Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸੋਹਾਣਾ ਹਸਪਤਾਲ ਗਲੌਕੋਮਾ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਕਾਥਨ ਦਾ ਆਯੋਜਨ

 Sohana Hospital, Sohana Eye Hospital, Dr Amanpreet Kaur, Glaucoma Awareness Week, Mohali

Web Admin

Web Admin

5 Dariya News

ਮੋਹਾਲੀ , 12 Mar 2025

Last updated on: Mar 13, 2025, 13:09 IST

ਸੋਹਾਣਾ ਆਈ ਹਸਪਤਾਲ, ਸੈਕਟਰ 78 ਵੱਲੋਂ ਗਲੌਕੋਮਾ ਜਾਗਰੂਕਤਾ ਹਫ਼ਤੇ ਮਨਾਉਂਦੇ ਹੋਏ ਇਕ ਹਿੱਸੇ ਵਜੋਂ ਇੱਕ ਵਾਕਾਥਨ ਦਾ ਆਯੋਜਨ ਕੀਤਾ। ਇਸ ਈਵੈਂਟ ਵਿਚ ਸਿਹਤ ਸੇਵਾ ਪੇਸ਼ਾਵਰਾਂ, ਵਿਦਿਆਰਥੀਆਂ, ਪਰਿਵਾਰਾਂ ਅਤੇ ਹਸਪਤਾਲ ਦੇ ਸਟਾਫ਼ ਮੈਂਬਰਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਵਾਕਾਥਨ ਦੀ ਸ਼ੁਰੂਆਤ ਸ਼ਾਮ 5:00 ਵਜੇ ਸੋਹਾਣਾ ਹਸਪਤਾਲ ਦੇ ਆਈ ਵਿੰਗ ਐਂਟਰੈਂਸ ਤੋਂ ਹੋਈ ਅਤੇ ਇੱਕ ਨਿਰਧਾਰਿਤ ਰੂਟ ਨੂੰ ਕਵਰ ਕੀਤਾ ਗਿਆ। 

ਇਸ ਵਾਕਥਨ ਵਿਚ ਹਿੱਸਾ ਲੈਣ ਵਾਲਿਆਂ ਨੇ  ਹੱਥਾਂ ਵਿਚ ਬੈਨਰ ਫੜ ਕੇ ਗਲੌਕੋਮਾ ਦੀ ਸ਼ੁਰੂਆਤੀ ਪਛਾਣ ਅਤੇ ਰੋਕਥਾਮ ਬਾਰੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਨੇਤਰ ਮਾਹਿਰਾਂ ਨੇ ਵਾਕ ਦੀ ਅਗਵਾਈ ਕਰਦੇ ਹੋਏ ਵਾਕਥਾਨ ਦੌਰਾਨ ਗਲੌਕੋਮਾ ਦੇ ਖ਼ਤਰਿਆਂ, ਲੱਛਣਾਂ ਅਤੇ ਨਿਯਮਿਤ ਅੱਖਾਂ ਦੀ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। 

ਜ਼ਿਕਰਯੋਗ ਹੈ ਕਿ  ਗਲੌਕੋਮਾ ਦੁਨੀਆ ਭਰ ਵਿਚ ਅੰਨ੍ਹੇਪਨ ਦੇ ਮੁੱਖ ਕਾਰਨਾਂ ਵਿਚੋਂ ਇੱਕ ਹੈ, ਪਰ ਲੱਖਾਂ ਲੋਕ ਇਸ ਤੋਂ ਅਣਜਾਣ ਹਨ ਕਿਉਂਕਿ ਇਸ ਦੇ ਸ਼ੁਰੂਆਤੀ ਲੱਛਣ ਸਪਸ਼ਟ ਨਹੀਂ ਹੁੰਦੇ। ਇਹ ਈਵੈਂਟ ਲੋਕਾਂ ਲਈ ਇੱਕ ਜਾਗਰੂਕਤਾ ਦਾ ਸੰਦੇਸ਼ ਸੀ, ਜਿਸ ਵਿਚ ਉਨ੍ਹਾਂ ਨੂੰ ਆਪਣੀ ਦ੍ਰਿਸ਼ਟੀ ਸਿਹਤ ਨੂੰ ਤਰਜੀਹ ਦੇਣ ਅਤੇ ਆਪਣੇ ਪਰਿਵਾਰ ਨੂੰ ਨਿਯਮਿਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ 'ਤੇ ਸੋਹਾਣਾ ਹਸਪਤਾਲ ਦੀ ਸੀਨੀਅਰ ਕੈਟਰੈਕਟ ਅਤੇ ਰਿਫ੍ਰੈਕਟਿਵ ਸਰਜਨ, ਡਾ. ਅਮਨਪ੍ਰੀਤ ਕੌਰ ਨੇ ਗਲੌਕੋਮਾ ਅਤੇ ਇਸ ਦੀ ਰੋਕਥਾਮ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਭ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਲਾਹਣਾ ਕਰਦੇ ਹੋਏ ਕਿਹਾ ਕਿ ਇਸ ਉਪਰਾਲੇ ਨੇ ਨਾਗਰਿਕਾਂ ਨੂੰ ਆਪਣੀ ਦ੍ਰਿਸ਼ਟੀ ਦੀ ਸਿਹਤ ਬਾਰੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਹੈ। 

ਇਸ ਦੌਰਾਨ  ਬਹੁਤ ਸਾਰੇ ਲੋਕਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਆਪਣੇ ਸਮੁਦਾਇ ਵਿਚ ਜਾਗਰੂਕਤਾ ਫੈਲਾਉਣ ਦਾ ਵਾਅਦਾ ਕੀਤਾ। ਈਵੈਂਟ ਦਾ ਸਮਾਪਨ ਉਤਸ਼ਾਹਪੂਰਵਕ ਮਾਹੌਲ ਵਿਚ ਹੋਇਆ, ਜਿੱਥੇ ਹਸਪਤਾਲ ਪ੍ਰਸ਼ਾਸਨ ਨੇ ਸਾਰੇ ਭਾਗੀਦਾਰਾਂ ਅਤੇ ਸਵੈਇੱਛਕਾਂ ਦਾ ਦਿਲ ਤੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਅਟੁੱਟ ਸਮਰਥਨ ਦਿੱਤਾ।

 

Tags: Sohana Hospital , Sohana Eye Hospital , Dr Amanpreet Kaur , Glaucoma Awareness Week , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD