ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਤਕਸੀਮ ਕੀਤੇ।" /> ਲਾਲ ਚੰਦ ਕਟਾਰੂਚੱਕ ਵੱਲੋਂ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ
Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਾਲ ਚੰਦ ਕਟਾਰੂਚੱਕ ਵੱਲੋਂ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ

ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਯਕੀਨੀ ਬਣਾ ਰਹੇ ਹਾਂ-ਲਾਲ ਚੰਦ ਕਟਾਰੂਚੱਕ

Web Admin

Web Admin

5 Dariya News

ਪਠਾਨਕੋਟ , 08 Mar 2025

Last updated on: Mar 10, 2025, 13:35 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਇਕੱਤਰ ਹੋਏ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। 

ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਪਿੰਡਾਂ ਵਿੱਚ ਮੁਢਲੀਆਂ ਸਹੂਲਤਾਂ ਦੇ ਵਿਕਾਸ ਲਈ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਅਤੇ ਲਗਾਤਾਰ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵੰਡੀ ਗਈ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਵਿਕਾਸ ਕਾਰਜਾਂ ਜਿਵੇਂ ਕਮਿਊਨਿਟੀ ਹਾਲਾਂ ਦੀ ਉਸਾਰੀ, ਗੰਦੇ ਪਾਣੀ ਦੀ ਨਿਕਾਸੀ, ਨਾਲੀਆਂ ਦਾ ਨਿਰਮਾਣ, ਸੋਲਰ ਲਾਈਟਾਂ ਲਾਉਣ, ਡੂੰਘੇ ਬੋਰ ਲਾਉਣਾ, ਲਿਕੁਇਡ ਅਤੇ ਸੋਲਿਡ ਵੇਸਟ ਪ੍ਰਬੰਧਨ, ਸਮਾਰਟ ਪਿੰਡ ਬਣਾਉਣ, ਖੇਡ ਮੈਦਾਨਾਂ ਦੀ ਉਸਾਰੀ, ਤਲਾਬਾਂ ਤੇ ਨਿਕਾਸੀ ਛੱਪੜਾਂ ਦੀ ਉਸਾਰੀ ਆਦਿ ਦੇ ਕਾਰਜ ਨੇਪਰੇ ਚਾੜ੍ਹੇ ਜਾਣਗੇ।ਉਨ੍ਹਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਦੀਆਂ ਮੰਗਾਂ ਦੇ ਆਧਾਰ ’ਤੇ ਇਹ ਗ੍ਰਾਂਟਾਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਗਈਆਂ ਹਨ।

ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸਮਾਰੋਹ ਦੋਰਾਨ  ਵੱਖ ਵੱਖ ਪਿੰਡਾਂ ਨੂੰ ਗ੍ਰਾਂਟਾਂ ਦੀ ਵੰਡ ਕੀਤੀ ਗਈ ਜਿਸ ਵਿੱਚ ਗ੍ਰਾਮ ਪੰਚਾਇਤ ਡਿਬਕੂ ਨੂੰ ਸਮਸਾਨਘਾਟ ਦੇ ਲਈ 3 ਲੱਖ ਰੁਪਏ, ਗ੍ਰਾਮ ਪੰਚਾਇਤ ਧਲੋਰੀਆਂ ਨੂੰ ਸਮਸਾਨਘਾਟ ਦੇ ਲਈ 3 ਲੱਖ ਰੁਪਏ, ਪਿੰਡ ਬੱਸੀ ਬਹਿਲਾਲਪੁਰ ਨੂੰ ਸਮਸਾਨਘਾਟ ਲਈ 4 ਲੱਖ ਰੁਪਏ, ਪਿੰਡ ਰਾਂਝੇ ਦੇ ਕੋਠੇ ਨੂੰ 5 ਲੱਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ, ਪਿੰਡ ਪਪਿਆਲ ਨੂੰ 5 ਲਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ, ਪਿੰਡ ਤੰਗੋਸਾਹ ਨੂੰ 5 ਲੱਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ, ਪਿੰਡ ਫਰਵਾਲ ਨੂੰ 5 ਲੱਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ, ਪਿੰਡ ਝੰਡਪੁਰ ਨੂੰ 5 ਲੱਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ, ਪਿੰਡ ਢੱਡਾ ਨੂੱ 5 ਲੱਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ ਪਿੰਡ ਜਸਵਾਂ ਨੂੰ 5 ਲੱਖ ਰੁਪਏ ਕਮਿਊਨਿਟੀ ਸੈਂਟਰ  ਅਤੇ ਹਾਲ ਦੇ ਨਿਰਮਾਣ ਲਈ, ਪਿੰਡ ਆਬਾਦੀ ਸੈਣੀਆਂ ਖੁਰਦ ਨੂੰ 3.5 ਲੱਖ ਰੁਪਏ ਸਮਸਾਨ ਘਾਟ ਦੀ ਉਸਾਰੀ ਅਤੇ ਰੱਖ ਰਖਾਵ ਲਈ, ਪਿੰਡ ਝੇਲਾ ਆਮਦਾ ਨੂੰ 4.5 ਲੱਖ ਰੁਪਏ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਅਤੇ ਜਨਤਕ ਸਹੂਲਤਾ ਲਈ , ਸਮਸਾਨਘਾਟ ਦੀ ਉਸਾਰੀ ਅਤੇ ਰੱਖ ਰਖਾਵ ਲਈ, ਪਿੰਡ ਨੋਰੰਗਪੁਰ ਨੂੰ 4 ਲੱਖ ਰੁਪਏ ਕਮਿਊਨਿਟੀ ਸੈਂਟਰ ਅਤੇ ਕਮਿਊਨਿਟੀ ਹਾਲ ਦੇ ਨਿਰਮਾਣ ਲਈ,  ਪਿੰਡ ਨੰਗਲ ਫਰੀਦਾ ਨੂੰ 5 ਲੱਖ ਰੁਪਏ ਸਮਸਾਨਘਾਟ ਦੀ ਉਸਾਰੀ ਅਤੇ ਰੱਖ ਰਖਾਵ ਲਈ ਗ੍ਰਾਂਟਾਂ ਦੀ ਵੰਡ ਕੀਤੀ ਗਈ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਖੁਸਬੀਰ ਕਾਟਲ, ਰਾਜਾ ਬਕਨੋਰ, ਪਿੰਡ ਕਟਾਰੂਚੱਕ ਸਰਪੰਚ ਸ੍ਰੀਮਤੀ ਉਰਮਿਲਾ ਦੇਵੀ, ਸੋਰਭ ਬਹਿਲ, ਭੁਪਿੰਦਰ ਸਿੰਘ ਠਾਕੁਰ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਹਾਜਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD