Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਪੁਲਿਸ ਨੇ ਸਾਈਬਰ ਕ੍ਰਾਈਮ ਰੈਕੇਟ ਦਾ ਪਰਦਾਫਾਸ਼ ਕੀਤਾ: ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸਏਐਸ ਨਗਰ , 03 Mar 2025

Last updated on: Mar 03, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ  ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ  ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਵਾਹਨਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਦੇਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । 

ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਦਿੱਤੀ। ਦੋਸ਼ੀ ਦੀ ਪਛਾਣ ਖਰੜ (ਐਸ.ਏ.ਐਸ. ਨਗਰ)  ਦੇ ਰਹਿਣ ਵਾਲੇ ਗੌਰਵ ਕੁਮਾਰ ਵਜੋਂ ਹੋਈ ਹੈ, ਜੋ ਮਾਈਨਿੰਗ ਵਿਭਾਗ ਦੀ ਅਸਲ ਅਧਿਕਾਰਤ ਵੈੱਬਸਾਈਟ ’minesgeologypunjab.gov.in’ ਦੀ ਤਰਜ਼ ’ਤੇ  ਇਸ ਨਾਲ ਮਿਲਦੀ-ਜੁਲਦੀ ਵੈੱਬਸਾਈਟ ’minesgeologypunjab.in’ ਬਣਾ ਕੇ ਗ਼ੈਰ-ਕਾਨੂੰਨੀ ਖਣਨ ਗਤਿਵਿਧੀਆਂ ਕਰਨ ਵਾਲਿਆਂ ਨੂੰ ਸਹੂਲਤ ਦਿੰਦਾ ਸੀ। 

ਜ਼ਿਕਰਯੋਗ ਹੈ ਕਿ ਦੋਸ਼ੀ ਨੇ ਨਵੰਬਰ, 2024 ਵਿੱਚ ਇੱਕ ਫਰਜ਼ੀ ਵੈੱਬਸਾਈਟ ਬਣਾਈ ਸੀ, ਜੋ ਜਨਵਰੀ, 2025 ਤੱਕ ਕਾਰਜਸ਼ੀਲ ਰਹੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਰਜ਼ੀ ਸਲਿੱਪਾਂ ਵਿੱਚ ਅਧਿਕਾਰਤ ਮਾਈਨਿੰਗ ਵੈੱਬਸਾਈਟ ਦੀ ਤਰਜ਼ ’ਤੇ ਇੱਕ ਬਾਰ/ਕਿਊਆਰ ਸਕੈਨਰ ਕੋਡ ਵੀ ਹੁੰਦਾ ਸੀ, ਜੋ ਵਾਹਨਾਂ ਨੂੰ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਲਗਾਈਆਂ ਸਾਰੀਆਂ ਸੁਰੱਖਿਆ ਜਾਂਚਾਂ ਨੂੰ ਪਾਸ ਕਰਨ ਵਿੱਚ ਮਦਦ ਕਰਦਾ ਸੀ। 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਫਿਰੋਜ਼ਪੁਰ ਦੇ ਇੱਕ ਵਿਅਕਤੀ ਨਾਲ ਮਿਲ ਕੇ 2000 ਤੋਂ ਵੱਧ ਫ਼ਰਜ਼ੀ ਮਾਈਨਿੰਗ ਰਸੀਦਾਂ ਤਿਆਰ ਕੀਤੀਆਂ ਜਿਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਲਗਭਗ 40-50 ਲੱਖ ਰੁਪਏ ਦਾ ਖੋਰਾ ਲੱਗਾ। ਡੀਜੀਪੀ ਨੇ ਕਿਹਾ ਕਿ ਵੈੱਬਸਾਈਟ ਬੈਕਅੱਪ, ਜਿਸ ਵਿੱਚ ਫਰਜ਼ੀ ਰਸੀਦਾਂ, ਵਾਹਨਾਂ ਦੀਆਂ ਤਸਵੀਰਾਂ, ਮਾਈਨਿੰਗ ਸਮੱਗਰੀ ਦੇ ਸਰੋਤਾਂ ਅਤੇ ਪਹੁੰਚ ਸਬੰਧੀ ਵੇਰਵੇ ਅਤੇ ਅਪਰਾਧ ਵਿੱਚ ਵਰਤੇ ਗਏ ਕੰਪਿਊਟਰ ਸਿਸਟਮ ਬਰਾਮਦ ਕੀਤੇ ਗਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਬੇਨਿਯਮੀ ਵਿੱਚ ਸ਼ਾਮਲ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਮੁੱਖ ਇੰਜੀਨੀਅਰ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ ,ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਸੁਖਾਲੇ ਢੰਗ ਨਾਲ ਅੰਜਾਮ ਦੇਣ ਲਈ ਇੱਕ ਫ਼ਰਜ਼ੀ ਵੈੱਬਸਾਈਟ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ, ਇਹ ਪਤਾ ਲੱਗਾ ਹੈ ਕਿ ਇਹ ਜਾਅਲੀ ਵੈੱਬਸਾਈਟ ਅਮਰੀਕਾ-ਅਧਾਰਤ ਡੋਮੇਨ ਪ੍ਰੋਵਾਈਡਰ, ‘ਗੋ-ਡੈਡੀ’  ’ਤੇ ਰਜਿਸਟਰਡ ਅਤੇ ਹੋਸਟ ਕੀਤੀ ਗਈ ਸੀ।  ਜਦੋਂ  ਸਾਈਬਰ ਕ੍ਰਾਈਮ ਅਧਿਕਾਰੀਆਂ ਨੇ ‘ਗੋ-ਡੈਡੀ’ ਦੇ ਕਾਨੂੰਨੀ ਅਧਿਕਾਰੀਆਂ ਅਤੇ ਵੱਖ-ਵੱਖ ਇੰਟਰਨੈੱਟ ਸੇਵਾ ਪ੍ਰਦਾਤਾਵਾਂ ਨਾਲ ਤਾਲਮੇਲ ਕਰਕੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਕਤ ਫਰਜ਼ੀ ਵੈੱਬਸਾਈਟ ਮੁਲਜ਼ਮ ਗੌਰਵ ਕੁਮਾਰ  ਵੱਲੋਂ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ ਸਿਮਰਨਜੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਆਈਪੀ ਐਡਰੈੱਸ ਅਤੇ ਮੋਬਾਈਲ ਨੰਬਰਾਂ ਦੀ ਪੜਤਾਲ ਕਰਕੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ,ਜਿਸ ਨਾਲ ਮੁਲਜ਼ਮ ਗੌਰਵ ਕੁਮਾਰ ਦੀ ਗ੍ਰਿਫ਼ਤਾਰੀ ਸੰਭਵ ਹੋ ਸਕੀ । 

ਪੁਲਿਸ ਟੀਮਾਂ ਨੇ ਇਸ ਧਾਂਦਲੀ ਵਿੱਚ ਸ਼ਾਮਲ ਦੂਜੇ ਦੋਸ਼ੀ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਏਡੀਜੀਪੀ ਵੀ. ਨੀਰਜਾ ਨੇ ਅੱਗੇ ਦੱਸਿਆ ਕਿ ਬਰਾਮਦ ਕੀਤੇ ਗਏ ਰਿਕਾਰਡਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਤਿਆਰ ਕੀਤੇ ਗਏ ਜ਼ਿਆਦਾਤਰ ਫ਼ਰਜ਼ੀ ਮਾਈਨਿੰਗ ਫਾਰਮ ਲੁਧਿਆਣਾ ਸਥਿਤ ਨਵਯੁਗ ਨਾਂ ਦੀ  ਫਰਮ ਨਾਲ ਸਬੰਧਤ ਹਨ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 2 ਮਿਤੀ 11/2/2025 ਨੂੰ ਬੀਐਨਐਸ ਦੀ ਧਾਰਾ 318(4), 336(3), ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 663, 664, ਅਤੇ 66 ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ  ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD