Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੁੱਧ ਨਸ਼ਿਆਂ ਵਿਰੁੱਧ : ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ

ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ 'ਚ ਨਹੀਂ ਰਹਿਣ ਦੇਵੇਗੀ-ਵਿਧਾਇਕ ਗੈਰੀ ਬੜਿੰਗ

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ) , 05 Mar 2025

Last updated on: Mar 06, 2025, 13:30 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। 

ਇਹ ਮਕਾਨ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ 'ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ 'ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

 ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD