Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 11 Mar 2025

Last updated on: Mar 12, 2025, 11:43 IST

ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। 

ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲੈਣ ਲਈ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ, ਬਠਿੰਡਾ ਵਿੱਚ 70, ਫਾਜ਼ਿਲਕਾ-41, ਸ੍ਰੀ ਮੁਕਤਸਰ ਸਾਹਿਬ-62, ਮਾਨਸਾ-42, ਸੰਗਰੂਰ-20, ਬਰਨਾਲਾ-16, ਫਰੀਦਕੋਟ-13, ਕੁੱਲ 264 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸੀਜ਼ਨ ਤੋਂ ਕਪਾਹ ਦੇ ਛਟੀਆਂ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਕੰਮ ਸੌਂਪਿਆ ਗਿਆ ਹੈ। ਇਹ ਥਾਵਾਂ ਗੁਲਾਬੀ ਸੁੰਡੀ ਦੇ ਪ੍ਰਜਨਨ ਦੇ ਆਧਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਨਰਮੇ ਕਪਾਹ ਦੀਆਂ ਛਟੀਆਂ ਦੇ ਢੇਰਾਂ ਦੀ ਲਗਭਗ 32 ਫ਼ੀਸਦ ਪ੍ਰਬੰਧਨ/ਸਫ਼ਾਈ ਕਰਵਾਇਆ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪ੍ਰਬੰਧਨ ਲਈ ਕਪਾਹ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੋਰ ਵਿਭਾਗਾਂ ਅਤੇ ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਸੜਕਾਂ ਤੇ ਨਹਿਰਾਂ ਦੇ ਕੰਢਿਆਂ ਅਤੇ ਖਾਲੀ ਪਈਆਂ ਥਾਵਾਂ ਆਦਿ 'ਤੇ ਖੜ੍ਹੇ ਨਦੀਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਗਿੰਨਿੰਗ ਫੈਕਟਰੀਆਂ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਕਪਾਹ ਦੇ ਸਟਾਕ ਦੀ ਫਿਊਮੀਗੇਸ਼ਨ ਕੀਤੀ ਜਾਵੇਗੀ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਰੀਆਂ ਖਰੀਦਾਂ ਖਾਸ ਕਰਕੇ ਬੀਜਾਂ ਅਤੇ ਖਾਦਾਂ ਦੀਆਂ ਉਚਿਤ ਰਸੀਦਾਂ/ਬਿੱਲ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰਸੀਦਾਂ ਉਤਪਾਦ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿਵਾਦਾਂ ਜਾਂ ਘਟੀਆ ਵਸਤਾਂ ਦੇ ਮਾਮਲੇ ਵਿੱਚ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਰੂਰੀ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਿਆਰੀ ਬੀਜਾਂ ਅਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਬੀਜ ਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਪਹੁੰਚ ਦਾ ਉਦੇਸ਼ ਕਿਸਾਨਾਂ ਨੂੰ ਸੰਭਾਵੀ ਤੌਰ 'ਤੇ ਨੁਕਸਾਨਦੇਹ ਜਾਂ ਬੇਲੋੜੀਆਂ ਖੇਤੀ ਲਾਗਤਾਂ ਤੋਂ ਬਚਾਉਣਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਕਪਾਹ ਦੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੇ ਹਨ। ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਹੀ ਜਲ ਸਰੋਤ ਵਿਭਾਗ ਨੂੰ ਪਾਣੀ ਦੀਆਂ ਲੋੜਾਂ ਦਾ ਸ਼ਡਿਊਲ ਦੇ ਦਿੱਤਾ ਗਿਆ ਹੈ।ਇਸ ਮੀਟਿੰਗ ਵਿੱਚ ਡਾਇਰੈਕਟ ਖੋਜ, ਪੀ.ਏ.ਯੂ. ਡਾ. ਅਜਮੇਰ ਸਿੰਘ ਢੱਟ, ਤਕਨੀਕੀ ਸਲਾਹਕਾਰ ਪੀ.ਡਬਲਿਊ.ਆਰ.ਡੀ.ਏ. ਚੰਡੀਗੜ੍ਹ ਰਾਜੇਸ਼ ਵਸ਼ਿਸ਼ਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD