Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੁਨਾਮ ਊਧਮ ਸਿੰਘ ਵਾਲਾ ਵਿਖੇ ਬੁਲਡੋਜ਼ਰ ਨਾਲ ਨਸ਼ਾ ਤਸਕਰ ਦੇ ਮਕਾਨ ਨੂੰ ਢਾਹਿਆ

ਮੁਕੰਮਲ ਕਾਰਵਾਈ ਦੀ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਖੁਦ ਸੰਭਾਲੀ ਕਮਾਨ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Sangrur

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 11 Mar 2025

Last updated on: Mar 11, 2025, 16:43 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਦਮ ਤੋਂ ਵੱਡੀ ਰਾਹਤ ਮਹਿਸੂਸ ਕੀਤੀ ਹੈ। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਨਸ਼ਾ ਤਸਕਰਾਂ ਦੁਆਲੇ ਸਖ਼ਤ ਸ਼ਿਕੰਜਾ ਕਸਦੇ ਹੋਏ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਦੇ ਗੇਟ, ਇੰਦਰਾ ਬਸਤੀ ਦੇ ਬਾਹਰਲੇ ਵਿਹੜੇ ਨਜ਼ਦੀਕ ਇੱਕ ਨਸ਼ਾ ਤਸਕਰ ਬੁੱਧ ਸਿੰਘ ਉਰਫ ਬੁੱਧੂ ਦੇ ਮਕਾਨ ਨੂੰ ਬੁਲਡੋਜ਼ਰ ਨਾਲ ਢਾਹਿਆ ਗਿਆ। 

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਇਸ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਠੋਸ ਕਾਰਵਾਈ ਨੂੰ ਅਮਲ ਵਿੱਚ ਲਿਆ ਰਹੀ ਹੈ ਅਤੇ ਜਲਦੀ ਹੀ ਜ਼ਿਲ੍ਹਾ ਸੰਗਰੂਰ ਵਿੱਚੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ। ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਰਕੀਟ ਕਮੇਟੀ ਸੁਨਾਮ ਦੀ ਜਗ੍ਹਾ ’ਤੇ ਨਜ਼ਾਇਜ਼ ਕਬਜ਼ਾ ਕਰਦਿਆਂ ਇਸ ਵਿਅਕਤੀ ਵੱਲੋਂ ਮਕਾਨ ਤੇ ਦੁਕਾਨ ਚਲਾਈ ਜਾ ਰਹੀ ਸੀ ਜਿਥੋਂ ਨਸ਼ਾ ਤਸਕਰੀ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ। 

ਉਨ੍ਹਾਂ ਦੱਸਿਆ ਕਿ ਇਸ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ ਐਕਸਾਈਜ਼ ਐਕਟ ਤਹਿਤ ਅਨੇਕਾਂ ਮਾਮਲੇ ਦਰਜ ਹਨ ਅਤੇ ਇਸ ਕਾਰਵਾਈ ਰਾਹੀਂ ਅਸੀਂ ਸਾਰੇ ਹੀ ਮਾੜੇ ਅਨਸਰਾਂ ਨੂੰ ਇਹ ਸਖ਼ਤ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਜਾਂ ਤਾਂ ਨਸ਼ਾ ਤਸਕਰੀ ਦੇ ਕਾਲੇ ਕਾਰੋਬਾਰ ਨੂੰ ਖੁਦ ਹੀ ਛੱਡ ਦਿੱਤਾ ਜਾਵੇ ਅਤੇ ਜਾਂ ਫਿਰ ਇਸ ਦੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਿਹਾ ਜਾਵੇ। ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਕਰਨੈਲ ਸਿੰਘ, ਡੀ.ਐਸ.ਪੀ ਹਰਵਿੰਦਰ ਸਿੰਘ ਖਹਿਰਾ ਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦਿਆਂ ਬੁਲਡੋਜ਼ਰ ਨਾਲ ਮਕਾਨ ਨੂੰ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ।

ਪ੍ਰਸ਼ਾਸਨ ਵੱਲੋਂ ਅਚਨਚੇਤ ਕੀਤੀ ਗਈ ਇਸ ਵੱਡੀ ਤੇ ਅਹਿਮ ਕਾਰਵਾਈ ਨਾਲ ਸੁਨਾਮ ਦੀ ਸਬੰਧਤ ਕਲੋਨੀ ਅਤੇ ਸ਼ਹਿਰ ਵਿੱਚ ਵਸਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਜੋ ਕਿ ਨਸਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਗਠਿਤ ਕੈਬਨਿਟ ਸਬ ਕਮੇਟੀ ਦੇ ਮੈਂਬਰ ਵੀ ਹਨ, ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਲੋਕਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੀ ਆਸ ਬੱਝ ਗਈ ਹੈ ਕਿ ਰਾਜ ਵਿੱਚੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD