Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਲਜੀਤ ਸਿੰਘ ਭੋਲਾ ਗਰੇਵਾਲ ਦੇ ਯਤਨਾ ਸਦਕਾ ਲੱਗਣਗੀਆਂ ਹਾਈ ਮਾਸਕ ਲਾਈਟਾਂ

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਆਪਣੇ ਕੋਟੇ 'ਚੋਂ ਕੀਤਾ ਫੰਡ ਜਾਰੀ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 13 Mar 2025

Last updated on: Mar 14, 2025, 15:56 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕੇ ਵਿੱਚ ਲੱਗਣ ਜਾ ਰਹੀਆਂ ਹਾਈ ਮਾਸਕ ਲਾਈਟਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਧੰਨਵਾਦੀ ਹਨ ਜਿਨ੍ਹਾਂ ਵੱਲੋਂ ਹਲਕਾ ਪੂਰਬੀ ਵਿੱਚ ਹਾਈ ਮਾਸਕ ਲਾਈਟਾਂ ਲਗਾਉਣ ਲਈ ਆਪਣੇ ਕੋਟੇ ਵਿੱਚੋਂ ਫੰਡ ਜਾਰੀ ਕੀਤਾ। 

ਉਹਨਾਂ ਕਿਹਾ ਕਿ ਹਲਕੇ ਵਿੱਚ ਕੁੱਝ ਸੰਵੇਦਨਸ਼ੀਲ ਪੁਆਇੰਟ ਤੈਅ ਕੀਤੇ ਗਏ ਹਨ ਜਿੱਥੇ ਰਾਹਗੀਰਾਂ ਨੂੰ ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੇ ਲੁਟੇਰਿਆਂ ਵੱਲੋਂ ਸ਼ਿਕਾਰ ਬਣਾਇਆ ਜਾਂਦਾ ਸੀ ਅਤੇ ਉਹ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਵਾਰਦਾਤ ਨੂੰ ਅੰਜਾਮ ਦੇ ਕੇ ਨਿਕਲ ਜਾਂਦੇ ਸਨ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਲੁੱਟਾਂ ਖੋਹਾਂ ਅਤੇ ਹੋਰ ਕ੍ਰਾਈਮ ਨੂੰ ਨੱਥ ਪਾਉਣ ਲਈ ਹਾਈ ਮਾਸਕ ਲਾਈਟਾਂ ਲਗਾਉਣ ਦਾ ਫੈਸਲਾ ਲਿਆ ਗਿਆ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਇਹ ਮਸਲਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ  ਦੇ ਧਿਆਨ ਵਿੱਚ ਲਿਆਂਦਾ ਗਿਆ, ਉਹਨਾਂ ਵੱਲੋਂ ਫੌਰੀ ਤੌਰ 'ਤੇ ਫੈਸਲਾ ਲੈਂਦੇ ਹੋਏ ਹਾਈ ਮਾਸਕ ਲਾਈਟਾਂ ਲਗਾਉਣ ਲਈ ਫੰਡ ਜਾਰੀ ਕਰ ਦਿੱਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਅਧੀਨ ਆਉਂਦੀ ਬਾਲਾ ਜੀ ਪੁਲੀ, ਸੁਭਾਸ਼ ਨਗਰ, ਤਾਜਪੁਰ ਰੋਡ, ਗੀਤਾ ਨਗਰ, ਟਿੱਬਾ ਰੋਡ, ਵਿਜੇ ਨਗਰ ਪੁਲੀ ਤੋਂ ਇਲਾਵਾ ਹੋਰਨਾ ਇਲਾਕਿਆਂ ਵਿੱਚ ਹਾਈ ਮਾਸਕ ਲਾਈਟਾਂ ਨੂੰ ਲਗਾਇਆ ਜਾਵੇਗਾ ਜਿਸ ਨਾਲ ਜਿੱਥੇ ਇਲਾਕਾ ਵਾਸੀ ਨੂੰ ਵੱਡੀ ਰਾਹਤ ਮਿਲੇਗੀ ਉੱਥੇ ਹੀ ਰਾਹਗੀਰ ਵੀ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਕਰਨਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਕੌਸ਼ਲਰ ਅਸ਼ਵਨੀ ਸ਼ਰਮਾ, ਕੋਸ਼ਲਰ ਸੁੱਖਮੇਲ ਗਰੇਵਾਲ, ਵਿਪਨ ਵੈਦ, ਅਮਰ ਮਕੌੜੀ, ਅੰਕੁਰ ਗੁਲਾਟੀ, ਮਨਜੀਤ ਸਿੰਘ, ਮਨਵੀਰ ਸੰਧ{, ਬਿੱਟੂ ਅਰੌੜਾ, ਪਰਵਿੰਦਰ ਗਿੱਦਰਾਂ, ਐਡਵੋਕੇਟ ਹਰਪ੍ਰੀਤ ਸਿੰਘ ਅਤੇ ਹੋਰ ਮੌਜੂਦ ਸਨ। 

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD