Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਕਿਸਾਨਾਂ ਦੇ ਕੁਦਰਤੀ ਕਰੋਪੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇਗੀ - ਸਾਕਸ਼ੀ ਸਾਹਨੀ

ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਦਾ ਦੌਰਾ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 03 Mar 2025

Last updated on: Mar 03, 2025, 00:00 IST

ਬੀਤੇ ਦਿਨੀ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਹੋਈ ਭਾਰੀ ਗੜੇਬਾਰੀ ਕਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਅੱਜ ਰਾਜਾ ਸਾਂਸੀ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸਡੀਐਮ ਲੋਪੋਕੇ ਸ੍ਰੀਮਤੀ ਅਮਨਪ੍ਰੀਤ ਕੌਰ ਘੁੰਮਣ, ਮੁੱਖ ਖੇਤੀਬਾੜੀ ਅਧਿਕਾਰੀ ਸੁਰਿੰਦਰ ਪਾਲ ਸਿੰਘ, ਹਰਸ਼ਾ ਛੀਨਾ ਬਲਾਕ ਦੇ ਖੇਤੀਬਾੜੀ ਅਫਸਰ ਸ੍ਰੀ ਸਤਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਨਾਲ ਸਨ।

ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਸਰਕਾਰ ਦੇਵੇਗੀ। ਉਨਾਂ ਕਿਹਾ ਕਿ ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿੱਚ ਪਹੁੰਚ ਕਰ ਰਹੀਆਂ ਹਨ।  ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। 

ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਦੇ ਨੁਕਸਾਨ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪ ਲਾਈਨ ਨੰਬਰ 9815828858 ਉਤੇ ਵੀ ਸੰਪਰਕ ਕਰ ਸਕਦੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਗਿਰਦਾਵਰੀ ਛੇਤੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਸਕੇ। 

ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਦੇ ਪਿੰਡ ਵਿੱਚ ਕੋਈ ਟੀਮ ਨਹੀਂ ਪਹੁੰਚੀ ਤਾਂ ਉਹ ਤੁਰੰਤ ਇਸ ਨੰਬਰ ਉੱਤੇ ਫੋਨ ਕਰਕੇ ਆਪਣੇ ਨੁਕਸਾਨ ਦੇ ਜਾਇਜ਼ੇ ਲਈ ਰਿਪੋਰਟ ਕਰ ਸਕਦਾ ਹੈ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD