Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੁਲਤਾਰ ਸਿੰਘ ਸੰਧਵਾਂ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ

Web Admin

Web Admin

5 Dariya News

ਚੰਡੀਗੜ੍ਹ , 11 Mar 2025

Last updated on: Mar 11, 2025, 20:22 IST

ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਚੇਬਲ ਇੰਜਣ ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਸੀਡੈਕ ਨੋਇਡਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਗੁਰਪ੍ਰੀਤ ਲਹਿਲ, ਪ੍ਰੋਫੈਸਰ ਅਤੇ ਕੰਸਲਟੈਂਟ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿਤਾ ਹੈ। 

ਇਨ੍ਹਾਂ ਪ੍ਰਾਜੈਕਟਾਂ ਦੇ ਲਾਂਚ ਹੋਣ ਨਾਲ ਪੰਜਾਬ ਵਿਧਾਨ ਸਭਾ ਦੇਸ਼ ਦੀਆਂ ਬਾਕੀ ਵਿਧਾਨ ਸਭਾਵਾਂ ਵਿੱਚੋਂ ਪਹਿਲੀ ਵਿਧਾਨ ਸਭਾ ਬਣ ਗਈ ਹੈ ਜਿਸ ਨੇ ਐਮ.ਐਲ.ਏਜ਼ ਦੀ ਸਹੂਲਤ ਲਈ ਕੰਪਲੀਟ ਸਲੂਸ਼ਨ ਤਿਆਰ ਕੀਤਾ ਹੈ ਅਤੇ ਇਸ ਵਾਸਤੇ ਬਕਾਇਦਾ ਐਮ.ਐਲ.ਏਜ਼ ਤੇ ਵੱਖ ਵੱਖ ਵਿਭਾਗਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇਗੀ । ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੂੰ ਆਧੁਨਿਕ ਅਤੇ ਹਾਈ-ਟੈਕ ਬਣਾਉਣ ਲਈ ਠੋਸ ਯਤਨ ਕੀਤੇ ਗਏ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ, ਨੇਵਾ ਪੋਰਟਲ ਰਾਹੀਂ ਕਾਗਜ਼-ਰਹਿਤ ਚਲਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸੈਸ਼ਨਾਂ ਦਾ ਯੂਟਿਊਬ ਅਤੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਵਿੱਚ ਵੀ ਆਟੋਮੇਸ਼ਨ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ  ਅਤੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਕਮੇਟੀ ਰੂਮ ਅਤੇ ਸ਼ਾਖਾਵਾਂ ਨੂੰ ਵੀ ਡਿਜੀਟਲਾਈਜ਼ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਫਟਵੇਅਰ, ਜਿਸ ਵਿੱਚ ਈ-ਆਫਿਸ ਅਤੇ ਐਚ.ਆਰ.ਐਮ.ਐਸ. ਸ਼ਾਮਲ ਹਨ, ਨੂੰ ਵੀ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਡਿਜੀਟਲਾਈਜ਼ੇਸ਼ਨ ਦੀ ਦਿਸ਼ਾ ਵਿੱਚ  ਇਹ ਯਤਨ ਭਵਿੱਖ ਵਿੱਚ ਵੀ ਇਸ ਤਰਾਂ  ਜਾਰੀ ਰਹਿਣਗੇ।

ਇਸ ਦੌਰਾਨ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਐਨ.ਆਈ.ਸੀ. (ਪੰਜਾਬ ਯੂਨਿਟ) ਵੱਲੋਂ ਤਿਆਰ ਕੀਤੇ ਗਏ ਐਮ.ਐਲ.ਏਜ਼ ਈ ਕੁਨੈਕਟ ਤਹਿਤ ਈ ਗੈਲਰੀ ਪਾਸ ਤੇ ਪੇਪਰਲੈਸ ਇੰਟਰਨਲ ਵਰਕਿੰਗ ਆਫ ਹਾਊਸ ਕਮੇਟੀਜ਼, ਕਾਂਸਟੀਚੁਐਂਸੀ ਈ ਮੈਨੇਜਮੈਂਟ ਨੂੰ ਦੇਖਿਆ ਅਤੇ ਡਿਜ਼ੀਟਲ ਕੰਪੈਂਡੀਅਮ ਆਫ ਆਨਰੇਬਲ ਮੈਂਬਰਜ਼ ਦਾ ਉਦਘਾਟਨ ਕੀਤਾ।

ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ,  ਸਕੱਤਰ ਖਰਚਾ, ਵਿਜੇ ਨਾਮਦੇਵ ਰਾਓ ਜ਼ਾਦੇ, ਸਕੱਤਰ ਸੰਸਦੀ ਮਾਮਲੇ ਦਿਲਰਾਜ ਸਿੰਘ,  ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ,  ਮੁੱਖ ਇੰਜੀਨੀਅਰ ਵਿਜੇ ਕੁਮਾਰ ਚੋਪੜਾ,  ਐਨ.ਆਈ.ਐਕਸ.ਆਈ., ਨਵੀਂ ਦਿੱਲੀ ਮਨੋਜ ਅਗਰਵਾਲ, ਸਟੇਟ ਇਨਫੋਰਮੈਟਿਕਸ ਅਫ਼ਸਰ, ਐਨ.ਆਈ.ਸੀ. ਵਿਵੇਕ ਵਰਮਾ ਅਤੇ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Aman Arora , Dr Ravjot Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD