Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦ੍ਰੌਪਦੀ ਮੁਰਮੂ ਨੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕੀਤੀ

Droupadi Murmu, President of India, President, Indian President, Rashtrapati, AIIMS, AIIMS Bathinda, Bathinda, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Gulab Chand Kataria, Governor of Punjab, Punjab Governor, Punjab Raj Bhavan

Web Admin

Web Admin

5 Dariya News

ਬਠਿੰਡਾ , 11 Mar 2025

Last updated on: Mar 12, 2025, 13:11 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (11 ਮਾਰਚ, 2025) ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ 'ਤੇ ਬੋਲਦਿਆਂ, ਰਾਸ਼ਟਰਪਤੀ ਨੇ ਕਿਹਾ ਕਿ ਨਾਗਰਿਕਾਂ ਲਈ, ਏਮਸ ਦਾ ਅਰਥ ਹੈ ਸਭ ਤੋਂ ਵਧੀਆ ਅਤੇ ਕਿਫਾਇਤੀ ਇਲਾਜ ਅਤੇ ਵਿਦਿਆਰਥੀਆਂ ਲਈ ਏਮਸ ਦਾ ਅਰਥ ਹੈ, ਉੱਚ ਸਿੱਖਿਆ ਅਤੇ ਖੋਜ ਲਈ ਚੰਗੀਆਂ ਸਹੂਲਤਾਂ। 

ਉਨ੍ਹਾਂ ਕਿਹਾ ਕਿ ਕਿਫਾਇਤੀ ਕੀਮਤਾਂ  'ਤੇ ਸ਼ਾਨਦਾਰ ਤੀਜੇ ਪੱਧਰ ਦੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਮੈਡੀਕਲ ਖੇਤਰ ਵਿੱਚ ਖੋਜ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ, ਦੇਸ਼ ਵਿੱਚ ਬਹੁਤ ਸਾਰੇ ਏਮਸ ਸਥਾਪਿਤ ਕੀਤੇ ਗਏ ਹਨ। ਰਾਸ਼ਟਰਪਤੀ ਨੇ ਕਿਹਾ ਕਿ ਏਮਸ ਵਰਗੇ ਵੱਕਾਰੀ ਸੰਸਥਾਨ ਇਲਾਜ ਦੇ ਨਾਲ-ਨਾਲ ਖੋਜ ਅਤੇ ਨਵੀਨਤਾ ਵਿੱਚ ਵੀ ਮੋਹਰੀ ਰਹਿਣੇ ਚਾਹੀਦੇ ਹਨ। 

ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ 750 ਬੈੱਡਾਂ ਵਾਲਾ ਏਮਸ, ਬਠਿੰਡਾ ਇਸ ਖੇਤਰ ਦੇ ਲੋਕਾਂ ਨੂੰ ਕਈ ਸਪੈਸ਼ਲਿਟੀ ਅਤੇ ਸੁਪਰ-ਸਪੈਸ਼ਲਿਟੀ ਵਿਭਾਗਾਂ ਰਾਹੀਂ ਸੰਪੂਰਨ ਸਿਹਤ ਸੰਭਾਲ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਏਮਸ, ਬਠਿੰਡਾ ਦੇ ਸਾਰੇ ਹਿਤਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੋਜ ਅਤੇ ਡਾਕਟਰੀ ਸੇਵਾ ਰਾਹੀਂ ਇਸ ਨੂੰ ਮੈਡੀਕਲ ਉੱਤਮਤਾ ਦੇ ਖੇਤਰੀ ਕੇਂਦਰ ਵਜੋਂ ਵਿਕਸਿਤ ਕਰਨ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਖੋਜ ਦਾ ਧਿਆਨ ਆਲਮੀ ਅਤੇ ਸਥਾਨਕ ਸਿਹਤ ਮੁੱਦਿਆਂ ਨੂੰ ਹੱਲ ਕਰਨ 'ਤੇ ਹੋਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਡਾਕਟਰਾਂ ਨੂੰ ਸਾਡੇ ਸਮਾਜ ਵਿੱਚ ਬਹੁਤ ਉੱਚਾ ਦਰਜਾ ਦਿੱਤਾ ਗਿਆ ਹੈ। ਇੱਕ ਡਾਕਟਰ ਤੋਂ ਪੇਸ਼ੇਵਰ ਯੋਗਤਾ ਦੇ ਨਾਲ-ਨਾਲ ਦਇਆ, ਦਿਆਲਤਾ, ਅਤੇ ਹਮਦਰਦੀ ਵਰਗੀਆਂ ਮਨੁੱਖੀ ਕਦਰਾਂ ਕੀਮਤਾਂ ਦੀ ਉਮੀਦ ਕੀਤੀ ਜਾਂਦੀ ਹੈ। 

ਉਨ੍ਹਾਂ ਨੇ ਡਾਕਟਰਾਂ ਨੂੰ ਇਸ ਨੈਤਿਕ ਜ਼ਿੰਮੇਵਾਰੀ ਨੂੰ ਸਮਝਣ ਅਤੇ ਉਸ ਅਨੁਸਾਰ ਕੰਮ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਡਾਕਟਰੀ ਪੇਸ਼ੇਵਰ ਹੋਣ ਦੇ ਨਾਤੇ, ਕਈ ਵਾਰ ਉਨ੍ਹਾਂ ਨੂੰ ਬਹੁਤ ਚੁਣੌਤੀਪੂਰਨ ਸਥਿਤੀਆਂ ਵਿੱਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੀਆਂ ਭਾਵਨਾਵਾਂ ਨੂੰ ਕਾਬੂ ਕਰਨਾ ਪੈਂਦਾ ਹੈ। 

ਰਾਸ਼ਟਰਪਤੀ ਨੇ ਉਨ੍ਹਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ, ਸਹੀ ਜੀਵਨ ਸ਼ੈਲੀ ਅਪਣਾਉਣ, ਯੋਗ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਾਰੇ ਕਦਮ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਅਤੇ ਕਿਰਿਆਸ਼ੀਲ ਰੱਖਣ ਵਿੱਚ ਮਦਦ ਕਰਨਗੇ।

 

Tags: Droupadi Murmu , President of India , President , Indian President , Rashtrapati , AIIMS , AIIMS Bathinda , Bathinda , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Gulab Chand Kataria , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD