Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਦਿਸ਼ਾ ਕਮੇਟੀ ਦੀ ਮੀਟਿੰਗ

ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਹਦਾਇਤ

Web Admin

Web Admin

5 Dariya News

ਜਲੰਧਰ , 07 Mar 2025

Last updated on: Mar 08, 2025, 11:30 IST

ਜਲੰਧਰ ਤੋਂ ਲੋਕ ਸਭਾ ਮੈਬਰ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕਾ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ , ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਲੋਕ ਸਭਾ ਮੈਂਬਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੋਰ ਗੰਭੀਰਤਾ ਨਾਲ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦੀ ਲੋੜਵੰਦ ਅਤੇ ਯੋਗ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਸ਼੍ਰੀ ਚੰਨੀ ਨੇ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ ਜਮ੍ਹਾ ਕਰਵਾਉਣ ਲਈ ਵੀ ਕਿਹਾ, ਤਾਂ ਜੋ ਐਮ ਪੀ ਲੈਡ ਸਕੀਮ ਤਹਿਤ ਹੋਰ ਫੰਡ ਜਾਰੀ ਕੀਤੇ ਜਾ ਸਕਣ।   

ਐਮ.ਪੀ.ਲੈਡ ਸਕੀਮ ਸਮੇਤ ਹੋਰ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਲੋਕ ਸਭਾ ਮੈਂਬਰ ਨੇ ਮਗਨਰੇਗਾ ਸਕੀਮ ਤਹਿਤ 100 ਦਿਨਾਂ ਦਾ ਰੋਜ਼ਗਾਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ, ਤਾਂ ਜੋ ਇਸ ਸਕੀਮ ਦਾ ਮਕਸਦ ਪੂਰਾ ਹੋ ਸਕੇ। ਉਨ੍ਹਾਂ ਪੀਐਮ ਗ੍ਰਾਮ ਸੜਕ ਯੋਜਨਾ, ਪੀਐਮ ਆਵਾਸ ਯੋਜਨਾ, ਆਦਰਸ਼ ਗ੍ਰਾਮ ਯੋਜਨਾ ਆਦਿ ਦਾ ਵੀ ਜਾਇਜ਼ਾ ਲਿਆ।

ਲੋਕ ਸਭਾ ਮੈਂਬਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਚੱਲ ਰਹੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀਆਂ ਨਿਯਮਿਤ ਮੀਟਿੰਗਾਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD