Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Anurag Verma, Additional Chief Secretary Agriculture

Web Admin

Web Admin

5 Dariya News

ਚੰਡੀਗੜ੍ਹ , 12 Mar 2025

Last updated on: Mar 12, 2025, 16:41 IST

ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ 'ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੇ ਬੀਜਾਂ ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਪੋਰਟਲ ਰਜਿਸਟਰਡ ਬੀਜ ਉਤਪਾਦਕਾਂ ਨੂੰ ਬੀਜਾਂ ਦੀ ਖਰੀਦ, ਵਿਕਰੀ ਅਤੇ ਮਿਕਦਾਰ ਸਮੇਤ ਝੋਨੇ ਦੇ ਬੀਜਾਂ ਨਾਲ ਸਬੰਧਤ ਹਰ ਲੈਣ-ਦੇਣ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰੇਗਾ ਤਾਂ ਜੋ ਡਿਜੀਟਲ ਰਿਕਾਰਡ ਨੂੰ ਮੇਨਟੇਂਨ ਰੱਖਦਿਆਂ ਬੀਜ ਸਪਲਾਈ ਚੇਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਅੱਜ ਇਥੇ ਆਪਣੇ ਦਫ਼ਤਰ ਵਿਖੇ ਸ਼ੈਲਰ ਮਾਲਕਾਂ, ਖੇਤੀਬਾੜੀ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੇ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। 

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਪੀ.ਏ.ਯੂ. ਦੁਆਰਾ ਸਿਫ਼ਾਰਸ਼ ਕੀਤੇ ਗਏ ਝੋਨੇ ਦੇ ਮਿਆਰੀ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬੀਜ ਸਪਲਾਈ ਚੇਨ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ। ਖੇਤੀਬਾੜੀ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜ, ਜਿਸ ਨਾਲ ਫ਼ਸਲ ਦੀ ਪੈਦਾਵਾਰ ਘੱਟ ਹੁੰਦੀ ਹੈ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੁੰਦਾ ਹੈ, ਵੇਚ ਕੇ ਸਾਡੇ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ-ਪ੍ਰਮਾਣਿਤ ਬੀਜਾਂ ਵਿੱਚ ਅਕਸਰ ਜੈਨੇਟਿਕ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਦੀ ਘਾਟ ਹੁੰਦੀ ਹੈ, ਜਿਸਦੇ ਨਤੀਜੇ ਵਜੋਂ ਫ਼ਸਲ ਦਾ ਵਿਕਾਸ ਰੁਕ ਜਾਂਦਾ ਹੈ, ਅਨਾਜ ਉਤਪਾਦਨ ਘੱਟ ਜਾਂਦਾ ਹੈ ਅਤੇ ਕੀੜਿਆਂ ਅਤੇ ਬਿਮਾਰੀਆਂ ਪ੍ਰਤੀ ਫ਼ਸਲ ਦੀ ਸੰਵੇਦਨਸ਼ੀਲਤਾ ਵਧ ਜਾਂਦੀ ਹੈ। ਇਸ ਤੋਂ ਇਲਾਵਾ ਇਹ ਝੋਨੇ ਤੋਂ ਚੌਲਾਂ ਦੀ ਮਿਲਿੰਗ ਸਮੇਂ ਸੂਬੇ ਦੇ ਸ਼ੈਲਰ ਉਦਯੋਗ ਲਈ ਵੀ ਸਮੱਸਿਆ ਪੈਦਾ ਕਰਦਾ ਹੈ। ਇਹ ਚੌਲਾਂ ਅਤੇ ਸਮੁੱਚੀ ਖੇਤੀ ਪੈਦਾਵਾਰ ਦੇ ਬਾਜ਼ਾਰੂ ਮੁੱਲ ਨੂੰ ਪ੍ਰਭਾਵਤ ਕਰਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਵਾਂ ਆਨਲਾਈਨ ਪੋਰਟਲ ਇੱਕ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹੀ ਬੀਜ ਸਪਲਾਈ ਚੇਨ ਤਿਆਰ ਕਰਦਿਆਂ ਪੰਜਾਬ ਦੀ ਖੇਤੀ ਲਈ ਇੱਕ ਵਧੇਰੇ ਟਿਕਾਊ ਅਤੇ ਖੁਸ਼ਹਾਲ ਭਵਿੱਖ ਵਿੱਚ ਯੋਗਦਾਨ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਨੂੰ ਖਤਮ ਕਰਕੇ, ਫਸਲ ਦੀ ਪੈਦਾਵਾਰ ਵਿੱਚ ਸੁਧਾਰ ਕਰਨਾ, ਖੇਤੀਬਾੜੀ ਉਤਪਾਦਕਤਾ ਵਧਾਉਣਾ ਅਤੇ ਸਾਡੇ ਚੌਲਾਂ ਦੀ ਗੁਣਵੱਤਾ ਪ੍ਰਤੀ ਖਪਤਕਾਰਾਂ ਦੇ ਵਿਸ਼ਵਾਸ ਨੂੰ ਵਧਾਉਣਾ ਹੈ।

ਇਸ ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ਼੍ਰੀਮਤੀ ਬਲਦੀਪ ਕੌਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੇ ਬੀਜ ਦੀਆਂ ਕਿਸਮਾਂ ਖਰੀਦਣ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਬੀਜਾਂ ਅਤੇ ਹੋਰ ਖੇਤੀ ਸਮੱਗਰੀ ਖ਼ਰੀਦਣ ਸਮੇਂ ਰਸੀਦ ਅਤੇ ਬਿੱਲ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਨੇ ਝੋਨੇ ਦੀਆਂ 11 ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ, ਜਿਨ੍ਹਾਂ ਵਿੱਚ ਪੀ.ਆਰ. 131, ਪੀ.ਆਰ. 130, ਪੀ.ਆਰ. 129, ਪੀ.ਆਰ. 128, ਐਚ.ਕੇ.ਆਰ. 47, ਪੀ.ਆਰ. 127, ਪੀ.ਆਰ. 126, ਪੀ.ਆਰ. 122, ਪੀ.ਆਰ. 121, ਪੀ.ਆਰ. 114 ਅਤੇ ਪੀ.ਆਰ. 113 ਸ਼ਾਮਲ ਹਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Anurag Verma , Additional Chief Secretary Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD