Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਾਲਜੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ "ਸੰਚਾਰ" ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਬੀ.ਐਸ.ਐਫ਼ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਸੈਨਾਵਾਂ/ਪੁਲਿਸ ਵਿੱਚ ਭਰਤੀ ਲਈ ਦੇਵੇਗੀ ਸਿਖਲਾਈ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar, Rajneesh Kumar Dahiya,Fauja Singh Sarari,Deepshikha Sharma, DC Ferozepur, Deputy Commissioner Ferozepur, Ferozepur, Anti Drug Mission, Yudh Nashian Virudh

5 Dariya News

5 Dariya News

5 Dariya News

ਫ਼ਿਰੋਜ਼ਪੁਰ , 06 Mar 2025

Last updated on: Mar 06, 2025, 18:10 IST

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਦੀ ਤਰਜ ਤੇ ਬੀ.ਐਸ.ਐਫ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ‘ਚ ਸਹਿਯੋਗ ਕਰਨ ਅਤੇ ਸਰਹੱਦੀ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ "ਸੰਚਾਰ" ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਇਸ ਪ੍ਰੀ-ਰਿਕਰੂਟਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਰਹੱਦੀ ਪਿੰਡਾਂ ਦੇ 25  ਨੌਜਵਾਨਾਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਸਲੋਗਨ ਵਾਲੀਆਂ ਟੀ-ਸ਼ਰਟਾਂ/ਕਿੱਟਾਂ ਜਾਰੀ ਕਰਕੇ ਕੀਤੀ। 

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਐਡਵੋਕੇਟ ਰਜਨੀਸ਼ ਦਹੀਆ, ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ. ਸਵੱਪਨ ਸ਼ਰਮਾ, ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਫੌਜ਼ ਅਤੇ ਪੁਲਿਸ ਵਿੱਚ ਭਰਤੀ ਲਈ ਸਮਰੱਥ ਬਣਨ ਦੀ ਪ੍ਰੇਰਣਾ ਦੇਵੇਗਾ। 

ਉਨ੍ਹਾਂ ਨੇ ਇਸ ਉਪਰਾਲੇ ਲਈ ਬੀ.ਐੱਸ.ਐੱਫ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗਾ ਉਥੇ ਹੀ ਉਨ੍ਹਾਂ ਨੂੰ ਵੱਖ-ਵੱਖ ਸੈਨਾਵਾਂ ਵਿੱਚ ਭਰਤੀ ਲਈ ਵੀ ਸਹਿਯੋਗੀ ਹੋਵੇਗਾ। ਇਹ ਨੌਜਵਾਨ ਹੋਰਨਾਂ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।  

ਬੀ.ਐੱਸ.ਐੱਫ. ਦੇ ਬ੍ਰਿਗੇਡੀਅਰ ਵਿਜੈ ਸਿੰਘ ਰਾਣਾ ਨੇ (ਰਿਟਾ.) ਡੀ.ਆਈ.ਜੀ. ਸੈਕਟਰ ਹੈੱਡਕੁਆਟਰਸ ਬੀ.ਐੱਸ.ਐੱਫ. ਫਿਰੋਜ਼ਪੁਰ ਦੀ ਅਗਵਾਈ ਵਿੱਚ ਡਿਪਟੀ ਕਮਾਂਡੈਂਟ ਨਗੇਂਦਰ ਯਾਦਵ ਅਤੇ ਸਹਾਇਕ ਕਮਾਂਡੈਂਟ ਨੇਮੀਚਾਂਦ ਜਾਟ ਵੱਲੋਂ ਇਨ੍ਹਾਂ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ 4 ਹਫ਼ਤਿਆਂ ਦੇ ਪਾਇਲਟ ਪ੍ਰਾਜੈਕਟ ਦੌਰਾਨ ਪ੍ਰੀ-ਰਿਕਰੂਟਮੈਂਟ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਇਨ੍ਹਾ ਨੌਜਵਾਨਾਂ ਦੇ ਗਿਆਨ ਵਿੱਚ ਵੀ ਵਾਧਾ ਹੋਵੇਗਾ ਅਤੇ ਉਹ ਸਰਕਾਰੀ ਨੌਕਰੀਆਂ ਖਾਸ ਕਰਕੇ ਫੌਜ ਅਤੇ ਪੁਲਿਸ ਦੀ ਭਰਤੀ ਲਈ ਯੋਗ ਬਨਣਗੇ। 

ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਨਿਸ਼ਚਤ ਤੌਰ ਤੇ ਸਰਹੱਦੀ ਖੇਤਰਾਂ ਦੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਬੀ.ਐੱਸ.ਐੱਫ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਜਿਹੇ ਉਪਰਾਲੇ ਜਾਰੀ ਰਹਿਣਗੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Rajneesh Kumar Dahiya , Fauja Singh Sarari , Deepshikha Sharma , DC Ferozepur , Deputy Commissioner Ferozepur , Ferozepur , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD