Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਮੋਗਾ ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

ਗ੍ਰਿਫਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 12 Mar 2025

Last updated on: Mar 13, 2025, 12:50 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੌਰੀਆਂ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਦੁਸਾਂਝ ਤਲਵੰਡੀ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਕੇਸ ਦਰਜ ਹਨ। 

ਉਨ੍ਹਾਂ ਦੱਸਿਆ ਕਿ ਜੇਲ 'ਚ ਬੰਦ ਗੈਂਗਸਟਰ ਧਰਮਿੰਦਰ ਬਾਜੀ ਦੇ ਇਸ਼ਾਰੇ 'ਤੇ ਦੋਸ਼ੀ ਮਲਕੀਤ ਮਨੂੰ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰਾ 'ਚ ਆਪਣੇ ਵਿਰੋਧੀ ਗਿਰੋਹ 'ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਦੀ ਲੱਤ 'ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮਨੂੰ 26 ਫਰਵਰੀ, 2025 ਨੂੰ ਜਗਰਾਓਂ ਵਿਖੇ ਰਾਜਾ ਢਾਬਾ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜੋ ਉਸ ਨੇ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਕੀਤਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਮੋਗਾ ਖੇਤਰ ਵਿੱਚ ਮੁਲਜ਼ਮ ਮਲਕੀਤ ਉਰਫ਼ ਮਨੂ ਦੇ ਛੁਪੇ ਹੋਣ ਬਾਰੇ ਮਿਲੀ ਮਨੁੱਖੀ ਅਤੇ ਤਕਨੀਕੀ ਸੂਹ ’ਤੇ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਨੇ ਉਸ ਨੂੰ ਦੁਸਾਂਝ ਰੋਡ, ਮੋਗਾ ਨਜ਼ਦੀਕ ਸਥਿਤ ਕਿਰਾਏ ਦੀ ਰਿਹਾਇਸ਼ ਵਿੱਚ ਸਫ਼ਲਤਾਪੂਰਵਕ ਟਰੈਕ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸ਼ੱਕੀ ਰਿਹਾਇਸ਼ 'ਤੇ ਛਾਪਾ ਮਾਰਿਆ, ਤਾਂ ਦੋਸ਼ੀ ਮਨੂੰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਇਲਾਜ ਲਈ ਬਾਬਾ ਫਰੀਦ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਬਰਾਮਦ ਕੀਤੇ ਹਨ। ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਲਕੀਤ ਉਰਫ਼ ਮਨੂੰ ਨੂੰ ਆਪਣੇ ਵਿਦੇਸ਼ੀ ਹੈਂਡਲਰ ਲੱਕੀ ਪਟਿਆਲ ਅਤੇ ਗੋਪੀ ਲਾਹੌਰੀਆ ਵੱਲੋਂ ਟ੍ਰਾਈਸਿਟੀ ਖੇਤਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਐਸਐਸਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਐਫਆਈਆਰ ਨੰਬਰ 52 ਮਿਤੀ 12/3/2025 ਨੂੰ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132, 221 ਅਤੇ 111 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7) ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD