Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Web Admin

Web Admin

5 Dariya News

ਮਾਨਸਾ , 04 Mar 2025

Last updated on: Mar 04, 2025, 19:40 IST

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।

ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD