Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Web Admin

Web Admin

5 Dariya News

ਨਵਾਂਸ਼ਹਿਰ , 05 Mar 2025

Last updated on: Mar 06, 2025, 12:19 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ  ਰਿਸ਼ਵਤਖੋਰੀ ਦੇ ਮੁਕੱਦਮੇ ਵਿੱਚ ਤਿੰਨ ਹਫ਼ਤਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਕੇਸ ਵਿੱਚ ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਐਸਬੀਐਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਦੀ ਨਵੀਂ ਆਬਾਦੀ ਖੇਤਰ ਦੇ ਇੱਕ ਵਸਨੀਕ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੋਸ਼ ਲਗਾਉਂਦਿਆਂ ਦੱਸਿਆ ਕਿ ਉਕਤ ਪਟਵਾਰੀ ਵਿਪਨ ਕੁਮਾਰ ਨੇ ਉਸਦੇ ਜੱਦੀ ਘਰ ਦਾ ਇੰਤਕਾਲ ਦਰਜ ਕਰਨ ਲਈ 5,000 ਰੁਪਏ ਦੀ ਰਿਸ਼ਵਤ ਮੰਗੀ ਸੀ। 

ਪਟਵਾਰੀ ਦੇ ਕਹੇ ਅਨੁਸਾਰ ਸ਼ਿਕਾਇਤਕਰਤਾ ਨੇ ਪਟਵਾਰੀ ਦੇ ਏਜੰਟ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਅਦਾ ਕਰ ਦਿੱਤੇ ਸਨ। ਜਦੋਂ ਬਾਕੀ ਰਕਮ ਲਈ ਹੋਰ ਦਬਾਅ ਪਾਇਆ ਗਿਆ ਤਾਂ ਸ਼ਿਕਾਇਤਕਰਤਾ ਨੇ ਮਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ 14 ਫਰਵਰੀ, 2025 ਨੂੰ ਜਾਲ ਵਿਛਾਇਆ ਅਤੇ ਰਾਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਦੌਰਾਨ, ਪਟਵਾਰੀ ਵਿਪਨ ਕੁਮਾਰ ਗ੍ਰਿਫ਼ਤਾਰੀ ਤੋਂ ਬਚਦੇ ਹੋਏ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ, ਵਿਜੀਲੈਂਸ ਬਿਊਰੋ ਵੱਲੋਂ  ਉਸਦੇ ਘਰ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਕਾਰਨ ਉਸਨੂੰ ਅੰਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦਾ ਅਦਾਲਤ ਵੱਲੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD