Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਚੱਲ ਰਹੇ ਕਾਰਜ਼ਾਂ 'ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼

Madan Lal Bagga, AAP, Aam Aadmi Party, Aam Aadmi Party Punjab, AAP Punjab, Ashok Prashar Pappi, Ajit Pal Singh Kohli,Jeevan Jyot Kaur, Amandeep Kaur Arora, Dr. Jasbir Singh Sandhu, Inderjit Kaur Mann, Amritsar

Web Admin

Web Admin

5 Dariya News

ਅੰਮ੍ਰਿਤਸਰ , 03 Mar 2025

Last updated on: Mar 03, 2025, 00:00 IST

ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਬਚਤ ਭਵਨ ਵਿਖੇ ਅੰਮ੍ਰਿਤਸਰ  ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੇ ਕੀਤੀ, ਜਿਸ ਵਿੱਚ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ੍ਰੀਮਤੀ ਇੰਦਰਜੀਤ ਕੌਰ ਮਾਨ, ਸ੍ਰੀ ਅਜੀਤਪਾਲ ਸਿੰਘ ਕੋਹਲੀ, ਡਾ. ਜੀਵਨਜੋਤ ਕੌਰ, ਡਾ. ਅਮਨਦੀਪ ਕੌਰ ਅਰੋੜਾ ਅਤੇ  ਸ ਜਸਬੀਰ ਸਿੰਘ ਸੰਧੂ ਸ਼ਾਮਲ ਸਨ। 

ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਵੱਲੋਂ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਕਾਰਪੋਰੇਸ਼ਨ ਸ: ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਮੱਟੂ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਕਮੇਟੀ ਨੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨਾਲ-ਨਾਲ ਸਟਰੀਟ ਲਾਈਟਾਂ, ਅੰਮ੍ਰਿਤਸਰ ਵਿੱਚ ਸਫਾਈ ਦੇ ਪ੍ਰਬੰਧਾਂ, ਆਵਾਜਾਈ ਪ੍ਰਣਾਲੀ ਅਤੇ ਸੀਵਰੇਜ ਸਿਸਟਮ ਨਾਲ ਸਬੰਧਤ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। 

ਚੇਅਰਮੈਨ ਸ੍ਰੀ ਬੱਗਾ ਨੇ ਸਪਸ਼ਟ ਕੀਤਾ ਕਿ ਕੋਈ ਵੀ ਵਿਭਾਗ ਕੰਮ ਕਰਨ ਸਮੇਂ ਹਲਕਾ ਵਿਧਾਇਕ ਨਾਲ ਸਲਾਹ ਮਸ਼ਵਰਾ ਕਰਨ, ਕਿਉਂਕਿ ਉਹ ਲੋਕਾਂ ਦੀਆਂ ਲੋੜਾਂ ਨਾਲ ਨੇੜਿਓਂ ਜੁੜੇ ਹੋਏ ਹਨ। ਇਸ ਤੋਂ ਇਲਾਵਾ ਉਹਨਾਂ ਨਗਰ ਸੁਧਾਰ ਟਰਸਟ ਵੱਲੋਂ ਕੰਮਾਂ ਵਿੱਚ ਕੀਤੀ ਜਾ ਰਹੀ ਢਿੱਲ ਮੱਠ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ। 

ਉਹਨਾਂ ਇਹ ਵੀ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਦੇ ਨਾਲ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ। ਵਿਧਾਇਕਾ ਸ਼੍ਰੀਮਤੀ ਜੀਵਨ ਜੋਤ ਕੌਰ ਨੇ ਸੱਤ ਏਕੜ ਪਾਰਕ ਦੀ ਸਾਂਭ ਸੰਭਾਲ ਅਤੇ 40 ਖੂਹ ਪਾਰਕ ਦੀ ਸਾਂਭ ਸੰਭਾਲ ਤੋਂ ਇਲਾਵਾ ਵੱਲਾ ਬਾਈਪਾਸ ਉਤੇ ਕੀਤੇ ਜਾ ਰਹੇ ਕੰਮ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਕਮੇਟੀ ਮੈਂਬਰਾਂ ਨੂੰ ਜਾਣੂ ਕਰਵਾ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ

ਕਮੇਟੀ ਦੇ ਚੇਅਰਮੈਨ ਸ਼੍ਰੀ ਬੱਗਾ ਨੇ ਨਸ਼ੇ ਵਿਰੁੱਧ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ ਗੁਰਪ੍ਰੀਤ ਸਿੰਘ ਭੁੱਲਰ ਅਤੇ ਕਮੇਟੀ ਦੀ ਮੀਟਿੰਗ ਵਿੱਚ ਤਿਆਰੀ ਨਾਲ ਭਾਗ ਲੈਣ ਲਈ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਸਰਾਹਨਾ ਕੀਤੀ। ਉਹਨਾਂ ਹਾਜ਼ਰ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕਿ ਅੱਗੇ ਤੋਂ ਹੋਣ ਵਾਲੀ ਮੀਟਿੰਗ ਵਿੱਚ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਕੇ ਖੁਦ ਆਉਣ ਤਾਂ ਜੋ ਕਮੇਟੀ ਮੈਂਬਰਾਂ ਨੂੰ ਮੌਕੇ ਉੱਤੇ ਹਰ ਗੱਲ ਦਾ ਜਵਾਬ ਮਿਲ ਸਕੇ।

ਮੇਅਰ ਸ੍ਰੀ ਜੋਤੀ ਭਾਟੀਆ ਵੱਲੋਂ ਆਏ ਹੋਏ ਵਿਧਾਇਕ ਸਾਹਿਬਾਨ ਨੂੰ ਅੰਮ੍ਰਿਤਸਰ ਵੱਲੋਂ ਯਾਦਗਾਰੀ ਨਿਸ਼ਾਨੀਆਂ ਭੇਟ ਕੀਤੀਆਂ।

 

Tags: Madan Lal Bagga , AAP , Aam Aadmi Party , Aam Aadmi Party Punjab , AAP Punjab , Ashok Prashar Pappi , Ajit Pal Singh Kohli , Jeevan Jyot Kaur , Amandeep Kaur Arora , Dr. Jasbir Singh Sandhu , Inderjit Kaur Mann , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD