Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੁੱਧ ਨਸ਼ਿਆਂ ਦੇ ਵਿਰੁੱਧ : ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਤੇ ਵੱਡੀ ਕਾਰਵਾਈ

ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ

Crime News Punjab, Punjab Police, Police, Crime News, Bathinda Police, Bathinda, Anti Drug Mission, Yudh Nashian Virudh

Web Admin

Web Admin

5 Dariya News

ਬਠਿੰਡਾ , 03 Mar 2025

Last updated on: Mar 03, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਢਹਿ-ਢੇਰੀ ਕਰ ਦਿੱਤਾ ਗਿਆ।

ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਕਰਨ ਵਾਲੇ ਨੂੰ ਬਖਸ਼ਿਆ ਜਾਵੇਗਾ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ  ਜਾਂ ਸਿੱਧਾ ਦਫ਼ਤਰ ਪਹੁੰਚ ਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਕਾਰੋਬਾਰੀਆਂ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Bathinda Police , Bathinda , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD