Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

ਅਮਰੀਕਾ-ਅਧਾਰਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੇ ਸੰਪਰਕ ਵਿੱਚ ਸੀ ਦੋਸ਼ੀ ਸਾਹਿਲਪ੍ਰੀਤ: ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ

Web Admin

Web Admin

5 Dariya News

ਅੰਮ੍ਰਿਤਸਰ , 05 Mar 2025

Last updated on: Mar 06, 2025, 12:22 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ  ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ।

ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ ਦਾਸਪੁਰਾ ਦੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।ਡੀਜੀਪੀ ਨੇ ਕਿਹਾ ਕਿ ਤਸਕਰੀ ਨੈੱਟਵਰਕ ਵਿੱਚ ਅਗਲੇਰੇ-ਪਿਛਲੇਰੇ   ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ, ਜੋ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਨਾਕੇ ’ਤੇ ਪੁਖ਼ਤਾ ਇਤਲਾਹ  ਮਿਲੀ ਸੀ ਕਿ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੇ ਸਰਹੱਦ ਪਾਰੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ।

ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਸਟੇਸ਼ਨ ਜੰਡਿਆਲਾ ਦੀਆਂ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ  ਪਿੰਡ ਦੇਵੀ ਦਾਸਪੁਰਾ ਵਿਖੇ ਦੱਸੀ ਥਾਂ ਤੋਂ ਇੱਕ ਬੋਰੀ ਵਿੱਚ ਲੁਕਾ ਕੇ ਰੱਖੇ ਹੈਰੋਇਨ ਦੇ 23 ਪੈਕੇਟ (ਪ੍ਰਤੀ 1 ਕਿੱਲੋ), ਬਰਾਮਦ ਕੀਤੇ।ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਾਹਿਲਪ੍ਰੀਤ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ, ਜਿਸਨੇ ਖੇਪ ਦਾ ਪ੍ਰਬੰਧ ਕੀਤਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। 

ਜਾਣਕਾਰੀ ਅਨੁਸਾਰ, ਜਸਮੀਤ ਸਿੰਘ ਉਰਫ ਲੱਕੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ ਅਤੇ ਇਰਾਦਾ ਕਤਲ ਨਾਲ ਸਬੰਧਤ ਮਾਮਲੇ ਦਰਜ ਹਨ।ਡੀਆਈਜੀ ਨੇ ਕਿਹਾ ਕਿ ਪੁਲਿਸ ਟੀਮਾਂ ਦੋਸ਼ੀ ਸਾਹਿਲਪ੍ਰੀਤ ਉਰਫ ਕਰਨ ਨੂੰ ਫੜਨ ਲਈ ਭਾਲ ਕਰ ਰਹੀਆਂ ਹਨ।ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਜੰਡਿਆਲਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਸੀ ਦੇ ਤਹਿਤ ਐਫਆਈਆਰ 32 ਮਿਤੀ 4/3/2025  ਅਧੀਨ ਕੇਸ ਦਰਜ ਕੀਤਾ ਗਿਆ  ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD