Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਨਰਸਿੰਗ ਸਕੂਲੀ ਵਿਦਿਆਰਥੀਆਂ ਤੇ ਆਸ਼ਾ ਵਰਕਰਾਂ ਨੇ ਰੈਲੀ ਚ ਕੀਤੀ ਸ਼ਮੂਲੀਅਤ

Health, Civil Surgeon Fatehgarh Sahib, Fatehgarh Sahib, Anti Drug Mission, Yudh Nashian Virudh

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Mar 2025

Last updated on: Mar 12, 2025, 17:53 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ਅਤੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ। 

ਇਸ ਮੌਕੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ ਜਿਸ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ। 

ਉਹਨਾਂ ਦੱਸਿਆ ਕਿ ਜਿਲਾ ਹਸਪਤਾਲ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਚ ਸਰਕਾਰ ਵੱਲੋਂ ਨਸ਼ਾ ਛਡਾਉਣ ਲਈ ਮੁਫਤ ਸੇਵਾਵਾਂ ਉਪਲਬਧ ਹਨ ਤੇ ਜਿਲੇ ਵਿੱਚ 18 ਓਟ ਕਲੀਨਿਕ ਖੋਲੇ ਗਏ ਹਨ ਜਿਨਾਂ ਵਿੱਚੋਂ ਨਸ਼ਾ ਪੀੜਤ ਵਿਅਕਤੀ ਆਪਣੇ ਘਰ ਦੇ ਨੇੜੇ ਹੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਨਸ਼ਾ ਛੁਡਾਊ ਕੇਂਦਰ ਤੇ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਅਤੇ ਨਸ਼ਾ ਛੱਡ ਕੇ ਇੱਕ ਚੰਗਾ ਸਿਹਤਮੰਦ ਜੀਵਨ ਜਿਉਣਾ ਚਾਹੀਦਾ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ, ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਬੀਸੀਸੀ ਅਮਰਜੀਤ ਸਿੰਘ , ਮਾਨਵ ਸ਼ਾਹ , ਧਰਮ ਸਿੰਘ,  ਮਨਬੀਰ ਸਿੰਘ ਆਦਿ ਹਾਜ਼ਰ ਸਨ। 

 

Tags: Health , Civil Surgeon Fatehgarh Sahib , Fatehgarh Sahib , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD