Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

"Yudh Nashian Virudh" : ਪੰਜਾਬ 'ਚੋਂ ਨਸ਼ਿਆਂ ਦਾ ਖਾਤਮਾ ਕਰਕੇ ਰਹਾਂਗੇ : ਤਰੁਨਪ੍ਰੀਤ ਸਿੰਘ ਸੌਂਦ

Web Admin

Web Admin

5 Dariya News

ਮਾਲੇਰਕੋਟਲਾ , 06 Mar 2025

Last updated on: Mar 06, 2025, 22:07 IST

ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਸਾਡੀ ਪਾਰਟੀ ਨੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਨ੍ਹਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਾਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਉਨ੍ਹਾਂ ਨੇ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ। ਸੌਂਦ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। 

ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਇਸ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸ਼ਹਿਰੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸੀ ਐੱਸ ਆਰ ਫੰਡਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਤੋਂ ਹੁਣ ਤੱਕ ਮੈਡੀਕਲ ਸਟੋਰਾਂ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਅਤੇ ਕਿਹਾ ਕਿ ਕਾਲੀਆਂ ਭੇਡਾਂ ਦੀ ਪਛਾਣ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ।

ਉਨ੍ਹਾਂ ਪੰਚਾਇਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ। 176 ਪਿੰਡਾਂ ਦੇ ਸਰਪੰਚਾਂ ਪੰਚਾਂ ਨੂੰ ਨਾਲ ਤੋਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ। ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਹਰੇਕ ਸਕੂਲ ਦੇ ਬਾਹਰ ਜਾਗਰੂਕਤਾ ਬੋਰਡ ਲਗਾਉਣ। ਸਾਰੀਆਂ ਜਨਤਕ ਥਾਵਾਂ ਉੱਤੇ ਜਾਗਰੂਕਤਾ ਬੋਰਡ ਲਗਾਏ ਜਾਣ।

ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫ਼ਲ ਕੀਤਾ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਪਿਛਲੇ ਦਿਨਾਂ ਦੌਰਾਨ 18 ਮਾਮਲਿਆਂ ਨਾਲ ਸਬੰਧਤ ਕਥਿਤ ਦੋਸ਼ੀਆਂ ਦੀ 13.3 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ।

ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਸੁਖਪ੍ਰੀਤ ਸਿੰਘ ਸਿੱਧੂ ਤੇ ਨਵਦੀਪ ਕੌਰ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD