Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 12 Mar 2025

Last updated on: Mar 12, 2025, 19:05 IST

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। 

ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ। ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਮਜ਼ਬੂਤ ਨਿਗਰਾਨੀ ਪ੍ਰਣਾਲੀ ਨੂੰ ਲਾਗੂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ। 

ਉਨ੍ਹਾਂ ਵਿਭਾਗ ਦੇ ਅੰਦਰ ਸੰਚਾਲਨ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ। 

ਮੁੱਖ ਇੰਜੀਨੀਅਰ ਆਰ.ਐਸ. ਬੈਂਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਵੀ ਸੂਬੇ ਲਈ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਇਸ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਪ੍ਰੋਜੈਕਟਾਂ ਬਾਰੇ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ, ਜਿਸ ਵਿੱਚ ਦਰਪੇਸ਼ ਚੁਣੌਤੀਆਂ ਦੀ ਰੂਪ ਰੇਖਾ ਦੱਸਦਿਆਂ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ। 

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਦੇ ਕੰਮਾਂ ਤੱਕ ਦੇ ਨਾਜ਼ੁਕ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੇ ਵਿਕਾਸ ਨੂੰ ਹੁਲਾਰਾ ਦੇਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ।ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਅਤੇ ਆਪਣੀਆਂ ਕਾਰਗੁਜਾਰੀ ਵਿੱਚ ਅਟੁੱਟ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD