Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਦੇ ਕਾਂਗਰਸੀਆਂ ਨੇ ਕੀਤੀ 2027 ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ

ਭਾਜਪਾ ਨਾਲ ਨੇੜਤਾ ਰੱਖਣ ਵਾਲੇ ਆਗੂਆਂ ਨੂੰ ਪਾਰਟੀ ਤੋਂ ਦਰਕਿਨਾਰ ਕਰਨ, ਨਵੇਂ ਚਿਹਰੇ ਲਿਆਉਣ ਦੀ ਮੰਗ

 Kuljit Singh Bedi, S A S Nagar, Mohali, S A S Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 11 Mar 2025

Last updated on: Mar 11, 2025, 17:07 IST

ਮੋਹਾਲੀ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਮੋਹਾਲੀ ਦੇ ਫੇਜ਼ 11 ਵਿੱਚ ਹੋਈ ਜਿਸ ਵਿੱਚ ਮੋਹਾਲੀ ਸ਼ਹਿਰ ਨੂੰ ਦਰਪੇਸ਼ ਸਮੱਸਿਆਵਾਂ, ਕਾਂਗਰਸ ਪਾਰਟੀ ਦੀ ਮੋਹਾਲੀ ਦੇ ਵਿਕਾਸ ਲਈ ਵਿਉਂਤਬੰਦੀ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਰਹੇ। 

ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ (ਸਾਬਕਾ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਾਂਗਰਸ) ਸਿਹਤ ਠੀਕ ਨਾ ਹੋਣ ਕਾਰਨ ਮੀਟਿੰਗ ਵਿੱਚ ਹਾਜ਼ਰ ਨਾ ਹੋ ਸਕੇ ਪਰ ਉਹਨਾਂ ਵੱਲੋਂ ਆਪਣਾ ਸੰਦੇਸ਼ ਮੀਟਿੰਗ ਵਿੱਚ ਭੇਜਿਆ ਗਿਆ। ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਜ਼ਰ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਕੀਤੇ ਗਏ ਵਿਕਾਸ ਕਾਰਜਾਂ ਦਾ ਸਿਹਰਾ ਖੱਟਣ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਦਾ ਹਰ ਪੱਖੋਂ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।

ਅੱਜ ਹਰ ਵਰਗ ਦੇ ਲੋਕ ਇਸ ਸਰਕਾਰ ਦੇ ਖਿਲਾਫ ਸੜਕਾਂ ਉੱਤੇ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਮਸਲਿਆਂ ਦਾ ਹੱਲ ਕਰਨ ਦੀ ਥਾਂ ਤੇ ਲੋਕਾਂ ਨੂੰ ਧਮਕਾ ਰਹੇ ਹਨ। ਉਹਨਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸਰਕਾਰ ਬਣਾਵੇਗੀ ਅਤੇ ਆਮ ਆਦਮੀ ਪਾਰਟੀ ਦਾ ਬੋਰੀਆ ਬਿਸਤਰਾ ਪੱਕੇ ਤੌਰ ਤੇ ਪੰਜਾਬ ਵਿੱਚੋਂ ਗੋਲ ਕਰ ਦਿੱਤਾ ਜਾਵੇਗਾ।

ਇਸ ਮੌਕੇ ਬੋਲਦਿਆਂ ਐਨ ਐਸ ਯੂ ਆਈ ਦੇ ਪੰਜਾਬ ਪ੍ਰਧਾਨ ਈਸ਼ਰ ਪ੍ਰੀਤ ਸਿੱਧੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਭਾਰਤੀ ਜਨਤਾ ਪਾਰਟੀ ਨਾਲ ਨੇੜਤਾ ਵਧਾਉਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਦਰਕਿਨਾਰ ਕੀਤਾ ਜਾਣਾ ਬਹੁਤ ਜਰੂਰੀ ਹੈ ਕਿਉਂਕਿ ਅਜਿਹੇ ਆਗੂ ਕਾਂਗਰਸ ਪਾਰਟੀ ਲਈ ਬਹੁਤ ਵੱਡਾ ਖਤਰਾ ਹਨ ਅਤੇ ਕਦੇ ਵੀ ਮੁੜ ਪਾਲਾ ਬਦਲ ਸਕਦੇ ਹਨ।

ਮੋਹਾਲੀ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ (ਸੀ. ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ) ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਨੇੜਤਾ ਰੱਖਣ ਵਾਲੇ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਅਤੇ ਨਵੇਂ ਚਿਹਰੇ ਲਿਆਉਣ ਦੀ ਜੋ ਗੱਲ ਆਖੀ ਹੈ ਉਹ ਸੁਆਗਤ ਯੋਗ ਹੈ। 

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਇਹ ਸਭ ਤੋਂ ਜਰੂਰੀ ਕੰਮ ਹੈ। ਸੀਨੀਅਰ ਕਾਂਗਰਸੀ ਆਗੂ ਜੀਐਸ ਰਿਆੜ ਨੇ ਕਿਹਾ ਕਿ ਸਮੁੱਚੇ ਮੋਹਾਲੀ ਹਲਕੇ ਦੇ ਕਾਂਗਰਸੀ ਆਗੂਆਂ ਨੂੰ ਇਕੱਠੇ ਹੋ ਕੇ ਹਾਈ ਕਮਾਨ ਨਾਲ ਤਾਲਮੇਲ ਕਰਨ ਅਤੇ ਆਪਣੀ ਗੱਲ ਹਾਈ ਕਮਾਨ ਅੱਗੇ ਰੱਖਣ ਦੀ ਲੋੜ ਹੈ ਤਾਂ ਜੋ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਹੋਰ ਮਜ਼ਬੂਤ ਹੋ ਸਕੇ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੰਗ ਬਹਾਦਰ, ਸੁਸ਼ੀਲ ਕੁਮਾਰ ਅਤਰੀ, ਅਜੈਬ ਸਿੰਘ ਬਾਕਰਪੁਰ, ਪ੍ਰਮੋਦ ਮਿੱਤਰਾ ਕੌਂਸਲਰ, ਬਲਬੀਰ ਸਿੰਘ ਸੋਹਲ, ਰਾਜਾ ਕੰਵਰਜੋਤ ਸਿੰਘ ਮੋਹਾਲੀ, ਸੁਰਿੰਦਰ ਸਿੰਘ ਲੱਕੀ ਗੁਲਾਟੀ ਪ੍ਰਧਾਨ ਖੱਤਰੀ ਅਰੋੜਾ ਵੈਲਫੇਅਰ ਸੋਸਾਇਟੀ ਮੋਹਾਲੀ, ਮਾਸਟਰ ਲਾਭ ਸਿੰਘ ਮਿੱਢੇ ਮਾਜਰਾ, ਗੁਰਮੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਕਲੇਰ ਕੌਂਸਲਰ, ਏਸੀ ਕੌਸ਼ਿਕ ਜੀਪੀਐਸ ਬਾਗੜੀ, ਗੁਰਦੇਵ ਸਿੰਘ ਚੌਹਾਨ ਗੁਰਮੀਤ ਸਿੰਘ, ਪੁਸ਼ਪਿੰਦਰ ਸ਼ਰਮਾ, ਸੀਤਲ ਸਿੰਘ, ਐਚ ਐਸ ਕੰਵਰ, ਕੇ ਜੀ ਜੋਹਰ, ਗੁਰਜੀਤ ਸਿੰਘ ਸ਼ਾਹ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਭੱਟੀ, ਤਲੋਚਨ ਸਿੰਘ, ਭਗਵੰਤ ਸਿੰਘ ਬੇਦੀ, ਹਰਪ੍ਰੀਤ ਸਿੰਘ ਸੋਹਾਣਾ, ਦਪਿੰਦਰ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

 

Tags: Kuljit Singh Bedi , S A S Nagar , Mohali , S A S Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD