Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਨੇ ਨਸਿ਼ਆਂ ਦੀ ਰੋਕਥਾਮ ਸਬੰਧੀ ਕੀਤੀ ਅਹਿਮ ਮੀਟਿੰਗ

ਸਮੂਹ ਵਿਭਾਗਾਂ ਨੂੰ ਮੂਹਰੇ ਹੋ ਕੇ ਹੰਭਲਾ ਮਾਰਨ ਦੀ ਕੀਤੀ ਤਾਕੀਦ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 04 Mar 2025

Last updated on: Mar 05, 2025, 12:08 IST

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਤਹਿਤ ਕੱਲ ਦੇਰ ਸ਼ਾਮ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜਿ਼ਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ।

ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਸ਼ੇ ਦੀ ਰੋਕਥਾਮ ਲਈ ਤਲਾਸ਼ੀ ਅਭਿਆਨ ਜਾਰੀ ਰੱਖਿਆ ਜਾਵੇ ਅਤੇ ਜ਼ੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ੇ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵੱਧ ਤੋਂ ਵੱਧ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਉਨ੍ਹਾ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾ ਦਾ ਸਾਂਭ-ਸੰਭਾਲ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾ ਕਿਹਾ ਕਿ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਕਿਸਮ ਦੀਆਂ ਗਲਤ ਗੋਲੀਆਂ ਨਾ ਵੇਚ ਸਕੇ ਅਤੇ ਹਰੇਕ ਮੈਡੀਕਲ ਸਟੋਰ ਵਾਲੇ ਕੋਲ ਮਾਨਤਾ ਪ੍ਰਾਪਤ ਲਾਇਸੰਸ ਹੋਣਾ ਜ਼ਰੂਰੀ ਹੈ । ਇਸ ਮੌਕੇ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ,  ਡਾ. ਸੰਜੀਵ ਕੁਮਾਰ ਐਸ.ਡੀ.ਐਮ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD