Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

Web Admin

Web Admin

5 Dariya News

ਚੰਡੀਗੜ੍ਹ , 08 Mar 2025

Last updated on: Mar 08, 2025, 19:07 IST

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ ਭਰਤੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਅੱਜ ਵਿਦੇਸ਼ ਜਾਣ ਵਾਲੀਆਂ ਜ਼ਿਆਦਾਤਰ ਪ੍ਰਿੰਸੀਪਲ ਔਰਤਾਂ ਹਨ। ਉਨ੍ਹਾਂ ਕਿਹਾ ਕਿ ਇਸ ਪਰਸਪਰ ਗਿਆਨ ਵਟਾਂਦਰਾ ਪ੍ਰੋਗਰਾਮ ਨਾਲ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਦੁਨੀਆ ਭਰ ਦੇ ਸਭ ਤੋਂ ਵਧੀਆ ਸਿੱਖਣ ਅਭਿਆਸਾਂ ਬਾਰੇ ਜਾਣੂ ਕਰਵਾਉਣ ਵਿੱਚ ਮਦਦ ਮਿਲੇਗੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਮੁਹਾਰਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਤਿਆਰ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਵਿਦਿਆਰਥੀ ਇਨ੍ਹਾਂ ਪ੍ਰਿੰਸੀਪਲਾਂ ਦੇ ਅਪਗ੍ਰੇਡ ਕੀਤੇ ਹੁਨਰ ਤੋਂ ਬਹੁਤ ਕੁਝ ਸਿੱਖਣਗੇ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਹ ਕਾਨਵੈਂਟ ਦੇ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣ। 

ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਿੰਸੀਪਲ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸਾਂਝੀ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਲਗਾਤਾਰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਡਲ, ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਕੂਲਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਮਾਪੇ-ਅਧਿਆਪਕ ਮਿਲਣੀ ਵੀ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਵਿੱਚ ਮਦਦ ਕਰਨਗੇ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਭਲਕੇ ਹੋਣ ਵਾਲੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਹਰੇਕ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਪਲ ਤੱਕ ਪਹੁੰਚਾਇਆ ਹੈ। 

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਟੀਮ ਇੰਡੀਆ ਐਤਵਾਰ ਨੂੰ ਹੋਣ ਵਾਲੇ ਮੈਚ ਵਿੱਚ ਚੈਂਪੀਅਨਜ਼ ਕੱਪ ਟਰਾਫੀ ਚੁੱਕ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD