Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਹਿੰਦ ਵਿਖੇ ਹੋਏ ਕਤਲ ਦੇ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ - ਸ਼ੁਭਮ ਅਗਰਵਾਲ

ਪਲਾਟ ਕਾਰਨ ਹੋਏ ਝਗੜੇ ਕਾਰਨ ਕਥਿਤ ਦੋਸ਼ੀਆਂ ਦੀ ਮ੍ਰਿਤਕ ਨਾਲ ਸੀ ਰੰਜਿਸ਼

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Mar 2025

Last updated on: Mar 06, 2025, 14:01 IST

ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਹਿੰਦ ਵਿਖੇ 02 ਮਾਰਚ ਨੂੰ ਹੋਏ ਕਤਲ ਵਿੱਚ ਸ਼ਾਮਲ 04 ਕਥਿਤ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।

ਜ਼ਿਲ੍ਹਾ ਪੁਲਿਸ ਮੁਖੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 2-3-2025 ਨੂੰ ਥਾਣਾ ਸਰਹਿੰਦ ਵਿਖੇ ਸੂਚਨਾ ਮਿਲੀ ਸੀ ਕਿ ਹਰਦੀਪ ਸਿੰਘ ਉਰਫ ਦੀਪੀ ਵਾਸੀ ਪਿੰਡ ਮੀਰਪੁਰ ਥਾਣਾ ਸਰਹਿੰਦ ਨੂੰ ਕੁਝ ਵਿਅਕਤੀਆਂ ਨੇ ਕੁੱਟ ਮਾਰ ਕਰਕੇ ਕਤਲ ਕਰ ਦਿੱਤਾ ਹੈ। ਜਿਸ ਤੇ ਕਾਰਵਾਈ ਕਰਦਿਆਂ ਮੁੱਖ ਥਾਣਾ ਅਫਸਰ ਸਰਹਿੰਦ ਇੰਸਪੈਕਟਰ ਸੰਦੀਪ ਸਿੰਘ ਨੇ ਥਾਣਾ ਸਰਹਿੰਦ ਵਿਖੇ ਮੁਕੱਦਮਾ ਨੰਬਰ 24 ਮਿਤੀ 02-03-2025 ਨੂੰ ਧਾਰਾ 103 (1), 324 (4), 191 (3), 190 ਤੇ 61 ਬੀ.ਐਨ.ਐਸ. ਅਧੀਨ ਦਰਜ਼ ਕਰਕੇ ਜਸਵੀਰ ਸਿੰਘ ਉਰਫ ਬੰਟੀ, ਹੁਸ਼ਨਪ੍ਰੀਤ ਸਿੰਘ ਉਰਫ ਹੁਸ਼ਨ ਵਾਸੀ ਪਿੰਡ ਮੀਰਪੁਰ ਸਮੇਤ ਤਿੰਨ ਨਾਮਾਲੂਮ ਵਿਅਕਤੀਆਂ ਬਾਰੇ ਜਾਂਚ ਸ਼ੁਰੂ ਕੀਤੀ ਗਈ ਸੀ।

ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸੰਗੀਨ ਅਪਰਾਧਾਂ ਬਾਰੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਸੁਖਨਾਜ਼ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਵੱਲੋਂ ਤਕਨੀਕੀ ਜਾਂਚ ਦੇ ਆਧਾਰ ਤੇ ਮਿਤੀ 04-03-2025 ਨੂੰ ਉਕਤ ਮੁਕੱਦਮੇ ਦੇ ਕਥਿਤ ਦੋਸ਼ੀਆਂ ਜਸਵੀਰ ਸਿੰਘ ਉਰਫ ਬੰਟੀ ਵਾਸੀ ਮੀਰਪੁਰ, ਸ਼ਿਵ ਸ਼ੰਕਰ ਉਰਫ ਸ਼ੰਕਰ ਵਾਸੀ ਪਿੰਡ ਬਧੌਛੀ ਕਲਾਂ ਥਾਣਾ ਮੂਲੇਪੁਰ ਅਤੇ ਗੁਰਪ੍ਰੀਤ ਸਿੰਘ ਉਰਫ ਕਾਕਾ ਵਾਸੀ ਪਿੰਡ ਜਲਵੇੜਾ ਨੂੰ ਫਲੋਟਿੰਗ ਰੈਸਟੋਰੈਂਟ ਭਾਖੜਾ ਨਹਿਰ ਪਾਸੋਂ ਗ੍ਰਿਫਤਾਰ ਕਰਕੇ ਉਨ੍ਹਾਂ ਵੱਲੋਂ ਕਤਲ ਵਿੱਚ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕੀਤਾ ਹੈ। 

ਉਨ੍ਹਾਂ ਹੋਰ ਦੱਸਿਆ ਕਿ ਮਿਤੀ 5-3-2025 ਨੂੰ ਇਸੇ ਮੁਕੱਦਮੇ ਵਿੱਚ ਕਥਿਤ ਦੋਸ਼ੀ ਕੁਲਜੀਤ ਸਿੰਘ ਉਰਫ ਸਨੀ ਵਾਸੀ ਪਿੰਡ ਅਲੀਪੁਰ ਸੋਢੀਆਂ ਥਾਣਾ ਸਰਹਿੰਦ ਨੂੰ ਸੌਂਢਾ ਹੈਂਡ ਨੇੜੇ ਪਿੰਡ ਮੰਡੌਰ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਕਤਲ ਵਿੱਚ ਬਰਾਮਦ ਕੀਤੇ ਹਥਿਆਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਜਾਂਚ ਜਾਰੀ ਹੈ। ਕਥਿਤ ਦੋਸ਼ੀ ਹੁਸਨਪ੍ਰੀਤ ਸਿੰਘ ਉਰਫ ਹੁਸਨ ਵਾਸੀ ਪਿੰਡ ਮੀਰਪੁਰ ਦੀ ਗ੍ਰਿਫਤਾਰੀ ਬਾਕੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਪਿੰਡ ਮੀਰਪੁਰ ਵਿਖੇ ਮ੍ਰਿਤਕ ਹਰਦੀਪ ਸਿੰਘ ਉਰਫ ਦੀਪੀ ਦੇ ਪਿਤਾ ਦੀ ਭੂਆ ਮਾਇਆ ਪਤਨੀ ਹਰਜਿੰਦਰ ਸਿੰਘ ਵਾਸੀ ਪਿੰਡ ਖੇੜਾ ਜ਼ਿਲ੍ਹਾ ਪਟਿਆਲਾ ਵਿਖੇ ਇੱਕ ਪਲਾਟ ਹੈ, ਜਿਸ ਕਰਕੇ ਦੋਵੇਂ ਧਿਰਾਂ ਦਾ ਆਪਸ ਵਿੱਚ ਲੜਾਈ ਝਗੜਾ ਹੈ। ਮ੍ਰਿਤਕ ਹਰਦੀਪ ਸਿੰਘ ਅਤੇ ਕਥਿਤ ਦੋਸ਼ੀ ਜਸਵੀਰ ਸਿੰਘ ਬੰਟੀ ਆਪਸ ਵਿੱਚ ਚਾਚਾ ਭਤੀਜਾ ਹਨ। 

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਇੱਕ ਲੋਹੇ ਦੀ ਕੁਹਾੜੀ, ਇੱਕ ਲੋਹੇ ਦੀ ਕਿਰਚ, ਲੋਹੇ ਦਾ ਦਾਤ, ਲੋਹੇ ਦੀ ਕਿਰਪਾਨ, ਸਪਲੈਂਡਰ ਮੋਟਰ ਸਾਇਕਲ ਨੰਬਰ ਪੀ.ਬੀ.-23-ਏ.ਬੀ.2241, ਸਪੈਂਲਡਰ ਮੋਟਰ ਸਾਇਕਲ ਨੰਬਰ ਪੀ.ਬੀ.-23ਵੀ-7379 ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਜਸਵੀਰ ਸਿੰਘ ਉਰਫ ਬੰਟੀ ਅਤੇ ਗੁਰਪ੍ਰੀਤ ਸਿੰਘ ਉਰਫ ਕਾਕਾ ਵਿਰੁੱਧ ਪਹਿਲਾਂ ਵੀ ਸਰਹਿੰਦ ਤੇ ਖਮਾਣੋਂ ਵਿਖੇ ਮੁਕੱਦਮੇ ਦਰਜ਼ ਹਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD