Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਵਾਨੀਗੜ੍ਹ ਟਰੱਕ ਯੂਨੀਅਨ ਮਾਮਲੇ ਚ ਸਿੱਟ ਦਾ ਗਠਨ ਮਹਿਜ਼ ਡਰਾਮਾ : ਅਰਵਿੰਦ ਖੰਨਾ

ਜੋ ਵਿਧਾਇਕਾ ਪਾਰਟੀ ਦੀ ਨਹੀਂ ਹੋ ਸਕੀ ਉਹ ਲੋਕਾਂ ਦਾ ਕੀ ਸੰਵਾਰੇਗੀ: ਅਰਵਿੰਦ ਖੰਨਾ

Arvind Khanna, BJP, Bharatiya Janata Party, BJP Punjab

Web Admin

Web Admin

5 Dariya News

ਚੰਡੀਗੜ੍ਹ , 12 Mar 2025

Last updated on: Mar 13, 2025, 13:55 IST

ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਕਥਿਤ ਭ੍ਰਿਸ਼ਅ ਵਤੀਰੇ ਦੇ ਖਿਲਾਫ਼ ਇਲਾਕੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਕਾਂਗਰਸ ਪਾਰਟੀ ਦੇ ਸੁਰਿੰਦਰ ਪਾਲ ਸਿੰਘ ਸਿਬੀਆਂ ਅਤੇ ਅਕਾਲੀ ਦਲ ਤੇ ਹਰਦੀਪ ਸਿੰਘ ਤੂਰ ਸਮੇ਼ਤ ਹੋਰ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਗਠਿਤ ਕੀਤੀ ਸਪੈਸ਼ਲ ਇਨਵੈਸਟੀਕੇਟਿਵ ਟੀਮ (ਸਿੱਟ) ਇੱਕ ਮਹਿਜ਼ ਡਰਾਮਾ ਹੈ, ਕਿਉਂਕਿ ਇਸ ਦੀ ਕੋਈ ਨਿਗਰਾਨੀ ਨਹੀਂ ਹੋ ਸਕੀ। 

ਉਕਤ ਆਗੂਆਂ ਨੇ ਕਿਹਾ ਕਿ ਜੋ ਸਿਿਟੰਗ ਵਿਧਾਇਕਾ ਆਪਣੀ ਹੀ ਪਾਰਟੀ ਦੇ 2022 ਦੌਰਾਨ ਹੋਈਆਂ ਚੋਣਾਂ ਦੌਰਾਨ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਉਣ ਲਈ ਪਾਰਟੀ ਵਰਕਰਾਂ ਨੂੰ ਫੋਨ ਕਰ ਸਕਦੀ ਹੈ ਉਸ ਤੋਂ ਆਮ ਲੋਕਾਂ ਲਈ ਕੋਈ ਉਮੀਦ ਕਰਨਾ ਵਾਜ਼ਿਬ ਨਹੀਂ ਹੈ। ਇਸ ਮੌਕੇ ਬੋਲਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋ ਟਰੱਕ ਆਪਰੇਟਰ ਮਨਜੀਤ ਸਿੰਘ ਕਾਕਾ ਵੱਲੋਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਨੂੰ ਡਰਾਮਾ ਕਹਿਣਾ ਇਨਸਾਨੀਅਤ ਦਾ ਘਾਣ ਕਰਨ ਵਾਲਾ ਬਿਆਨ ਹੈ ਜਦਕਿ ਉਨ੍ਹਾਂ ਕੋਨ ਮਨਜੀਤ ਕਾਕਾ ਸਬੰਧੀ ਅਰਮ ਹਸਪਤਾਲ ਪਟਿਆਲਾ ਦੀਆਂ ਸਾਰੀਆਂ ਰਿਪੋਰਟਾਂ ਮੌਜੂਦ ਹਨ।

ਜ਼ਿਕਰਯੋਗ ਹੈ ਕਿ ਟਰੱਕ ਆਪਰੇਟਰ ਮਨਜੀਤ ਕਾਕਾ ਵੱਲੋਂ ਵੀਡੀਓ ਨਸ਼ਰ ਕਰਕੇ ਸਿੱਧੇ ਤੌਰ ’ਤੇ 30 ਲੱਖ ’ਚ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਉਨ੍ਹਾਂ ਦੇ ਪਤੀ ਨਾਲ ਪ੍ਰਧਾਨਗੀ ਨੂੰ ਲੈਕੇ ਸੌਦੇਬਾਜ਼ੀ ਦੇ ਦੋਸ਼ ਲਗਾਏ ਸਨ ਤੇ ਵੀਡੀਓ ’ਚ ਨਗਦੀ ਪਈ ਵੀ ਸਾਫ਼ ਦਿਖਾਈ ਦੇ ਰਹੀ ਸੀ। ਟਰੱਕ ਆਪਰੇਟਰ ਮਨਜੀਤ ਕਾਕਾ ਵੱਲੋਂ ਆਪਣੇ ਨਾਲ ਹੋਈ ਵਾਅਦਾ ਖਿਲਾਫ਼ੀ ਤੋਂ ਦੁਖੀ ਹੋਕੇ ਜਹਿਰੀਲੀ ਚੀਜ ਨਿਗਲਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। 

ਸ਼੍ਰੀ ਖੰਨਾ ਨੇੇ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਸੀਟਿੰਗ ਜੱਜ ਦੇ ਸਪੁਰਦ ਕਰਨੀ ਚਾਹੀਦੀ ਹੈ ਕਿਉਂਕਿ ਪੰਜਾਬ ਸਰਕਾਰ ਦੀ ਜਾਂਚ ਤੇ ਕਿਸੇ ਨੂੰ ਕੋਈ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਕਈ ਵਿਧਾਇਕ ਆਪਣੇ ਸਰਕਾਰੀ ਰਸੂਖ ਕਾਰਨ ਬਚ ਨਿਕਲੇ ਹਨ। ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ ਦਾ ਮਾਮਲਾ ਵੀ ਸਭ ਦੇ ਸਾਹਮਣੇ ਹੈ।

ਸ੍ਰੀ ਖੰਨਾ ਨੇ ਕਿਹਾ ਕਿ ਵਿਧਾਇਕ ਭਰਾਜ ਮਨਜੀਤ ਕਾਕਾ ਨਾਲ ਪੈਸਿਆਂ ਵਾਲੀ ਵੀਡੀਓ ’ਚ ਦਿਖਾਈ ਦੇ ਰਹੇ ਗੁਰਪ੍ਰੀਤ ਸਿੰਘ ਨਦਾਮਪੁਰ ਤੋਂ ਵੀ ਪੱਲਾ ਝਾੜ ਰਹੇ ਹਨ ਹਲਕੇ ’ਚ ਸਭ ਨੂੰ ਪਤਾ ਹੈ ਕਿ ਗੁਰਪ੍ਰੀਤ ਸਿੰਘ ਆਮ ਆਦਮੀ ਪਾਰਟੀ ਦਾ ਮੋਹਰੀ ਆਗੂ ਤੇ ਬਲਾਕ ਪ੍ਰਧਾਨ ਹੈ ਜੋ ਵਿਧਾਇਕ ਭਰਾਜ ਦਾ ਕਾਫ਼ੀ ਨਜ਼ਦੀਕੀ ਹੈ।

 

Tags: Arvind Khanna , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD