Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

Web Admin

Web Admin

5 Dariya News

ਡੇਰਾਬੱਸੀ , 08 Mar 2025

Last updated on: Mar 10, 2025, 13:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਲਾਲੜੂ ਸਰਕਲ ਦੇ ਪਿੰਡ ਬੈਰਮਾਜਰਾ ਵਿਖੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ। 

ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ, ਸ਼ਿਕਾਇਤਾਂ ਲੈ ਕੇ ਆਏ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਦੇ ਕੰਮ ਕਾਰ ਸੁਣ ਕੇ ਸਬੰਧਿਤ ਅਧਿਕਾਰੀਆਂ ਨੂੰ ਜਲਦ ਤੋ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆ ਅੱਜ ਜੋ ਕੈਂਪ ਪਿੰਡ ਬੈਰ ਮਾਜਰਾ ਵਿਖੇ ਲਗਾਇਆ ਗਿਆ ਹੈ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕੁਝ ਵਿਭਾਗ ਹਾਜ਼ਰ ਨਹੀਂ ਹੋਏ, ਜਿਹੜੇ ਵਿਭਾਗ ਹਾਜ਼ਰ ਨਹੀਂ ਹੋਏ, ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਫਸਰਾਂ ਵੱਲੋਂ ਕੁਤਾਹੀ ਕੀਤੀ ਜਾਵੇਗੀ 

ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਇਹ ਕੈਂਪ ਆਮ ਜਨਤਾ ਦੇ ਫਾਇਦੇ ਲਈ ਲਾਏ ਗਏ ਹਨ, ਕਿਸੇ ਵੀ ਵਿਭਾਗ ਵੱਲੋਂ ਕੀਤੀ ਗਈ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਜਿਹੜਾ ਵੀ ਵਿਭਾਗ ਅੱਜ ਤੋਂ ਬਾਅਦ ਕੈਂਪ ਵਿੱਚੋਂ ਗੈਰਹਾਜ਼ਰ ਹੋਵੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ।

ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD