Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਵਿਧਾਇਕ ਕੁਲਵੰਤ ਸਿੰਘ ਨੇ ਆਂਗਣਵਾੜੀ ਕੇਂਦਰ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ

Web Admin

Web Admin

5 Dariya News

ਐਸਏਐਸ ਨਗਰ , 06 Mar 2025

Last updated on: Mar 06, 2025, 19:08 IST

ਪੰਜਾਬ ਦੇ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਪ੍ਰਗਟਾਵਾ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪਿੰਡ ਜਗਤਪੁਰਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਣ ਅਤੇ ਪਿੰਡ ਧਰਮਗੜ੍ਹ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਦੀ ਸੇਵਾ ਵਿੱਚ ਅਰਪਣ ਕਰਨ ਸਮੇਂ ਕਹੀ।

ਪਿੰਡ ਜਗਤਪੁਰਾ ਵਿਖੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਪਿੰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਬਿਹਤਰ ਬਣਾਉਣ ਲਈ ਇੱਕ ਨਵਾਂ ਟਿਊਬਵੈੱਲ ਜਲਦ ਹੀ ਲਗਾਏ ਜਾਣ ਦੀ ਘੋਸ਼ਣਾ ਕੀਤੀ ਅਤੇ ਕਿਹਾ ਕਿ ਪਿੰਡ ਦੀ ਬਿਹਤਰੀ ਲਈ ਹੋਰ ਵੀ ਜੋ ਹੋਰ ਕੰਮ ਹੋਣ ਵਾਲੇ ਹਨ ਉਹ ਵੀ ਜਲਦ ਕਰਵਾ ਦਿੱਤੇ ਜਾਣਗੇ।

ਪਿੰਡ ਧਰਮਗੜ੍ਹ ਵਿਖੇ ਬੋਲਦੇ ਹੋਏ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਹਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ ਕਿਉਂਕਿ ਜੇਕਰ ਪੰਜਾਬ ਵਾਸੀਆਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮਿਲੇਗਾ ਤਾਂ ਉਹ ਸਿਹਤਮੰਦ ਰਹਿਣਗੇ ਕਿਉਂਕਿ ਜਿਆਦਾਤਰ ਬਿਮਾਰੀਆਂ ਸਾਫ-ਸੁਥਰਾ ਪਾਣੀ ਪੀਣ ਲਈ ਉਪਲਬਧ ਨਾ ਹੋਣ ਕਾਰਨ ਪੈਦਾ ਹੁੰਦੀਆਂ ਹਨ।

ਇਸ ਮੌਕੇ ਪਿੰਡ ਜਗਤਪੁਰਾ ਵਿਖੇ ਸ਼੍ਰੀ ਜਸਪਾਲ ਮਸੀਂਹ ਏ.ਈ., ਧੀਰਜ ਕੁਮਾਰ ਗੌਰੀ, ਰਣਜੀਤ ਰਾਣਾ, ਕਰਮਜੀਤ ਸਿੰਘ ਕਾਲਾ, ਸਤਵਿੰਦਰ ਸਿੰਘ ਲਾਲਾ, ਦਵਿੰਦਰ ਸਿੰਘ ਸਰਪੰਚ ਅਤੇ ਪਿੰਡ ਧਰਮਗੜ੍ਹ ਵਿਖੇ ਰਮਨਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ, ਰਜਿੰਦਰ ਸਚਦੇਵਾ ਐਸ.ਡੀ.ਓ., ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਜੱਗਾ ਧਰਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਨਿਵਾਸੀ ਹਾਜਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD