Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਗਵੰਤ ਸਿੰਘ ਮਾਨ ਨੇ ਮੈਡੀਕਲ ਕਾਲਜ ਦੀ ਨੀਂਹ ਰੱਖੀ

ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਦੇ ਵਾਅਦੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Healthcare, Sehatmand Punjab, Aam Aadmi Clinics

5 Dariya News

5 Dariya News

5 Dariya News

ਡੇਰਾਬਸੀ (ਮੋਹਾਲੀ) , 06 Mar 2025

Last updated on: Mar 06, 2025, 18:44 IST

‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। 

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ। ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ।  

ਡੇਰਾਬਸੀ ਵਿਖੇ ਬਣਨ ਵਾਲੇ ਇਸ ਮੈਡੀਕਲ ਕਾਲਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। 

ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਿਦਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।

ਇਸ ਮੌਕੇ ਸ੍ਰੀ ਸੁਖਮਨੀ ਇੰਸਟੀਚਿਊਟ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਲਮਹੇ-2025 ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਅਹਿਮ ਭੂਮਿਕਾ ਅਦਾ ਕਰਦੇ ਹਨ। 

ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।” ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। 

ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨਾਂਹ-ਪੱਖੀ ਸੋਚ ਵਾਲੇ ਲੋਕਾਂ ਦੀ ਸੰਗਤ ਤੋਂ ਬਚਣਾ ਚਾਹੀਦਾ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। 

ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Healthcare , Sehatmand Punjab , Aam Aadmi Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD