Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ : ਲਾਲਜੀਤ ਸਿੰਘ ਭੁੱਲਰ

ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar, Rajneesh Kumar Dahiya,Fauja Singh Sarari,Deepshikha Sharma, DC Ferozepur, Deputy Commissioner Ferozepur, Ferozepur, Anti Drug Mission, Yudh Nashian Virudh

5 Dariya News

5 Dariya News

5 Dariya News

ਫ਼ਿਰੋਜ਼ਪੁਰ , 06 Mar 2025

Last updated on: Mar 06, 2025, 17:40 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ‘ਚ ਨੰਬਰਦਾਰ ਤੇ ਸਰਪੰਚ ਗਵਾਹੀ ਨਾ ਪਾਉਣ। 

ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। 

ਉਨ੍ਹਾਂ ਜ਼ਿਲ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਪੰਚਾਂ ਨੂੰ ਨਿੱਜੀ ਸੁਰੱਖਿਆ ਲਈ ਅਸਲਾ ਲਾਈਸੰਸ ਜਾਰੀ ਕੀਤੇ ਜਾਣ ਤਾਂ ਜੋ ਉਹ ਨਸ਼ਾ ਤਸਕਰਾਂ ਤੋਂ ਆਪਣੀ ਸੁਰੱਖਿਆ ਕਰ ਸਕਣ। ਉਨ੍ਹਾਂ  ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ਾ ਤਸਕਰੀ ਛੱਡ ਦੇਣ। ਮੀਟਿੰਗ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਐਡਵੋਕੇਟ ਰਜਨੀਸ਼਼ ਦਹੀਆ, ਫੌਜਾ ਸਿੰਘ ਸਰਾਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ‘ਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰਨ ’ਤੇ ਜ਼ੋਰ ਦਿੰਦਿਆਂ ਵੱਖ-ਵੱਖ ਸੁਝਾਅ ਦਿੱਤੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ‘ਵਾਰ ਰੂਮ’ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਨੂੰ ਸਰਾਹਿਆ। ਡਿਪਟੀ ਕਮਿਸ਼ਨ ਦੀਪਸ਼ਿਖਾ ਸ਼ਰਮਾ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਮੁੱਚੀ ਟੀਮ ਆਪਸੀ ਤਾਲਮੇਲ ਨਾਲ ਅਤੇ ਪੂਰੀ ਤਨਦੇਹੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਕੰਮ ਕਰ ਰਹੀ ਹੈ। 

ਉਨ੍ਹਾਂ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਅਸੀਂ ਨਿਰਧਾਰਿਤ ਸਮੇਂ ਅੰਦਰ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਵਾਂਗੇ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਡੀ.ਆਈ.ਜੀ. ਸਵੱਪਨ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਸਰਹੱਦੀ ਜ਼ਿਲ੍ਹੇ ‘ਚ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਐਸ.ਐਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ 6 ਦਿਨਾਂ ਦੌਰਾਨ ਕੀਤੇ ਗਏ ਪੁਲਿਸ ਐਕਸ਼ਨ ਦੌਰਾਨ 23 ਐਫ਼.ਆਈ.ਆਰਜ਼, 31 ਗ੍ਰਿਫਤਾਰੀਆਂ, 7.5 ਕਿਲੋ ਹੈਰੋਇਨ, 4070 ਨਸ਼ੇ ਦੀਆਂ ਗੋਲੀਆਂ, 1 ਡਰੋਨ, 1 ਪਿਸਟਲ ਆਦਿ ਬਰਾਮਦ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਾਇਦਾਦ ਕੁਰਕ ਕਰਨ ਦੇ ਮਾਮਲਿਆਂ ਵਿੱਚ ਵੀ ਕਾਰਵਾਈ ਚੱਲ ਰਹੀ ਹੈ।

ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਇੱਕ ਪੀ.ਪੀ.ਟੀ. ਪੇਸ਼ਕਾਰੀ ਰਾਹੀਂ ਚਾਨਣਾ ਪਾਇਆ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਮ ਝਟਕਾ ਦੇਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ. ਭੁੱਲਰ ਨੇ ਇਸ ਮੌਕੇ ਸਰਹੱਦੀ ਪਿੰਡਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਾਲੇ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਸਲੋਗਨ ਵਾਲੀ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ।

ਬੀ.ਐਸ.ਐਫ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ‘ਚ ਸਹਿਯੋਗ ਕਰਨ ਅਤੇ ਸਰਹੱਦੀ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨ ਹਿੱਤ ਸਿਖਲਾਈ ਪ੍ਰੋਗਰਾਮ ਪ੍ਰੀ-ਰਿਕਰੂਟਮੈਂਟ ਸ਼ੁਰੂ ਕੀਤਾ ਗਿਆ ਹੈ। ਇਹ ਪਾਇਲਟ ਪ੍ਰਾਜੈਕਟ ਨਸ਼ਿਆਂ ਤੋਂ ਦੂਰ ਰਹਿਣ ਅਤੇ ਫੌਜ਼ ਅਤੇ ਪੁਲਿਸ ਵਿੱਚ ਭਰਤੀ ਲਈ ਸਮਰੱਥ ਬਣਨ ਦੀ ਪ੍ਰੇਰਣਾ ਵੀ ਦੇਵੇਗਾ।

ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਫ਼ਿਰੋਜ਼ਪੁਰ/ਗੁਰੂਹਰਸਹਾਏ ਦਿਵਿਆ ਪੀ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ,  ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਜ਼ਿਲ੍ਹੇ ਦੀਆਂ ਸਮੂਹ ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਸਮੂਹ ਡੀ.ਐੱਸ.ਪੀ. ਅਤੇ ਐੱਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Rajneesh Kumar Dahiya , Fauja Singh Sarari , Deepshikha Sharma , DC Ferozepur , Deputy Commissioner Ferozepur , Ferozepur , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD