Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Seehan Daud, Manvinder Singh Giaspura, Jaswant Singh Gajjanmajra, Mandeep Singh Sidhu,Jyoti Yadav Bains

Web Admin

Web Admin

5 Dariya News

ਲੁਧਿਆਣਾ , 13 Mar 2025

Last updated on: Mar 14, 2025, 15:09 IST

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਲੁਧਿਆਣਾ ਦੇ ਪਿੰਡ ਸੀਹਾਂ ਦੌਦ ਵਿਖੇ ਪਹੁੰਚਣ ਅਤੇ ਅਗਵਾ ਕੀਤੇ ਗਏ ਬੱਚੇ ਭਵਕੀਰਤ ਸਿੰਘ ਨੂੰ ਖੁਦ ਉਸਦੇ ਮਾਪਿਆਂ ਨੂੰ ਸੌਂਪਣ ‘ਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਹੱਕ 'ਚ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਹਿਲੀ ਜਮਾਤ ਦੇ ਅਗਵਾ ਹੋਏ ਬੱਚੇ ਭਵਕੀਰਤ ਸਿੰਘ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਨੂੰ ਦੋ ਮੋਟਰਸਾਈਕਲ ਸਵਾਰ ਸ਼ੱਕੀ ਵਿਅਕਤੀਆਂ ਵੱਲੋਂ ਉਸ ਸਮੇਂ ਅਗਵਾ ਕਰ ਲਿਆ ਗਿਆ ਸੀ, ਜਦੋਂ ਉਹ ਲੁਧਿਆਣਾ ਦੀ ਪਾਇਲ ਸਬ ਡਵੀਜ਼ਨ ਦੇ ਪਿੰਡ ਸੀਹਾਂ ਦੌਦ ਵਿਖੇ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ।

ਮਾਪਿਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਕੀਤਾ, ਜਿਸ ਕਾਰਨ ਉਨ੍ਹਾਂ ਦਾ ਬੱਚਾ ਅਗਵਾਕਾਰਾਂ ਦੇ ਚੁੰਗਲ ਤੋਂ ਬਚ ਗਿਆ। ਭਵਕੀਰਤ ਦੀ ਮਾਤਾ ਜਸਪ੍ਰੀਤ ਕੌਰ ਅਤੇ ਪਿਤਾ ਰਣਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਮੇਂ ਸਿਰ ਕਾਰਵਾਈ ਸਦਕਾ ਹੀ ਉਨ੍ਹਾਂ ਦਾ ਪੁੱਤਰ 24 ਘੰਟਿਆਂ ਵਿੱਚ ਸਹੀ ਸਲਾਮਤ ਆਪਣੇ ਘਰ ਪਹੁੰਚ ਗਿਆ ਹੈ।

ਸੂਬੇ ਦੀ ਪੁਲਿਸ ਵੱਲੋਂ ਸਖ਼ਤ ਅਤੇ ਤਰੁੰਤ ਕਾਰਵਾਈ ਨਾਲ ਅਪਰਾਧੀਆਂ 'ਤੇ ਨਕੇਲ ਕੱਸਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਲੋਕ ਮੁਕਾਬਲੇ ਲਈ ਤਿਆਰ ਰਹਿਣ ਕਿਉਂਕਿ ਅਜਿਹੇ ਲੋਕਾਂ ਲਈ ਸਾਡੇ 'ਰੰਗਲੇ ਪੰਜਾਬ' ਵਿੱਚ ਕੋਈ ਥਾਂ ਨਹੀਂ ਹੈ।

ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੁਲਿਸ ਨੂੰ ਸੂਬੇ ਵਿੱਚੋਂ ਅਪਰਾਧ ਅਤੇ ਅਪਰਾਧੀ ਤੱਤਾਂ ਦੇ ਖ਼ਾਤਮੇ ਲਈ ਸੁਤੰਤਰ ਹੱਥ ਦਿੱਤਾ ਹੋਇਆ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਵਾ ਕੀਤੇ ਗਏ ਬੱਚੇ  ਭਵਕੀਰਤ ਸਿੰਘ, ਜੋ ਕਿ ਪਹਿਲੀ ਜਮਾਤ ਦਾ ਵਿਦਿਆਰਥੀ ਹੈ, ਦੇ ਮਾਪਿਆਂ ਨਾਲ ਵੀ ਗੱਲ ਕੀਤੀ। 

ਆਪਣੇ ਟਵੀਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਭਵਕੀਰਤ ਦੇ ਪਿਤਾ ਰਣਵੀਰ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਵਿੱਚ ਅਜਿਹੇ ਬਦਨਾਮ ਤੱਤਾਂ ਲਈ ਕੋਈ ਥਾਂ ਨਹੀਂ ਹੈ।ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣਮਾਜਰਾ, ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਖੰਨਾ ਦੇ ਐਸ.ਐਸ.ਪੀ. ਜੋਤੀ ਯਾਦਵ ਬੈਂਸ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਭਵਕੀਰਤ ਨੂੰ ਪਿੰਡ ਸੀਹਾਂ ਦੌਦ ਵਿਖੇ ਆਪਣੇ ਘਰ ਦੇ ਬਾਹਰ ਖੇਡਦੇ ਸਮੇਂ ਮੋਟਰਸਾਈਕਲ ਸਵਾਰ ਦੋ ਸ਼ੱਕੀਆਂ ਨੇ ਅਗਵਾ ਕਰ ਲਿਆ ਸੀ। ਅਗਵਾਕਾਰਾਂ ਵਿੱਚੋਂ ਇੱਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਅਤੇ ਦੋ ਹੋਰ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Seehan Daud , Manvinder Singh Giaspura , Jaswant Singh Gajjanmajra , Mandeep Singh Sidhu , Jyoti Yadav Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD