Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਇੰਡਸਟਰੀ ਦੀ ਸਹੂਲਤ ਲਈ ਉਦਯੋਗਿਕ ਇਲਾਕਿਆਂ ’ਚ ਕਰਵਾਏ ਜਾਣਗੇ 4.45 ਕਰੋੜ ਰੁਪਏ ਦੇ ਵਿਕਾਸ ਕਾਰਜ : ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ ਦੀ ਉਦਯੋਗਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਵਚਨਬੱਧਤਾ ਦੁਹਰਾਈ

Web Admin

Web Admin

5 Dariya News

ਜਲੰਧਰ , 04 Mar 2025

Last updated on: Mar 05, 2025, 12:14 IST

ਉਦਯੋਗਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸਨਅਤਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਉਦਯੋਗਿਕ ਇਲਾਕਿਆਂ ਵਿੱਚ 4.45 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ 2.44 ਕਰੋੜ ਰੁਪਏ ਦੇ ਵਿਕਾਸ ਕਾਰਜ ਫੋਕਲ ਪੁਆਇੰਟ ਓਲਡ ਅਤੇ ਫੋਕਲ ਪੁਆਇੰਟ ਐਕਸਟੈਸ਼ਨ ਵਿੱਚ ਜਦਕਿ 2.01 ਕਰੋੜ ਰੁਪਏ ਦੇ ਕੰਮ ਲੈਦਰ ਕੰਪਲੈਕਸ ਅਤੇ ਸਰਜੀਕਲ ਕੰਪਲੈਕਸ ਵਿਖੇ ਨਗਰ ਨਿਗਮ ਜਲੰਧਰ ਵੱਲੋਂ ਕਰਵਾਏ ਜਾਣਗੇ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਮੈਨਹੋਲ, ਚੈਂਬਰ, ਆਰਜੀ ਸੀਵਰੇਜ ਡਿਸਪੋਜ਼ਲ ਤੇ ਟਿਊਬਵੈੱਲ, ਜਲ ਸਪਲਾਈ ਤੇ ਸੀਵਰੇਜ ਸਿਸਟਮ ਦੀ ਮੁਰੰਮਤ ਤੇ ਰੱਖ-ਰਖਾਅ, ਜ਼ੋਨਲ ਦਫ਼ਤਰਾਂ ਦਾ ਨਿਰਮਾਣ, ਨਵੀਆਂ ਸਟ੍ਰੀਟ ਲਾਈਟਾਂ, ਜਨਰੇਟਰ ਸੈੱਟਾਂ ਦੀ ਖ਼ਰੀਦ, ਸਰਜੀਕਲ ਕੰਪਲੈਕਸ ਵਿਖੇ ਸਟ੍ਰੋਮ ਸੀਵਰੇਜ ਸਿਸਟਮ ਦਾ ਨਿਰਮਾਣ ਆਦਿ ਸ਼ਾਮਲ ਹਨ।ਡਾ. ਅਗਰਵਾਲ ਨੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਵਿਕਾਸ ਕਾਰਜਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। 

ਕੰਮਾਂ ਦੀ ਗੁਣਵੱਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਸਪਸ਼ਟ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਨੂੰ ਸੁਖਾਵਾਂ ਮਾਹੌਲ ਅਤੇ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਉਦਯੋਗ ਅਤੇ ਵਪਾਰ ਵਿਕਾਸ ਨੀਤੀ ਤਹਿਤ ਰਾਜ ਸਰਕਾਰ ਵੱਲੋਂ ਯੋਗ ਫਰਮਾਂ ਲਈ 3.79 ਕਰੋੜ ਰੁਪਏ ਦੇ ਪੰਜ ਇੰਸੈਟਿਵ ਕੇਸ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਦਯੋਗਾਂ ਦੇ ਨੁਮਾਇੰਦਿਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਡੀ.ਬੀ.ਈ.ਈ. ਵਿਖੇ ਸਿੰਗਲ ਵਿੰਡੋ ਨੇ ਅੱਜ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਥੇ ਉਦਯੋਗਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਰ ਮੰਗਲਵਾਰ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਸਨਅਤਕਾਰਾਂ ਦੀ ਸਹੂਲਤ ਲਈ ਜਲਦ ਹੀ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD