ਵਿੱਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਿਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD