Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮੁਹਾਲੀ , 06 Mar 2025

Last updated on: Mar 06, 2025, 22:56 IST

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ ਬਣਾਉਣ ਦੀ ਹਦਾਇਤ ਕੀਤੀ।

 ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਸ਼ਹਿਰਾਂ ਵਿੱਚ ਵੀ ਨਵੀਂਆਂ ਅਰਬਨ ਅਸਟੇਟਾਂ ਬਣਾਈਆਂ ਜਾਣ ਅਤੇ ਇਸਲਈ ਲੋੜ ਅਨੁਸਾਰ ਜ਼ਮੀਨ ਐਕੁਆਇਰ ਕੀਤੀ ਜਾਵੇ।

ਇਸ ਨਾਲ ਜਿੱਥੇ ਲੋਕਾਂ ਨੂੰ ਸਸਤੇ ਮੁੱਲ ਉਤੇ ਰਿਹਾਇਸ਼ ਉਪਲੱਬਧ ਹੋ ਸਕੇਗੀ, ਇਸ ਦੇ ਨਾਲ ਹੀ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪ੍ਰਾਪਰਟੀ ਖਰੀਦਣ ਲਈ ਮਜਬੂਰ ਨਹੀਂ ਹੋਣਗੇ।ਸ. ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਕੀਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਛੋਟੇ ਤੋਂ ਲੈ ਕੇ ਵੱਡੇ ਪੱਧਰ ਦੇ ਅਧਿਕਾਰੀਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ।

ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਪ੍ਰਾਪਰਟੀਆਂ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਅਗਲੇ ਹਫਤੇ ਤੋਂ ਪ੍ਰਾਪਰਟੀਆਂ ਦੀ ਈ-ਨੀਲਾਮੀ ਕਰਨ ਦੇ ਹੁਕਮ ਦਿੱਤੇ ਤਾਂ ਜੋ ਲੋਕ ਆਪਣੇ ਘਰ ਬਣਾਉਣ ਜਾਂ ਵਪਾਰ ਸ਼ੁਰੂ ਕਰਨ ਲਈ ਪ੍ਰਾਪਰਟੀ ਖਰੀਦ ਸਕਣ। ਉਨ੍ਹਾਂ ਕਿਹਾ ਕਿ ਇਹ ਵੀ ਸੁਨਿਸ਼ਚਿਤ ਕੀਤਾ ਜਾਵੇਕਿ ਨਿਲਾਮੀ ਪੂਰੇ ਨਿਰਪੱਖ ਢੰਗ ਨਾਲ ਹੋਵੇ। ਉਨ੍ਹਾਂ ਡਿਫਾਲਟ ਪ੍ਰਾਜੈਕਟਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇਨਿਰਦੇਸ਼ ਦਿੱਤੇ ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਸੂਬੇ ਅੰਦਰ ਕੀਤੇ ਜਾ ਰਹੇ ਸ਼ਹਿਰੀ ਵਿਕਾਸ ਤਹਿਤ ਵਿਭਾਗ ਵੱਲੋਂ ਨੋਟੀਫਾਈ ਕੀਤੇ ਮਾਸਟਰ ਪਲਾਨਾਂ ਅਤੇ ਲੋਕਲ ਪਲਾਨਿੰਗ ਏਰੀਆ ਆਦਿ ਦਾ ਜਾਇਜ਼ਾ ਲਿਆ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਕਾਸ ਗਰਗ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਆਮ ਜਨਤਾ ਦੀ ਖੱਜਲ ਖੁਆਰੀ ਬੰਦ ਕਰਨ ਦੀ ਨੀਤੀ ਤੇ ਅਮਲ ਕਰਨ ਅਤੇ ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਵਿਭਾਗ ਵੱਲੋਂ ਆਮ ਜਨਤਾ ਨੂੰ ਮੌਜੂਦਾ ਸਮੇਂ ਦਿੱਤੀਆਂ ਜਾ ਰਹੀਆਂ ਆਨ ਲਾਈਨ ਸੇਵਾਵਾਂ ਤੋਂ ਇਲਾਵਾ ਜੋ ਸੇਵਾਵਾਂ ਅਜੇ ਆਫ਼ ਲਾਈਨ ਦਿੱਤੀਆਂ ਜਾ ਰਹੀਆਂ ਹਨ ਨੂੰ ਵੀ ਆਨ ਲਾਈਨ ਕਰਨ ਲਈਕਦਮ ਚੁੱਕਣ।

ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਮੁੱਖ ਪ੍ਰਸ਼ਾਸਕ ਗਮਾਡਾ ਵਿਸ਼ੇਸ਼ ਸਾਰੰਗਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਪੀ.ਡੀ.ਏ-ਕਮ-ਬੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਜੇ.ਡੀ.ਏ -ਕਮ -ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਿਕਾਸ ਅਥਾਰਟੀਆਂ ਦੇ ਹੋਰ ਅਧਿਕਾਰੀ ਮੌਜੂਦ ਰਹੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD