Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ

 Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Droupadi Murmu, Kultar Singh Sandhwan, Bandaru Dattatreya

Web Admin

Web Admin

5 Dariya News

ਚੰਡੀਗੜ੍ਹ , 11 Mar 2025

Last updated on: Mar 11, 2025, 23:11 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ।ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ ਪੰਜਾਬੀ ਬੇਹੱਦ ਖੁਸ਼ ਹੈ। 

ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਬੁੱਧਵਾਰ ਨੂੰ ਉਹ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚ ਰਾਸ਼ਟਰਪਤੀ ਦੀ ਫੇਰੀ, ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਉਨ੍ਹਾਂ ਨੇ ਜ਼ਿੰਦਗੀ ਵਿੱਚ ਨਿੱਜੀ ਅਤੇ ਪੇਸ਼ੇਵਰ ਪੱਧਰ 'ਤੇ ਸਖ਼ਤ ਸੰਘਰਸ਼ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਆਪਣੀ ਸਖ਼ਤ ਮਿਹਨਤ, ਦ੍ਰਿਸ਼ਟੀਕੋਣ ਅਤੇ ਵਚਨਬੱਧਤਾ ਨਾਲ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹੀਆਂ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਇਹ ਪ੍ਰਾਪਤੀ ਉਨ੍ਹਾਂ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਇਬਰਾਹਿਮ ਲਿੰਕਨ ਵਰਗੇ ਆਲਮੀ ਆਗੂਆਂ ਦੀ ਕਤਾਰ ਵਿੱਚ ਖੜ੍ਹਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਯਾਦਗਾਰੀ ਪਲ ਹੈ ਅਤੇ ਪੂਰਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਇਸ ਦੌਰੇ ਦੌਰਾਨ ਨਿੱਘਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁਬਾਰਕ ਧਰਤੀ 'ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮਾਣ ਮਹਿਸੂਸ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਅਤੇ ਅਗਾਂਹ-ਵਧੂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਹਨਤੀ ਅਤੇ ਬਹਾਦਰ ਪੰਜਾਬੀ ਆਪਣੀ ਹਿੰਮਤ, ਅਥਾਹ ਹੌਸਲੇ ਅਤੇ ਸਖ਼ਤ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ 'ਤੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Droupadi Murmu , Kultar Singh Sandhwan , Bandaru Dattatreya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD