Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ - ਰਾਹੁਲ

ਮਧੂ-ਮੱਖੀ ਸਹਾਇਕ ਧੰਦਾ ਸ਼ੁਰੂ ਕਰਨ ਵਾਸਤੇ ਵਿਭਾਗ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਈ ਜਾਂਦੀ ਹੈ ਵਿੱਤੀ ਸਹਾਇਤਾ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 11 Mar 2025

Last updated on: Mar 11, 2025, 17:36 IST

ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ 200 ਤੋਂ ਵੱਧ ਜਿਮੀਂਦਾਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐਸ.  ਵੱਲੋਂ ਕੀਤੀ ਗਈ। 

ਇਸ ਸਮੇਂ ਉਹਨਾਂ ਨੇ ਆਏ ਹੋਏ ਜਿਮੀਂਦਾਰਾਂ ਨੂੰ ਦੱਸਿਆ ਕਿ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਸਹਾਇਕ ਧੰਦੇ ਦੇ ਤੌਰ 'ਤੇ ਕੀਤਾ ਜਾ ਸਕਦਾ ਹੈ ਅਤੇ ਵਧੀਆ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਇਹ ਧੰਦਾ ਬੇ-ਜ਼ਮੀਨੇ ਜਿਮੀਦਾਰ ਵੀ ਕਰ ਸਕਦੇ ਹਨ ਅਤੇ ਬਾਗਬਾਨੀ ਵਿਭਾਗ ਪਾਸੋਂ 50 ਬਕਸਿਆਂ ਤੇ 80,000 ਰੁਪੈ ਸਬਸਿਡੀ ਪ੍ਰਾਪਤ ਕਰ ਸਕਦੇ ਹਨ। 

ਉਹਨਾਂ ਨੇ ਜਿਮੀਂਦਾਰਾਂ ਨੂੰ ਸਲਾਹ ਦਿੱਤੀ, ਕਿ ਸ਼ਹਿਦ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਉਹ ਤੰਦਰੁਸਤ ਰਹਿਣ। ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਸ੍ਰੀ ਤੇਜਿੰਦਰ ਸਿੰਘ ਵੱਲੋਂ ਆਏ ਹੋਏ ਜਿਮੀਦਾਰਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਬਾਗਬਾਨੀ ਵਿਭਾਗ ਸ਼ਹਿਦ ਦੀਆਂ ਮੱਖੀਆਂ ਤੇ ਸਬਸਿਡੀ ਦੇਣ ਦੇ ਨਾਲ-ਨਾਲ ਬਾਗਾਂ, ਸਬਜੀਆਂ, ਵਰਮੀ ਕੰਪੋਸਟ ਯੂਨਿਟ, ਪੋਲੀ/ਸ਼ੇਡ ਨੈੱਟ ਹਾਊਸ, ਮਸ਼ੀਨਰੀ, ਕੋਲਡ ਸਟੋਰ, ਫੁੱਲਾਂ, ਮੁੰਬਾਂ ਆਦਿ ਤੇ ਸਬਸਿਡੀ ਵੀ ਦੇ ਰਿਹਾ ਹੈ ਅਤੇ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਵਿਭਾਗ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਸਕੀਮਾਂ ਦਾ ਫਾਇਦਾ ਉਠਾਇਆ ਜਾਵੇ।

ਡਾ. ਅਮਨਦੀਪ ਸਿੰਘ ਧੰਜੂ ਸਹਾਇਕ ਪ੍ਰੋਫੈਸਰ ਵੱਲੋਂ ਸ਼ਹਿਦ ਦੀਆਂ ਮੱਖੀਆਂ ਦੀਆਂ ਬੀਮਾਰੀਆਂ ਅਤੇ ਕੀੜੇ-ਮਕੌੜਿਆਂ ਦੀ ਪਹਿਚਾਣ ਅਤੇ ਉਹਨਾ ਦੀ ਰੋਕਥਾਮ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਜਿਮੀਦਾਰਾਂ ਨੂੰ ਸਲਾਹ ਦਿੱਤੀ ਕਿ ਬੀਮਾਰੀਆਂ ਅਤੇ ਕੀੜੇ-ਮਕੌੜਿਆਂ ਦਾ ਸਮੇਂ-ਸਮੇਂ ਸਿਰ ਨਿਰੀਖਣ ਕੀਤਾ ਜਾਵੇ ਤਾਂ ਜੋ ਕਿਸੇ ਨੁਕਸਾਨ ਤੋਂ ਬੱਚਿਆ ਜਾ ਸਕੇ। ਡਾ. ਪਰਵਿੰਦਰ ਸਿੰਘ ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵੱਲੋਂ ਜਿਮੀਦਾਰਾਂ ਨੂੰ ਪੀ. ਏ. ਯੂ. ਲੁਧਿਆਣਾ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਸਬਜ਼ੀਆਂ ਦੀ ਸੁਰਖਿਅਤ ਖੇਤੀ ਕਰਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਤੇ ਜਿਮੀਦਾਰਾਂ ਨੂੰ ਵੱਧ ਤੋਂ ਵੱਧ ਰਕਬਾ ਸੁਰਖਿਅਤ ਖੇਤੀ ਅਧੀਨ ਲਿਆਉਣ ਬਾਰੇ ਅਪੀਲ ਕੀਤੀ। 

ਡਾ. ਸਵਰੀਤ ਕੌਰ ਜ਼ਿਲ੍ਹਾ ਪ੍ਰਸਾਰ ਮਾਹਿਰ ਫਾਰਮ ਸਲਾਹਕਾਰ ਸੇਵਾ ਕੇਂਦਰ ਪੀ.ਏ.ਯੂ. ਲੁਧਿਆਣਾ ਵੱਲੋਂ ਬਾਗਾਂ ਦੀ ਕਾਸ਼ਤ ਕਰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਜਿਮੀਦਾਰਾਂ ਨੂੰ ਕਣਕ-ਝੋਨੇ ਵਿੱਚੋਂ ਰਕਬਾ ਘੋਟਾ ਕੇ ਬਾਰਾਂ ਅਧੀਨ ਵਧਾਉਣ ਲਈ ਪ੍ਰੇਰਿਤ ਕੀਤਾ। ਡਾ. ਜਸਵਿੰਦਰ ਸਿੰਘ ਭਾਟੀਆ ਟਰੇਨਿੰਗ ਅਫਸਰ ਕਿਸਾਨ ਸਿਖਲਾਈ ਕੇਂਦਰ ਖਾਲਸਾ ਕਾਲਜ ਨੇ ਸ਼ਹਿਦ ਦੀਆਂ ਮੱਖੀਆਂ ਪਾਲਣ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਇਹ ਧੰਦਾ ਅਪਣਾਉਣ ਲਈ ਉਤਸਾਹਿਤ ਕੀਤਾ। 

ਡਾ. ਹਰਜੀਤ ਸਿੰਘ ਚਲਾਣਾ ਖੇਤੀਬਾੜੀ ਵਿਕਾਸ ਅਫਸਰ ਮਾਰਕੀਟਿੰਗ ਵੱਲੋਂ ਸਹਿਦ ਦੇ ਸੁਚੱਜੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਵਧੀਆ ਮੁਨਾਫਾ ਲੈਣ ਲਈ ਐਂਡ ਮਾਰਕ ਕਰਵਾਉਣ ਬਾਰੇ ਜਿਮੀਦਾਰਾਂ ਨੂੰ ਸਲਾਹ ਦਿੱਤੀ ਗਈ। ਡਾ. ਗੁਰਮੀਤ ਸਿੰਘ ਐਟੋਮੋਲੋਜਿਸਟ ਪੀ.ਏ.ਯੂ. ਲੁਧਿਆਣਾ ਵੱਲੋਂ ਸ਼ਹਿਦ ਦੀਆਂ ਸਮੀਆਂ ਦੀ ਰਾਣੀ ਮੱਖੀ ਦੀ ਜਨਸੰਖਿਆ ਵਿਚ ਵਾਧਾ ਕਰਨ ਬਾਰੇ ਵਿਸਥਾਰ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਇਸ ਕੰਮ ਲਈ ਵਰਤੀਆਂ ਜਾਂਦੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ। 

ਡਾ. ਨਰਿੰਦਰਪਾਲ ਸਿੰਘ ਪ੍ਰਿੰਸੀਪਲ ਪ੍ਰਸਾਰ ਮਾਹਿਰ ਪੀ.ਏ.ਯੂ. ਲੁਧਿਆਣਾ ਵਲੋਂ ਸ਼ਹਿਦ ਦੀ ਆਮਦਨ ਵਧਾਉਣ ਸਬੰਧੀ ਨੁਕਤਿਆਂ ਬਾਰੇ ਜਿਮੀਂਦਾਰਾਂ ਨੂੰ ਵਿਸਥਾਰ ਸਹਿਤ ਦੱਸਿਆ ਗਿਆ। ਇਸ ਸੈਮੀਨਾਰ ਵਿਚ ਵੱਖ-ਵੱਖ ਸ਼ਹਿਦ ਉਤਪਾਦਕਾਂ, ਵਰਮੀ-ਕੰਪੋਸਟ, ਅਚਾਰ-ਮੁਰੱਬੇ ਦੇ ਕੰਮ ਕਰਨ ਵਾਲੇ ਜਿਮੀਦਾਰਾਂ ਵਲੋਂ ਆਪਣੇ-ਆਪਣੇ ਕਿਤੇ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਸ਼੍ਰੀ ਕਵਲ-ਜਗਦੀਪ ਸਿੰਘ ਬਾਗਬਾਨੀ ਵਿਕਾਸ ਅਫਸਰ ਵੱਲੋਂ ਨਰਸਰੀ ਪੈਦਾਵਾਰ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਜਸਪਾਲ ਸਿੰਘ ਢਿੱਲੋਂ ਸਹਾਇਕ ਡਾਇਰੈਕਟਰ ਬਾਗਬਾਨੀ ਵੱਲੋਂ ਆਏ ਹੋਏ ਮਹਿਮਾਨਾਂ ਤੇ ਜਿਮੀਦਾਰਾਂ ਦਾ ਧੰਨਵਾਦ ਕੀਤਾ ਗਿਆ । ਸ੍ਰੀ ਬਿਕਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਵੱਲੋਂ ਸਟੇਜ ਦਾ ਸੰਚਾਲਣ ਕੀਤਾ ਗਿਆ।

ਇਸ ਸਮੇਂ ਜਿਲੇ ਦੇ ਅਗਾਹ-ਵਧੂ ਜਿਮੀਦਾਰ ਸ੍ਰੀ ਅਵਤਾਰ ਸਿੰਘ ਖਹਿਰਾ, ਸ੍ਰੀ ਸੁਖਵਿੰਦਰ ਸਿੰਘ ਉਬੋਕੇ, ਸੁਖਦੇਵ ਸਿੰਘ ਉਬੋਕੇ, ਮਾਸਟਰ ਪੂਰਨ ਸਿੰਘ ਨਾਰਲੀ, ਅਮਨਦੀਪ ਸਿੰਘ ਕੋਟ ਧਰਮਚੰਦ, ਗੁਰਵਿੰਦਰ ਸਿੰਘ ਸੰਧੂ ਜਿੰਦਾਵਾਲ, ਬਲਰਾਜ ਸਿੰਘ ਕੁੱਲਾ, ਨਵਤੇਜ ਸਿੰਘ ਨਬੀਪੁਰ, ਬਿਕਰਮ ਸਿੰਘ ਸੰਧੂ ਪੱਟੀ, ਰਣਜੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਨੱਥੂਚੱਕ, ਗੁਰਜੀਤ ਸਿੰਘ ਗੰਡੀਵਿੰਡ, ਇਕਬਾਲ ਸਿੰਘ ਉਬੋਕੇ, ਨਿਰਵੈਲ ਸਿੰਘ ਉਬੋਕੇ, ਸਪੂਰਨ ਸਿੰਘ ਬਾਕੀਪੁਰ, ਮਲਕੀਤ ਸਿੰਘ ਛਾਪਾ ਆਦਿ ਹਾਜਰ ਸਨ ਅਤੇ ਵਿਭਾਗ ਦੇ ਕਰਮਚਾਰੀ ਉਪ-ਨਿਰੀਖਕ ਖੁਸ਼ਹਾਲ ਸਿੰਘ, ਗੁਰਨਾਮ ਸਿੰਘ, ਰਾਜਬੀਰ ਸਿੰਘ, ਮਨਦੀਪ ਸਿੰਘ ਐਫ.ਸੀ, ਰਘਬੀਰ ਸਿੰਘ ਐਫ.ਸੀ, ਗੁਰਿੰਦਰਪਾਲ ਸਿੰਘ ਰੰਧਾਵਾ, ਜਪਜੀਤ ਸਿੰਘ, ਇੰਦਰਪਾਲ, ਮੈਡਮ ਸਨੇਹ ਲਤਾ, ਬਲਜੀਤ ਸਿੰਘ ਆਦਿ ਨੇ ਇਸ ਸੈਮੀਨਾਰ ਨੂੰ ਕਾਮਯਾਬ ਕਰਨ ਵਿੱਚ ਅਹਿਮ ਯੋਗਦਾਨ ਪਾਇਆ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD