Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਸਰਕਾਰੀ ਸਕੂਲ ਝੰਜੋਟੀ ਨੂੰ ਉਤਮ ਸਕੂਲ ਦਾ ਸਨਮਾਨ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajesh Dhiman

Web Admin

Web Admin

5 Dariya News

ਅੰਮ੍ਰਿਤਸਰ , 12 Mar 2025

Last updated on: Mar 13, 2025, 13:49 IST

ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ, ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਸਰਕਾਰੀ ਸਕੁਲਾਂ ਅੰਦਰ ਬੁਨਿਆਦੀ ਸਹੂਲਤਾਂ ਨੂੰ ਧਰਾਤਲ ਪੱਧਰ ਤੱਕ ਮਜ਼ਬੂਤ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੂਬੇ ਦੇ ਜ਼ਿਲ੍ਹਾ ਪੱਧਰੀ ਉੱਤਮ ਸਕੂਲ ਦੀ ਚੋਣ ਕੀਤੀ ਗਈ। ਜਿੰਨਾਂ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਕਰਵਾਏ ਇਕ ਵਿਸੇਸ਼ ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਵਲੋਂ ਸਰਟੀਫਿਕੇਟ ਅਤੇ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਦੀਆਂ ਅਕਾਦਮਿਕ, ਸਹਿ-ਅਕਾਦਮਿਕ ਪ੍ਰਾਪਤੀਆਂ, ਸਕੂਲ ਅਧਿਆਪਕਾਂ ਦੀ ਕਾਰਗੁਜਾਰੀ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਦੇ ਸਮੁੱਚੇ ਮੁਲਾਂਕਣ ਸੰਬੰਧੀ ਕਰਵਾਏ ਸਰਵੇਖਣ ਵਿੱਚ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਝੰਜੋਟੀ ਦੀ ਚੋਣ ਕੀਤੀ ਗਈ ਜਿਸ ਦੇ ਸਕੂਲ ਮੁਖੀ ਸ਼੍ਰੀਮਤੀ ਮਨਪ੍ਰੀਤ ਕੌਰ ਵੜੈਚ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਕਰਵਾਏ ਗਏ ਸੂਬਾ ਪੱਧਰੀ ਉਤਮ ਸਕੂਲ ਇਨਾਮ ਵੰਡ ਅਤੇ ਸਨਮਾਨ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵਲੋਂ ਵਿਸੇਸ਼ ਤੌਰ ਤੇ ਉੱਤਮ ਸਕੂਲ ਸਰਟੀਫਿਕੇਟ ਅਤੇ 2.5 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ, ਸਿੱਖਿਆ ਮਿਆਰ ਵਿੱਚ ਵਾਧਾ ਕਰਨ, ਵਿਦਿਆਰਥੀਆਂ ਅਤੇ ਅਧਿਆਪਕਾਂ ਹਿੱਤ ਨੂੰ ਪਹਿਲ ਦੇਣ, ਸਕੂਲਾਂ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ ਜਿਸਦੇ ਚੱਲਦਿਆਂ ਅੱਜ ਪੰਜਾਬ ਦੇ ਸਰਕਾਰੀ ਸਕੂਲ ਰਾਜ ਦੇ ਨਿੱਜੀ ਸਕੂਲਾਂ ਦਾ ਵਿਦਿਅਕ, ਖੇਡਾਂ ਅਤੇ ਇਮਾਰਤੀ ਖੇਤਰਾਂ ਵਿੱਚ ਮੁਕਾਬਲਾ ਹੀ ਨਹੀਂ ਕਰ ਰਹੇ ਸਗੋਂ ਬਹੁਤ ਸਾਰੇ ਖੇਤਰਾਂ ਵਿੱਚ ਨਿੱਜੀ ਸਕੂਲਾਂ ਨੂੰ ਮਾਤ ਦੇ ਰਹੇ ਹਨ।

ਸ. ਕੰਵਲਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਪੱਧਰ ਉੱਚਾ ਚੁਕਣ ਦੀਆਂ ਕੋਸਿਸ਼ਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਸਕੂਲ ਮੁਖੀ ਸ਼੍ਰੀਮਤੀ ਮਨਪ੍ਰੀਤ ਕੌਰ ਵੜੈਚ ਨੇ ਕਿਹਾ ਕਿ ਸੂਬਾ ਪੱਧਰ ਤੇ ਸਕੂਲ ਨੂੰ ਮਿਲੇ ਸਨਮਾਨ ਨਾਲ ਜਿਥੇ ਉਹ ਮਾਣ ਮਹਿਸੂਸ ਕਰ ਰਹੇ ਹਨ ਉਥੇ ਹੀ ਇਸ ਸਨਮਾਨ ਨਾਲ ਉਨ੍ਹਾਂ ਦੀਆਂ ਜਿੰਮੇਂਵਾਰੀਆਂ ਵਿੱਚ ਹੋਰ ਵਾਧਾ ਹੋਇਆ ਹੈ। 

ਇਸ ਮੌਕੇ ਸ਼੍ਰੀਮਤੀ ਅਨੰਦਿਤਾ ਮਿਤਰਾ (ਆਈ.ਏ.ਐਸ.) ਸਕੱਤਰ ਸਕੂਲ ਸਿੱਖਿਆ ਪੰਜਾਬ, ਸ਼੍ਰੀ ਰਜੇਸ਼ ਧੀਮਾਨ (ਆਈ.ਏ.ਐਸ.) ਸਪੈਸ਼ਲ ਸਕੱਤਰ ਸਕੂਲ ਸਿੱਖਿਆ ਪੰਜਾਬ, ਸ. ਪਰਮਜੀਤ ਸਿੰਘ ਡੀ.ਪੀ.ਆਈ. (ਸੈ.ਸਿੱ) ਪੰਜਾਬ, ਅਧਿਆਪਕ ਗਗਨਦੀਪ ਸਿੰਘ ਵੜੈਚ ਸਮੇਤ ਹੋਰ ਸਿੱਖਿਆ ਅਧਿਕਾਰੀ ਹਾਜਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD