Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੁੱਧ ਨਸ਼ਿਆਂ ਵਿਰੁੱਧ : ਖੰਨਾ ਪੁਲਿਸ ਵੱਲੋਂ ਮੀਟ ਮਾਰਕੀਟ ਚ ਨਸ਼ਾ ਤਸਕਰਾਂ ਦੀਆਂ 6 ਜਾਇਦਾਦਾਂ ਤੇ ਕਾਰਵਾਈ

ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਨਗਰ ਕੌਂਸਲ ਦੀ ਜ਼ਮੀਨ 'ਤੇ ਕੀਤੀ ਸੀ ਗੈਰ-ਕਾਨੂੰਨੀ ਉਸਾਰੀ

Web Admin

Web Admin

5 Dariya News

ਖੰਨਾ (ਲੁਧਿਆਣਾ) , 06 Mar 2025

Last updated on: Mar 06, 2025, 17:30 IST

ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਵੱਖ-ਵੱਖ 6 ਇਮਾਰਤਾਂ ਨੂੰ ਢੇਰ ਕੀਤਾ। ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਕਥਿਤ ਤੌਰ 'ਤੇ ਨਸ਼ਿਆਂ ਦੀ ਕਮਾਈ ਨਾਲ ਉਸਾਰੀਆਂ ਗਈਆਂ ਸਨ। 

ਇਨ੍ਹਾਂ ਇਮਾਰਤਾਂ 'ਤੇ ਛੇ ਤਸਕਰਾਂ ਨੇ ਕਬਜ਼ਾ ਕੀਤਾ ਹੋਇਆ ਸੀ ਜਿਨ੍ਹਾਂ 'ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਤਹਿਤ ਕਈ ਮਾਮਲੇ ਦਰਜ਼ ਹਨ। ਕਬਜ਼ਾਮੁਕਤ ਕਾਰਵਾਈ ਸੁਚਾਰੂ ਢੰਗ ਨਾਲ ਕੀਤੀ ਗਈ, ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਸੰਭਾਵੀ ਗੜਬੜੀ ਦੀ ਰੋਕਥਾਮ ਲਈ ਲੋੜੀਂਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਜੋਤੀ ਯਾਦਵ ਨੇ ਕਾਰਵਾਈ ਦੀ ਅਗਵਾਈ ਕੀਤੀ ਅਤੇ ਖੁਲਾਸਾ ਕੀਤਾ ਕਿ ਨਗਰ ਕੌਂਸਲ ਵੱਲੋਂ ਛੇ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਕਬਜ਼ੇ ਦੀ ਰਿਪੋਰਟ ਕਰਨ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। 

ਉਨ੍ਹਾਂ ਦੋ ਭਰਾਵਾਂ, ਅਸਲਮ ਅਤੇ ਸੁਨੀਲ, ਜੋ ਕਿ ਇਲਾਕੇ ਵਿੱਚ ਵੱਡੇ ਨਸ਼ਾ ਤਸਕਰਾਂ ਵਜੋਂ ਜਾਣੇ ਜਾਂਦੇ ਹਨ ਅਤੇ ਪਹਿਲਾਂ ਹੀ ਪੰਜ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਬਾਰੇ ਚਾਨਣਾ ਪਾਇਆ। ਸੁਨੀਲ ਬਾਬਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ, ਜਦੋਂ ਕਿ ਅਸਲਮ ਫਰਾਰ ਹੈ। ਸ਼ਿੰਦੀ, ਮਹਿੰਦਰੋ, ਪੱਪੂ ਅਤੇ ਗੁਲਸ਼ਨ ਸਮੇਤ ਹੋਰ ਬਦਨਾਮ ਤਸਕਰ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਨਾਲ ਸਬੰਧਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। 

ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੁਲਿਸ ਟੀਮਾਂ ਜਲਦ ਹੀ ਫਰਾਰ ਤਸਕਰਾਂ ਨੂੰ ਫੜਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਐਸ.ਐਸ.ਪੀ. ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। 

ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ, ਤਸਕਰਾਂ ਵਿਰੁੱਧ ਨਿਰੰਤਰ ਕਾਰਵਾਈ ਜਾਰੀ ਰਹੇਗੀ ਅਤੇ ਦੋਸ਼ੀਆਂ ਨੂੰ ਮਿਸਾਲੀ ਸਜਾਵਾਂ ਦੁਆਈਆਂ ਜਾਣਗੀਆਂ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਜਨਤਕ ਸਹਿਯੋਗ ਦੀ ਵੀ ਅਪੀਲ ਕੀਤੀ। ਇਲਾਕਾ ਨਿਵਾਸੀਆਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ।

ਇਸ ਤੋਂ ਇਲਾਵਾ, ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਖੰਨਾ ਪੁਲਿਸ ਨੇ ਬੁੱਧਵਾਰ ਨੂੰ ਪਾਇਲ ਸਬ-ਡਵੀਜ਼ਨ ਵਿੱਚ ਨਸ਼ਾ ਤਸਕਰਾਂ ਦੀਆਂ ਤਿੰਨ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਸੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD