Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਦ੍ਰੋਪਦੀ ਮੁਰਮੂ ਨੇ ਕਨਵੋਕੇਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਦੀ ਵਿਰਾਸਤ ਦੀ ਪ੍ਰਸ਼ੰਸਾ ਕੀਤੀ

ਸਿੱਖਿਆ-ਉਦਯੋਗ ਸਬੰਧਾਂ ਅਤੇ ਭਵਿੱਖ ਲਈ ਤਿਆਰ ਸਿੱਖਿਆ ਦੀਆਂ ਮੁੱਖ ਗੱਲਾਂ

Droupadi Murmu, President of India, President, Indian President, Rashtrapati, Chandigarh, Panjab University, Panjab University Chandigarh, Bhagwant Mann, Bhagwant Singh Mann, Gulab Chand Kataria, Nayab Singh Saini, Bandaru Dattatreya

Web Admin

Web Admin

5 Dariya News

ਚੰਡੀਗੜ੍ਹ , 12 Mar 2025

Last updated on: Mar 12, 2025, 16:59 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (12 ਮਾਰਚ 2025) ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੀ ਕਨਵੋਕੇਸ਼ਨ ਸੈਰੇਮਨੀ ਦੀ ਸ਼ੋਭਾ ਵਧਾਈ। ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ 140 ਵਰ੍ਹਿਆਂ ਵਿੱਚ ਪੰਜਾਬ ਯੂਨੀਵਰਸਿਟੀ ਉੱਚ ਸਿੱਖਿਆ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਹੋਈ ਹੈ।

ਇਸ ਯੂਨੀਵਰਸਿਟੀ ਨੇ ਅਕਾਦਮਿਕ, ਖੇਡ, ਸੋਧ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਆਪਣੀ ਵਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਨੂੰ ਇਹ ਜਾਣ ਕੇ ਪ੍ਰਸੰਨਤਾ ਹੋਈ ਕਿ ਇਸ ਯੂਨੀਵਰਸਿਟੀ ਨੇ 17 ਵਾਰ ਮੌਲਾਨਾ ਅਬੁਲ ਕਲਾਮ ਆਜ਼ਾਦ ਟ੍ਰੌਫੀ ਜਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯੂਨੀਵਰਸਿਟੀ ਦੇ ਐਥਲਿਟਾਂ ਦੇ ਸਮਰਪਣ ਅਤੇ ਦ੍ਰਿੜ ਸੰਕਲਪ ਦਾ ਪ੍ਰਮਾਣ ਹੈ। 

ਯੂਨੀਵਰਸਿਟੀ ਦੇ ਵਿਦਿਆਰਥੀਆਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 2024 ਪੈਰਿਸ ਓਲੰਪਿਕਸ ਵਿੱਚ ਮੈਡਲ ਜਿੱਤ ਕੇ ਦੇਸ਼ ਨੂੰ ਬਹੁਤ ਮਾਣ ਮਹਿਸੂਸ ਕਰਵਾਇਆ। ਰਾਸ਼ਟਰਪਤੀ ਨੇ ਸਿੱਖਿਆ-ਉਦਯੋਗ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਦੇ ਨੀਤੀ ਨਿਰਮਾਤਾਵਾਂ ਨਾਲ ਯੂਨੀਵਰਸਿਟੀ ਉਦਯੋਗ ਸਬੰਧ ਅਤੇ ਭਵਿੱਖ ਦੀ ਤਿਆਰੀ ‘ਤੇ ਜ਼ਿਆਦਾ ਕੰਮ ਕਰਨ ਦੀ ਤਾਕੀਦ ਕੀਤੀ। 

ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਵਿਸ਼ਾ ਅਧਾਰਿਤ ਐਪਲੀਕੇਸ਼ਨ ਸਿੱਖਿਆ ਹੋਣੀ ਚਾਹੀਦੀ ਹੈ। ਸਿੱਖਿਆ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜੀਵਨ ਯਾਤਰਾ ਵਿੱਚ ਸਹਾਇਤਾ ਮਿਲਣੀ ਚਾਹੀਦੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਚੁਣੌਤੀਪੂਰਨ ਹੋਵੇਗਾ ਅਤੇ ਮੁਕਾਬਲੇ ਦੀ ਭਾਵਨਾ ਵਿੱਚ ਵਾਧਾ ਹੋਵੇਗਾ। 

ਇਸ ਲਈ ਇਹ ਮਹੱਤਵਪੂਰਨ ਹੈ ਕਿ ਹਰੇਕ ਵਿਦਿਆਰਥੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਸਕਾਰਾਤਮਕ ਮਾਨਸਿਕਤਾ ਅਤੇ ਉੱਨਤ ਹੁਨਰ ਨਾਲ ਲੈਸ ਹੋਵੇ। ਉਭਰਦੀਆਂ ਟੈਕਨੋਲੋਜੀਆਂ ਦਾ ਗਿਆਨ ਪ੍ਰਾਪਤ ਕਰਨਾ ਅਤੇ ਉਨ੍ਹਾਂ ਦਾ ਨਿਰੰਤਰ ਵਿਕਾਸ ਕਰਦੇ ਹੋਏ ਉਨ੍ਹਾਂ ਦੀ ਉਚਿਤ ਵਰਤੋਂ ਕਰਨ ਦੀ ਸਮਰਥਾ ਸਫਲਤਾ ਦੇ ਲਈ ਜ਼ਰੂਰੀ ਹੋਵੇਗੀ।  

ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਉਨ੍ਹਾਂ ਦੇ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਪ੍ਰਤਿਸ਼ਠਿਤ ਯੂਨੀਵਰਸਿਟੀ ਵਿੱਚ ਪੜ੍ਹਣ ਦਾ ਅਵਸਰ ਮਿਲਿਆ। ਇਸ ਯੂਨੀਵਰਸਿਟੀ ਨੇ ਸਮਾਜ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਨੋਬੇਲ ਪੁਰਸਕਾਰ ਜੇਤੂਆਂ ਤੋਂ ਲੈ ਕੇ ਵਿਭਿੰਨ ਖੇਤਰਾਂ ਵਿੱਚ ਬੇਮਿਸਾਲ ਯੋਗਦਾਨ ਦੇਣ ਵਾਲੀਆਂ ਕਈ ਮਹਾਨ ਸ਼ਖਸੀਅਤਾਂ ਦਿੱਤੀਆਂ ਹਨ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਵਿਰਾਸਤ ਨੂੰ ਅੱਗੇ ਵਧਾਉਣ ਦੀ ਤਾਕੀਦ ਕੀਤੀ। ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਯਤਨਾਂ ਅਤੇ ਦੂਰਦਰਸ਼ੀ ਸੋਚ ਰਾਹੀਂ ਸਮਾਜ, ਰਾਸ਼ਟਰ ਅਤੇ ਵਿਸ਼ਵ ਲਈ ਪ੍ਰਭਾਵੀ ਯੋਗਦਾਨ ਦੇ ਸਕਦੇ ਹਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ।

 

Tags: Droupadi Murmu , President of India , President , Indian President , Rashtrapati , Chandigarh , Panjab University , Panjab University Chandigarh , Bhagwant Mann , Bhagwant Singh Mann , Gulab Chand Kataria , Nayab Singh Saini , Bandaru Dattatreya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD