Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਨੇ ਜਬਰ ਜਿਨਾਹ ਦੇ ਦੋਸ਼ੀ ਸਰਪੰਚ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਲ ਕੀਤੀ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 12 Mar 2025

Last updated on: Mar 12, 2025, 18:52 IST

ਰੂਪਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਬਰ ਜਿਨਾਹ ਦੇ ਦੋਸ਼ੀ ਹਰਵਿੰਦਰ ਸਿੰਘ ਸਰਪੰਚ ਵਾਸੀ ਪਿੰਡ ਕੰਧੋਲਾ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਗਿਆ ਕਿ ਮੁਕੱਦਮਾ ਨੰਬਰ 16 ਮਿਤੀ 16-02-2025 ਅ/ਧ 64, 61(2) ਬੀਐਨਐਸ, 06 ਪੋਕਸੋ ਐਕਟ 3(2), (ਵੀ.ਏ) ਐਸਸੀ/ਐਸਟੀ ਐਕਟ ਥਾਣਾ ਸ੍ਰੀ ਚਮਕੌਰ ਸਾਹਿਬ ਪੀੜਤ ਲੜਕੀ ਦੇ ਬਿਆਨਾ ਤੇ ਦੋਸ਼ੀ ਹਰਵਿੰਦਰ ਸਿੰਘ ਸਰਪੰਚ ਅਤੇ ਮਨਦੀਪ ਸਿੰਘ ਵਾਸੀ ਪਿੰਡ ਕੰਧੋਲਾ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਦੇ ਦਰਜ ਰਜਿਸਟਰ ਹੋਇਆ ਸੀ, ਜੋ ਇਸ ਮੁਕੱਦਮਾ ਵਿੱਚ ਦੋਸ਼ੀ ਮਨਦੀਪ ਸਿੰਘ ਨੂੰ 16 ਫਰਵਰੀ 2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। 

ਇਸ ਮੁਕੱਦਮਾ ਵਿੱਚ ਦੋਸ਼ੀ ਹਰਵਿੰਦਰ ਸਿੰਘ ਸਰਪੰਚ ਪਿੰਡ ਕੰਧੋਲਾ ਆਪਣੀ ਗ੍ਰਿਫਤਾਰੀ ਤੋਂ ਡਰਦਾ ਭੱਜਿਆ ਹੋਇਆ ਰੂਪੋਸ਼ ਹੋ ਗਿਆ ਸੀ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਦੋਸ਼ੀ ਨੂੰ ਪਨਾਹ ਦੇਣ ਵਾਲੇ ਨਛੱਤਰ ਸਿੰਘ ਵਾਸੀ #2014 ਮਹਿੰਦਰਾ ਕਲੋਨੀ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਖਿਲਾਫ ਮੁਕੱਦਮਾ ਨੰਬਰ 23 ਮਿਤੀ 01.03.2025 ਅ/ਧ 249(ਬੀ) ਬੀਐਨਐਸ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨਛੱਤਰ ਸਿੰਘ ਦੋਸ਼ੀ ਹਰਵਿੰਦਰ ਸਿੰਘ ਦੇ ਹੋਟਲ ਦਾ ਮੈਨੇਜਰ ਰਿਹਾ ਹੈ, ਜਿਸਨੇ ਦੋਸ਼ੀ ਹਰਵਿੰਦਰ ਸਿੰਘ ਨੂੰ ਆਪਣੇ ਨਾਮ ਤੇ ਇੱਕ ਮੋਬਾਇਲ ਫੋਨ ਅਤੇ ਇੱਕ ਸਿਮ ਲੈ ਕੇ ਦਿੱਤੇ ਸਨ। ਜਿਸਤੇ ਮੁਕਦਮਾ ਦੀ ਵਿਗਿਆਨਿਕ ਅਤੇ ਤਕਨੀਕੀ ਢੰਗਾ ਨਾਲ ਤਫਤੀਸ਼ ਕਰਦੇ ਹੋਏ ਅਮਨਦੀਪ ਸਿੰਘ ਉਰਫ ਅਮਨਾ ਸਰਪੰਚ ਪਿੰਡ ਰਣਕੇ ਥਾਣਾ ਮੁੱਲਾਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ। 

ਦੋਸ਼ੀ ਅਮਨਦੀਪ ਸਿੰਘ ਦੀ ਪੁਛਗਿੱਛ ਤੇ ਪਤਾ ਲੱਗਾ ਕਿ ਕੁਲਵੰਤ ਸਿੰਘ ਵਾਸੀ ਪਿੰਡ ਸੋਹੀਆ ਥਾਣਾ ਜਗਰਾਓ ਹਾਲ ਵਾਸੀ ਕੈਨੇਡਾ ਜੋ ਹਰਵਿੰਦਰ ਸਿੰਘ ਦੀ ਭੂਆ ਦਾ ਲੜਕਾ ਹੈ, ਨੇ ਦੋਸ਼ੀ ਹਰਵਿੰਦਰ ਸਿੰਘ ਨੂੰ ਅਪਣੇ ਚਾਚੇ ਸਹੁਰੇ ਦੇ ਘਰ ਲੁਕਾਅ ਛੁਪਾ ਕੇ ਰੱਖਿਆ ਹੈ, ਨੂੰ ਵੀ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਹੈ ਅਤੇ ਉਸਦੀ ਐਲਓਸੀ ਜਾਰੀ ਕਰਵਾਈ ਗਈ ਸੀ, ਜਿਸਨੂੰ ਐਲਓਸੀ ਦੇ ਅਧਾਰ ਤੇ ਇਮੀਗ੍ਰੇਸ਼ਨ ਵਿਭਾਗ ਮੁੰਬਈ ਵਲੋ ਡਿਟੇਨ ਕਰ ਲਿਆ ਸੀ ਜਿਸਨੂੰ ਮਿਤੀ 06.03.2025 ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਦੋਸ਼ੀ ਹਰਵਿੰਦਰ ਸਿੰਘ ਵੀ ਬਾਹਰ ਭੱਜਣ ਦੀ ਫਿਰਾਕ ਵਿੱਚ ਸੀ, ਜਿਸਦੀ ਵੀ ਐਲਓਸੀ ਜਾਰੀ ਕਰਵਾਈ ਗਈ ਸੀ ਅਤੇ ਦੋਸ਼ੀ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਜਿਸਨੂੰ ਇਲੈਕਟ੍ਰਾਨਿਕ, ਪ੍ਰਿੰਟ ਅਤੇ ਸ਼ੋਸਲ ਮੀਡੀਆ ਰਾਹੀ ਪ੍ਰਸਾਰਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੌਰਾਨੇ ਤਫਤੀਸ਼ ਦੋਸ਼ੀ ਹਰਵਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਕੋਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਜੇਲ੍ਹ ਬੰਦ ਕਰਵਾਇਆ ਗਿਆ। 

ਤਫਤੀਸ਼ ਦੌਰਾਨ ਜਿਮੀਦਾਰਾਂ ਢਾਬਾ ਕਮ ਮੈਰਿਜ ਪੈਲੇਸ ਦੇ ਮਾਲਕ ਦਵਿੰਦਰ ਸਿੰਘ ਨੂੰ ਮੁਕੱਦਮਾ ਵਿਚ ਨਾਮਜ਼ਦ ਕੀਤਾ ਗਿਆ ਹੈ ਜਿਸਦੀ ਗ੍ਰਿਫਤਾਰੀ ਲਈ ਰੇਡ ਕੀਤੇ ਜਾ ਰਹੇ ਹਨ। ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਉਕਤ ਦੋਸ਼ੀ ਦੀ ਭਾਲ ਲਈ ਐੱਸਪੀ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਉਪ ਕਪਤਾਨ ਪੁਲਿਸ ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਸ.ਮਨਜੀਤ ਸਿੰਘ, ਮੁੱਖ ਅਫਸਰ ਥਾਣਾ ਸ੍ਰੀ ਚਮਕੌਰ ਸਾਹਿਬ ਇੰਸ. ਗੁਰਪ੍ਰੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ ਰੂਪਨਗਰ ਇੰਸ. ਮਨਫੂਲ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਗਠਿਤ ਕੀਤੀਆ ਗਈਆਂ ਸਨ। 

ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD