Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ : ਖੰਨਾ ਅਤੇ ਅੰਮ੍ਰਿਤਸਰ ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਬੁਲਡੋਜ਼ਰ ਚਲਾਇਆ

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਕਾਰਵਾਈ ਕੀਤੀ ਹੋਰ ਤੇਜ਼, ਡਰੱਗ ਮਨੀ ਦੀ ਵਰਤੋਂ ਨਾਲ ਉਸਾਰੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ

Web Admin

Web Admin

5 Dariya News

ਖੰਨਾ/ਅੰਮ੍ਰਿਤਸਰ , 06 Mar 2025

Last updated on: Mar 07, 2025, 11:48 IST

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਜੇ.ਸੀ.ਬੀ. ਮਸ਼ੀਨਾਂ ਦੀ ਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੁਆਰਾ ਬਣਾਏ ਗਏ ਦੋ ਮੰਜ਼ਿਲਾ ਘਰਾਂ ਅਤੇ ਦੁਕਾਨਾਂ ਨੂੰ ਢਾਹ ਦਿੱਤਾ।

ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਜ਼ਰੀਏ ਨਸ਼ਾ ਤਸਕਰੀ ਵਿਰੁੱਧ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ। ਢਾਹੀਆਂ ਗਈਆਂ ਜਾਇਦਾਦਾਂ ਦੋ ਨਾਮੀ ਨਸ਼ਾ ਤਸਕਰਾਂ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੋਨੂੰ ਦੀਆਂ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਵਿਰੁੱਧ ਤਿੰਨ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ 325 ਗ੍ਰਾਮ ਸਮੈਕ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

ਸੰਦੀਪ ਸਿੰਘ ਵਿਰੁੱਧ ਚਾਰ ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਤਿੰਨ ਕੇਸ ਸਰਾਏ ਅਮਾਨਤ ਖਾਨ ਵਿਖੇ ਅਤੇ ਤਿੰਨ ਐਂਟੀ-ਨਾਰਕੋਟਿਕਸ ਫੋਰਸ ਮੋਹਾਲੀ ਵਿਖੇ ਦਰਜ ਹਨ। ਇੱਕ ਹੋਰ ਕਾਰਵਾਈ ਵਿੱਚ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਛੇ ਜਾਇਦਾਦਾਂ ਨੂੰ ਢਾਹ ਦਿੱਤਾ। 

ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਇਹਨਾਂ ਦੀ ਉਸਾਰੀ ਲਈ ਡਰੱਗ ਮਨੀ ਦੀ ਵਰਤੋਂ ਕੀਤੀ ਗਈ ਸੀ। ਢਾਹੁਣ ਸਬੰਧੀ ਇਹ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਅਤੇ ਵਿਵਸਥਾ ਬਣਾਈ ਰੱਖਣ ਤੇ ਗੜਬੜੀਆਂ ਨੂੰ ਰੋਕਣ ਲਈ ਲੋੜੀਂਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਜਯੋਤੀ ਯਾਦਵ ਨੇ ਇਸ ਕਾਰਵਾਈ ਦੀ ਅਗਵਾਈ ਕੀਤੀ ਅਤੇ ਦੱਸਿਆ ਕਿ ਛੇ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਬਜ਼ਿਆਂ ਬਾਰੇ ਨਗਰ ਕੌਂਸਲ ਤੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਇਹਨਾਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ। ਐਸ.ਐਸ.ਪੀ. ਯਾਦਵ ਨੇ ਦੱਸਿਆ ਕਿ ਇਲਾਕੇ ਦੇ ਵੱਡੇ ਨਸ਼ਾ ਤਸਕਰਾਂ ਵਜੋਂ ਜਾਣੇ ਜਾਂਦੇ ਦੋ ਭਰਾਵਾਂ ਅਸਲਮ ਅਤੇ ਸੁਨੀਲ ‘ਤੇ ਪਹਿਲਾਂ ਹੀ ਪੰਜ ਨਸ਼ਿਆਂ ਸਬੰਧੀ ਮਾਮਲੇ ਦਰਜ ਹਨ। 

ਸੁਨੀਲ ਬਾਬਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ, ਜਦੋਂ ਕਿ ਅਸਲਮ ਫਰਾਰ ਹੈ। ਸ਼ਿੰਡੀ, ਮਹਿੰਦਰੋ, ਪੱਪੂ ਅਤੇ ਗੁਲਸ਼ਨ ਸਮੇਤ ਹੋਰ ਨਾਮੀ ਤਸਕਰ ਵੀ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਨਾਲ ਸਬੰਧਤ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੁਲਿਸ ਟੀਮਾਂ ਫਰਾਰ ਤਸਕਰਾਂ ਨੂੰ ਫੜਨ ਲਈ ਹਰ ਸਮੇਂ ਕਾਰਜਸ਼ੀਲ ਹੈ। 

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਖੰਨਾ ਪੁਲਿਸ ਨੇ ਬੁੱਧਵਾਰ ਨੂੰ ਪਾਇਲ ਸਬ-ਡਵੀਜ਼ਨ ਵਿੱਚ ਨਸ਼ਾ ਤਸਕਰਾਂ ਦੀਆਂ ਤਿੰਨ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਸੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD