Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏਅਰਪੋਰਟ ਰੋਡ ਉੱਤੇ 50 ਕਿਲੋਮੀਟਰ ਦੀ ਥਾਂ 65 ਕਿਲੋਮੀਟਰ ਪ੍ਰਤੀ ਘੰਟਾ ਸਪੀਡ ਨਿਰਧਾਰਿਤ ਕਰਨ ਦੀ ਮੰਗ

ਡਿਪਟੀ ਮੇਅਰ ਨੇ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ

Kuljit Singh Bedi, S A S Nagar, Mohali, S A S Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 12 Mar 2025

Last updated on: Mar 13, 2025, 13:29 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਏਅਰਪੋਰਟ ਰੋਡ ਉੱਤੇ ਵਾਹਨ ਚਾਲਕਾਂ ਵਾਸਤੇ 50 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਦੇ ਬੋਰਡ ਲਗਾਏ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਹ ਸਪੀਡ ਲਿਮਿਟ ਕਾਰਾਂ ਵਾਸਤੇ 65 ਕਿਲੋਮੀਟਰ ਪ੍ਰਤੀ ਘੰਟੇ ਦੀ ਕੀਤੀ ਜਾਵੇ। ਇਸ ਸਬੰਧੀ ਉਹਨਾਂ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਵੀ ਲਿਖਿਆ ਹੈ।

ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਮਾੜੀ ਤੋਂ ਮਾੜੀ ਸੜਕ ਉੱਤੇ ਵੀ ਸਪੀਡ 60 ਕਿਲੋਮੀਟਰ ਪ੍ਰਤੀ ਘੰਟਾ ਹੈ ਤਾਂ ਮੋਹਾਲੀ ਦੀ ਏਅਰਪੋਰਟ ਨੂੰ ਜੋੜਦੀ ਇਸ ਸੜਕ ਦੀ 50 ਕਿਲੋਮੀਟਰ ਪ੍ਰਤੀ ਘੰਟਾ ਸਪੀਡ ਕਰਕੇ ਲੋਕਾਂ ਨੂੰ ਬੇਵਜ੍ਹਾ ਤੰਗ ਪਰੇਸ਼ਾਨ ਕੀਤਾ ਜਾ  ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਖਾਸ ਤੌਰ ਤੇ ਏਅਰਪੋਰਟ ਪਹੁੰਚਣ ਵਾਲੇ ਲੋਕਾਂ ਨੂੰ ਬਹੁਤ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਇਸ ਦੇ ਨਾਲ ਨਾਲ ਸਪੀਡ ਲਿਮਿਟ ਘੱਟ ਕਰਨ ਦੇ ਨਾਲ ਪਹਿਲਾਂ ਤੋਂ ਹੀ ਲੱਗ ਰਹੇ ਟਰੈਫਿਕ ਜਾਮ ਹੋਰ ਵਧਣਗੇ ਜਿਸ ਨਾਲ ਲੋਕਾਂ ਨੂੰ ਹੋਰ ਪਰੇਸ਼ਾਨੀ ਹੋਵੇਗੀ।

ਡਿਪਟੀ ਮੇਅਰ ਨੇ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਇਹ ਸੜਕ ਉੱਤੇ ਕੁਝ ਥਾਵਾਂ ਉੱਤੇ ਫਲਾਈ ਓਵਰ ਬਣਾਏ ਜਾਣ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਅਤੇ ਉਸ ਸਮੇਂ ਸਿਰ ਏਅਰਪੋਰਟ ਪਹੁੰਚ ਸਕਣ ਪਰ ਉਲਟਾ ਕੈਮਰੇ ਲਗਾ ਕੇ 50 ਕਿਲੋਮੀਟਰ ਸਪੀਡ ਕਰਕੇ ਲੋਕਾਂ ਦੇ ਬੇਵਜਾ ਚਲਾਨ ਕੱਟਣ ਦੀ ਨੀਤੀ ਆਪਣਾ ਕੇ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਉਹਨਾਂ ਡਿਪਟੀ ਕਮਿਸ਼ਨਰ ਮੋਹਾਲੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤਾਲਮੇਲ ਕਰਕੇ ਇਸ ਸਬੰਧੀ ਸਪੀਡ ਦੀ ਨੋਟੀਫਿਕੇਸ਼ਨ ਕਰਵਾਈ ਜਾਵੇ ਅਤੇ ਇਹ ਸਪੀਡ ਨੂੰ ਕਾਰ ਚਾਲਕਾਂ ਵਾਸਤੇ ਘੱਟੋ ਘੱਟ 65 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਨਿਰਧਾਰਿਤ ਕੀਤੀ ਜਾਵੇ।

 

Tags: Kuljit Singh Bedi , S A S Nagar , Mohali , S A S Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD