Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

5 Dariya News

5 Dariya News

5 Dariya News

ਫਤਿਹਗੜ੍ਹ ਸਾਹਿਬ , 03 Mar 2025

Last updated on: Mar 04, 2025, 18:26 IST

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ  ਕੁਲਵਿੰਦਰ ਸਿੰਘ ਰੰਧਾਵਾ ਦੀ  ਮਿਲੀਭੁਗਤ ਵੀ ਸ਼ਾਮਲ ਸੀ।

ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। 

ਇਸ ਕੇਸ ਵਿੱਚ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ਮੁਲਜ਼ਮ ਸ਼ਾਮਲ ਹਨ, ਜਿਨ੍ਹਾਂ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਿੱਜੀ ਫਰਮਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਫੰਡਾਂ ਦੇ ਲਾਭ ਦੇਣ ਦਾ ਦੋਸ਼ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋ ਮੁਲਜ਼ਮਾਂ, ਕੁਲਵਿੰਦਰ ਸਿੰਘ ਰੰਧਾਵਾ ਅਤੇ ਹੰਸਪਾਲ ਨਾਮ ਦੇ ਇੱਕ ਨਿੱਜੀ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD