Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਇਸ ਤਾਲਮੇਲ ਦਾ ਉਦੇਸ਼ ਸੜਕ ਸੁਰੱਖਿਆ, ਲਾਗੂਕਰਨ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣਾ: ਡੀਜੀਪੀ ਗੌਰਵ ਯਾਦਵ

AS Rai, ADGP AS Rai, Punjab Police, Raahgiri Foundation, Sarika Panda Bhatt,Chandigarh, Punjab

Web Admin

Web Admin

5 Dariya News

ਚੰਡੀਗੜ੍ਹ , 11 Mar 2025

Last updated on: Mar 12, 2025, 12:40 IST

ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ 'ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਜ਼ਰੀਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਤੇ ਸਾਰਿਕਾ ਪਾਂਡਾ ਭੱਟ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ।

ਏਡੀਜੀਪੀ ਏ.ਐਸ. ਰਾਏ ਅਤੇ ਸੜਕਾਂ ਦੀ ਸੁਰੱਖਿਆ ਪ੍ਰਤੀ ਟੀਮ ਦੇ ਸਮਰਪਣ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਿਆਂ ਰਾਹੀਂ ਟ੍ਰੈਫਿਕ ਪ੍ਰਬੰਧਨ ਅਤੇ ਆਵਾਜਾਈ ਲਈ ਡੇਟਾ-ਅਧਾਰਿਤ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਾਲਮੇਲ ਸੂਬੇ ਵਿੱਚ ਸੜਕ ਸੁਰੱਖਿਆ, ਲਾਗੂਕਰਨ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।

ਸੜਕ ਸੁਰੱਖਿਆ ਲਈ ਬਹੁ-ਦਿਸ਼ਾਈ ਪਹੁੰਚ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਏਡੀਜੀਪੀ ਏ.ਐਸ. ਰਾਏ ਨੇ ਕਿਹਾ ਕਿ ਇਨਫੋਰਸਮੈਂਟ ਏਜੰਸੀਆਂ ਨੂੰ ਸੜਕਾਂ ਦੀ ਸੁਰੱਖਿਆ ਨੂੰ ਵਿਆਪਕ ਤੌਰ 'ਤੇ ਹੱਲ ਕਰਨ ਲਈ ਸਾਰੇ ਭਾਈਵਾਲਾਂ ਤੋਂ ਸਹਿਯੋਗੀ ਯਤਨਾਂ ਦੀ ਲੋੜ ਹੈ। ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਦੋਵੇਂ ਆਪਣੋ-ਆਪਣੇ ਖੇਤਰਾਂ ਵਿੱਚ ਮੋਹਰੀ ਹਨ ਅਤੇ ਇਹ ਗਠਜੋੜ ਪੰਜਾਬ ਵਿੱਚ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਤਾਲਮੇਲ ਖੋਜ, ਨੀਤੀ ਦੀ ਵਕਾਲਤ, ਸਮਰੱਥਾ-ਨਿਰਮਾਣ ਪ੍ਰੋਗਰਾਮਾਂ ਅਤੇ ਸੜਕ ਸੁਰੱਖਿਆ ਉਪਾਵਾਂ ਦੇ ਵਿਵਹਾਰਕ ਲਾਗੂਕਰਨ 'ਤੇ ਕੇਂਦ੍ਰਿਤ ਹੋਣਗੇ, ਜੋ ਸੁਰੱਖਿਅਤ ਸੜਕਾਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਗੇ। ਰਾਹਗਿਰੀ ਫਾਊਂਡੇਸ਼ਨ ਦੀ ਨੁਮਾਇੰਦਗੀ ਕਰਨ ਵਾਲੀ ਸਾਰਿਕਾ ਪਾਂਡਾ ਭੱਟ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਟ੍ਰੈਫਿਕ ਪੁਲਿਸ ਵਿੱਚ ਇੱਕ ਸਮਰਪਿਤ ਖੋਜ ਵਿੰਗ ਸਥਾਪਤ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। 

ਇਹ ਪਹਿਲ ਸੜਕ ਸੁਰੱਖਿਆ ਲਈ ਇੱਕ ਹੋਰ ਵਿਗਿਆਨਕ, ਡੇਟਾ-ਅਧਾਰਤ ਪਹੁੰਚ ਨੂੰ ਸਮਰੱਥ ਬਣਾਏਗਾ। ਦ ਅਰਬਨ ਲੈਬ ਫਾਊਂਡੇਸ਼ਨ ਦੇ ਅਭਿਜੀਤ ਲੋਕਰੇ ਨੇ ਕਿਹਾ ਕਿ ਉਹ ਸੜਕ ਸੁਰੱਖਿਆ ਸਬੰਧੀ ਪੰਜਾਬ ਪੁਲਿਸ ਦੇ ਯਤਨਾਂ ਬਾਰੇ ਜਾਣਕਾਰੀ ਲੈਣ ਅਤੇ ਗਿਆਨ ਦੇ ਆਦਾਨ-ਪ੍ਰਦਾਨ ਦੀ ਉਮੀਦ ਕਰਦੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਬਹੁਤ ਪ੍ਰਭਾਵਸ਼ਾਲੀ ਹੋਵੇਗੀ।

ਇਸ ਮੌਕੇ ਪੰਜਾਬ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦੇ ਡਾਇਰੈਕਟਰ ਅਤੇ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਵੀ ਮੌਜੂਦ ਸਨ।

 

Tags: AS Rai , ADGP AS Rai , Punjab Police , Raahgiri Foundation , Sarika Panda Bhatt , Chandigarh , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD